ਕਪੂਰਥਲਾ : ਪੰਜਾਬ ਸਰਕਾਰ ਦੀ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਨਵਨੀਤ ਸਿੰਘ ਬੈਸ ਵੱਲੋਂ ਨਸੇ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਹਰਵਿੰਦਰ ਸਿੰਘ ਪੁਲਿਸ ਕਪਤਾਨ (ਤਫਤੀਸ਼) ਕਪੂਰਥਲਾ ਦੀ ਅਗਵਾਈ ਹੇਠ ਬਰਜਿੰਦਰ ਸਿੰਘ ਉਪ ਪੁਲਿਸ ਕਪਤਾਨ (ਤਫਤੀਸ਼) ਅਤੇ ਸਬ ਇੰਸਪੈਕਟਰ ਜਸਪਾਲ ਸਿੰਘ ਮੁੱਖ ਅਫਸਰ ਥਾਣਾ ਸੁਲਤਾਨਪੁਰ ਲੌਧੀ ਦੀ ਨਿਗਰਾਨੀ ਹੇਠ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਉਸ ਵੇਲੇ ਭਾਰੀ ਸਫਲਤਾ ਹਾਸਲ ਹੋਈ ਜਦੋ ਏ.ਐਸ.ਆਈ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਨੇੜੇ ਰੇਲਵੇ ਫਾਟਕ ਡਡਵਿੰਡੀ ਮੌਜੂਦ ਸੀ ਤਾਂ ਪਿੰਡ ਮੋਠਾਂਵਾਲ ਦੀ ਤਰਫੋ ਇੱਕ ਨੌਜਵਾਨ ਸਕੂਟਰੀ ਐਕਟਿਵਾ ਤੇ ਆਉਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਸਕੂਟਰੀ ਪਿੱਛੇ ਨੂੰ ਮੁੜਣ ਲੱਗਾ ਤਾਂ ਸਕੂਟਰੀ ਐਕਟਿਵਾ ਸਲਿੱਪ ਹੋਣ ਕਾਰਨ ਡਿੱਗ ਪਈ ਜੋ ਇੱਕ ਮੋਮੀ ਲਿਫਾਫਾ ਸੁੱਟ ਕੇ ਪਿੱਛੇ ਨੂੰ ਮੁੜਣ ਲੱਗਾ ਜਿਸ ਨੂੰ ਸੱਕ ਦੀ ਬਿਨਾਅ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਸੇਵਾ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਲਾਟੀਆਵਾਲ ਥਾਣਾ ਸੁਲਤਾਨਪੁਰ ਲੋਧੀ ਦੱਸਿਆ ਜਿਸ ਵੱਲੋ ਸੁੱਟੇ ਮੋਮੀ ਲਿਫਾਫੇ ਨੂੰ ਚੈੱਕ ਕਰਨ ਤੇ ਉਸ ਵਿੱਚੋ 540 ਨਸੀਲੀਆ ਗੋਲੀਆ ਬ੍ਰਾਮਦ ਹੋਈਆ ਜਿਸਤੇ ਮੁਕੱਦਮਾ ਨੰਬਰ 229 ਮਿਤੀ 04-09-2022 ਅ/ਧ 22-61-85 ਐਨ.ਡੀ.ਪੀ.ਐਸ ਐਕਟ ਥਾਣਾ ਸੁਲਤਾਨਪੁਰ ਲੌਧੀ ਦਰਜ ਰਜਿਸਟਰ ਕੀਤਾ ਗਿਆ ਸੀ । ਸੀਨੀਅਰ ਪੁਲਿਸ ਕਪਤਾਨ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਦੋਸੀ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਦੋਸੀ ਪਾਸੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਜਿਸਦੀ ਨਿਸਾਨਦੇਹੀ ਤੇ ਪਿੰਡ ਲਾਟੀਆਵਾਲ ਦੀ ਇੱਕ ਹਵੇਲੀ ਵਿੱਚ ਖੜ੍ਹੇ ਟਰੈਕਟਰ ’ਤੇ ਲੱਗੇ ਸਪੀਕਰ ਨੂੰ ਚੈੱਕ ਕੀਤਾ ਗਿਆ ਜਿਸ ਵਿੱਚੋ ਇੱਕ ਮੋਮੀ ਲਿਫਾਫੇ ਵਿੱਚ ਲਪੇਟੀ ਹੋਈ ਹੈਰੋਇੰਨ ਅਤੇ ਇੱਕ ਇਲੈਕਟ੍ਰਾਨਿਕ ਕੰਡਾ ਬ੍ਰਾਮਦ ਹੋਇਆ । ਬਰਾਮਦ ਹੋਈ ਹੈਰੋਇਨ ਦਾ ਤੋਲ ਕਰਨ ਤੇ ਇੱਕ ਕਿੱਲੋਗ੍ਰਾਮ ਹੋਈ। ਉਨ੍ਹਾਂ ਕਿਹਾ ਕਿ ਦੋਸ਼ੀ ਨੇ ਦੋਰਾਨੇ ਪੁੱਛਗਿੱਛ ਇਹ ਖੁਲਾਸੇ ਕੀਤੇ ਹਨ ਕਿ ਉਹ ਹੈਰੋਇਨ ਦਿੱਲੀ ਤੋ ਆਪ ਜਾ ਕੇ ਵੀ ਲਿਆਉਦਾ ਹੈ ਅਤੇ ਦਿੱਲੀ ਤੋਂ ਮੰਗਵਾਉਦਾ ਵੀ ਹੈ ਅਤੇ ਫਿਰ ਅੱਗੇ ਵੱਖ-ਵੱਖ ਨਸ਼ਾ ਤਸਕਰਾਂ ਨੂੰ ਵੇਚਦਾ ਸੀ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਅੱਜ ਪੇਸ ਅਦਾਲਤ ਕੀਤਾ ਜਾ ਰਿਹਾ ਹੈ ਜਿਸਦਾ ਪੁਲਿਸ ਰਿਮਾਂਡ ਲੈ ਕਿ ਹੋਰ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸਤੋਂ ਹੋਰ ਅੰਤਰਰਾਜੀ ਨਸਾ ਤਸਕਰਾ ਦੇ ਨਾਮ ਸਾਹਮਣੇ ਆਉਣ ਦੀ ਸੰਭਾਵਨਾ ਹੈ ।
