ਸੀਆਈਏ ਸਟਾਫ ਮੁਹਾਲੀ ਨੂੰ ਉਸ ਵਕਤ ਵੱਡੀ ਕਾਮਯਾਬੀ ਮਿਲੀ ਜਦੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਗੁਰਗੇ ਮਨਪ੍ਰੀਤ ਸਿੰਘ ਉਰਫ ਭੀਮਾਂ ਵਾਸੀ ਦੋਰਾਹਾ ਜ਼ਿਲ੍ਹਾ ਲੁਧਿਆਣਾ ਨੂੰ 11 ਪਿਸਤੌਲਾਂ ਅਤੇ ਇੱਕ BMW ਕਾਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਨਪ੍ਰੀਤ ਸਿੰਘ ਉਰਫ ਭੀਮਾਂ ਜੋ ਕਿ ਸੁਨੀਲ ਕੁਮਾਰ ਉਰਫ਼ ਮੋਨੂੰ ਗੁਜ਼ਰ ਵਾਸੀ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ, ਜਸਮੀਤ ਸਿੰਘ ਉਰਫ ਲੱਕੀ ਵਾਸੀ ਰਾਏਪੁਰ ਜਿਲ੍ਹਾ ਹੁਸ਼ਿਆਰਪੁਰ ਅਤੇ ਨਿਖਿਲ ਕਾਂਤ ਸ਼ਰਮਾ ਵਾਸੀ ਜਿਲ੍ਹਾ ਪਟਿਆਲਾ ਦਾ ਪੁਰਾਣਾ ਸਾਥੀ ਹੈ।ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਇਕ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਭੀਮਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਸ ਕੋਲੋਂ 11 ਪਿਸਤੌਲਾਂ ਬਰਾਮਦ ਹੋਈਆਂ ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਭੀਮਾਂ ਨੇ ਮੰਨਿਆ ਕਿ ਇਹ ਅਸਲਾ ਸਪਲਾਈ ਕਰਨ ਦਾ ਕੰਮ ਕਰਦਾ ਹੈ ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਿੱਚ ਇੱਕ ਵਿਦੇਸ਼ੀ ਪਿਸਤੌਲ ਵੀ ਹੈ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।
