Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਸਿਗਰਟ ਪੀਣ ‘ਤੇ ਨਿਹੰਗ ਨੇ ਸ਼ਰ੍ਹੇਆਮ ਨੌਜਵਾਨ ਦਾ ਕੀਤਾ ਕਤਲ

ਅੰਮ੍ਰਿਤਸਰ : ਥਾਣਾ ਕੋਤਵਾਲੀ ਅਧੀਨ ਪੈਂਦੇ ਇਲਾਕੇ ਕਹੀਆਂਵਾਲਾ ਬਾਜ਼ਾਰ ਵਿੱਚ ਦੇਰ ਰਾਤ ਨਿਹੰਗ ਸਿੰਘਾਂ ਨੇ ਹਥਿਆਰਾਂ ਨਾਲ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਜ਼ਖਮੀ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਹਰਮਨਜੀਤ ਸਿੰਘ (22) ਵਾਸੀ ਪਿੰਡ ਚਾਟੀਵਿੰਡ ਵਜੋਂ ਹੋਈ ਹੈ। ਇਹ ਸਾਰੀ ਘਟਨਾ ਹੋਟਲ ਦੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਥਾਣਾ ਕੋਤਵਾਲੀ ਦੀ ਪੁਲਿਸ ਕਤਲ ਦਾ ਮਾਮਲਾ ਦਰਜ ਕਰਕੇ ਨਿਹੰਗ ਸਿੰਘਾਂ ਦੀ ਸ਼ਨਾਖ਼ਤ ਕਰਨ ‘ਚ ਲੱਗੀ ਹੋਈ ਹੈ।

ਜ਼ਿਕਰਯੋਗ ਹੈ ਕਿ ਮ੍ਰਿਤਕ ਇਕ ਮਹੀਨੇ ਬਾਅਦ ਹੀ ਵਿਦੇਸ਼ ਜਾਣ ਵਾਲਾ ਸੀ। ਮ੍ਰਿਤਕ ਦੇ ਚਾਚਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਉਸ ਦੇ ਦੋਸਤ ਨੇ ਉਸ ਨੂੰ ਫੋਨ ਕੀਤਾ ਸੀ, ਜਿਸ ਤੋਂ ਬਾਅਦ ਦੋਵੇਂ ਮੱਥਾ ਟੇਕਣ ਲਈ ਦਰਬਾਰ ਸਾਹਿਬ ਪੁੱਜੇ ਸਨ। ਇਸ ਸਮੇਂ ਦੌਰਾਨ ਉਸ ਦੇ ਭਤੀਜੇ ਦੀ ਕੁਝ ਬਸਤੀ ਕਹੀਆਂਵਾਲਾ ਬਾਜ਼ਾਰ ਨੇੜੇ ਹੋ ਗਈ ਸੀ। ਇਸ ਦੌਰਾਨ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸੀਸੀਟੀਵੀ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਇਕ ਨਿਹੰਗ ਪਿੱਛਿਓਂ ਆਉਂਦਾ ਹੈ ਤੇ ਉਸ ਦੇ ਸਿਰ ‘ਤੇ ਜ਼ੋਰਦਾਰ ਹਮਲਾ ਕਰਦਾ ਹੈ, ਜਿਸ ਤੋਂ ਬਾਅਦ ਉਹ ਉਸੇ ਸਮੇਂ ਜ਼ਮੀਨ ‘ਤੇ ਡਿੱਗ ਜਾਂਦਾ ਹੈ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।

Vinkmag ad
Share Our Daily Posts

News Desk

Read Previous

ਸਾਬਕਾ DGP ਭਾਵੜਾ ਨੇ ਪੰਜਾਬ ਸਰਕਾਰ ਦੇ ਨੋਟਿਸ ਦਾ ਦਿੱਤਾ ਜਵਾਬ, ਪੁੱਛੇ ਕਈ ਸਵਾਲ, ਵਿਵਾਦ ਵਧਣ ਦਾ ਖਦਸ਼ਾ

Read Next

ਕਪੂਰਥਲਾ ਪੁਲਿਸ ਵਲੋ ਇੱਕ ਨਸ਼ਾ ਤਸਕਰ 1 ਕਿੱਲੋ ਹੈਰੋਇਨ ਅਤੇ ਇੱਕ ਟਰੈਕਟਰ ਸਮੇਤ ਗ੍ਰਿਫਤਾਰ