Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਸ਼ਾਹੀ ਮਰਿਆਦਾ ਕਾਇਮ ਰੱਖ ਕੇ ਕੇਸਰੀ ਲਿਬਾਸ ’ਚ ਸ੍ਰੀ ਹਰਿਮੰਦਰ ਸਾਹਿਬ ਪਹੁੰਚੀ ਸੀ ਮਹਾਰਾਣੀ ਐਲਿਜ਼ਾਬੈੱਥ ਦੂਜੀ

ਅੰਮ੍ਰਿਤਸਰ : ਬਰਤਾਨੀਆ ਦੀ ਮਹਾਰਾਣੀ ਮਰਹੂਮ ਐਲਿਜ਼ਾਬੈੱਥ ਅਲੈਗਜ਼ੈਂਡਰਾ ਮੈਰੀ (ਦੂਜੀ) 14 ਅਕਤੂਬਰ 1997 ਨੂੰ ਜਦੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇੇ ਦਰਸ਼ਨ ਕਰਨ ਲਈ ਆਏ ਤਾਂ ਉਨ੍ਹਾਂ ਨੇ ਕੇਸਰੀ ਲਿਬਾਸ ਵਿਚ ਸ਼ਾਹੀ ਮਰਿਆਦਾ ਕਾਇਮ ਰੱਖਦਿਆਂ ਸਿੱਖ ਮਰਿਆਦਾ ਨੂੰ ਮੰਨਦਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮੁਖ ਮੱਥਾ ਟੇਕਿਆ ਸੀ। ਜਦ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ ਤਾਂ ਉਸ ਸਮੇਂ ਇੰਗਲੈਂਡ ਦਾ 14 ਦੇਸ਼ਾਂ ’ਤੇ ਰਾਜ ਚਲਦਾ ਸੀ। ਉਸ ਦਿਨ ਨੂੰ ਯਾਦ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੌਜੂਦਾ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਕਿਹਾ ਕਿ ਭਾਵੇਂ ਉਹ ਉਸ ਸਮੇਂ ਨੌਕਰੀ ਵਿਚ ਨਹੀਂ ਆਏ ਸਨ ਪਰ ਮਹਾਰਾਣੀ ਐਲਿਜ਼ਾਬੈੱਥ ਦੀ ਇਸ ਫੇਰੀ ਨੂੰ ਨੇੜਿਓਂ ਸਮਝਿਆ ਤਾਂ ਜੋ ਕਿਸੇ ਵੀ ਅਹਿਮ ਸ਼ਖ਼ਸੀਅਤ ਨੂੰ ਦਰਸ਼ਨ ਕਰਵਾਉਣ ਸਮੇਂ ਕਿਸ ਤਰ੍ਹਾਂ ਮਰਿਆਦਾ ਦਾ ਧਿਆਨ ਰੱਖਣਾ ਹੈ। ਜੱਸੀ ਨੇ ਦੱਸਿਆ ਕਿ ਮਹਾਰਾਣੀ ਦੀ ਆਮਦ ਤੋਂ ਕਈ ਦਿਨ ਪਹਿਲਾਂ ਹੀ ਉਥੋਂ ਦੇ ਅਧਿਕਾਰੀਆਂ ਤੇ ਭਾਰਤੀ ਅਧਿਕਾਰੀਆਂ ਨੇ ਤਾਲਮੇਲ ਕਰ ਕੇ ਰਿਹਸਲ ਰਾਹੀਂ ਤੈਅ ਕੀਤਾ ਸੀ ਕਿ ਪਰਿਕਰਮਾ ਵਿਚ ਮਹਾਰਾਣੀ ਕਿੰਨੇ ਕਦਮ ਚੱਲੇਗੀ। ਕਿੰਨਾ ਸਮਾਂ ਰੁਕੇਗੀ ਤੇ ਆਪਣੀ ਸ੍ਰੀ ਹਰਿਮੰਦਰ ਸਾਹਿਬ ਫੇਰੀ ਦੌਰਾਨ ਕਿਸ ਕਿਸ ਜਗ੍ਹਾ ’ਤੇ ਕਿੰਨੇ ਪਲ਼ ਰੁਕੇਗੀ। ਇਹ ਵੀ ਤੈਅ ਹੋਇਆ ਸੀ ਕਿ ਮਹਾਰਾਣੀ ਨਾਲ ਕੌਣ-ਕੌਣ ਜਾਵੇਗਾ ਤੇ ਕਿਸ ਤਰ੍ਹਾਂ ਨਾਲ ਪਰਿਕਰਮਾ ਵਿਖੇ ਮਹਾਰਾਣੀ ਤੋਂ ਕਿੰਨੀ ਦੂਰੀ ਬਣਾ ਕੇ ਚੱਲੇਗਾ।

ਉਨ੍ਹਾਂ ਦੱਸਿਆ ਕਿ 14 ਅਕਤੂਬਰ 1997 ਵਾਲੇ ਦਿਨ ਮਹਾਰਾਣੀ ਐਲਿਜ਼ਾਬੈੱਥ ਆਪਣੇ ਪੂਰੇ ਪ੍ਰੋਟੋਕਾਲ ਨਾਲ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਆ ਪਹੁੰਚੀ। ਮਹਾਰਾਣੀ ਦੇ ਸਵਾਗਤ ਲਈ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹਡ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਰਜੀਤ ਸਿੰਘ ਬਰਨਾਲਾ, ਮਨਜੀਤ ਸਿੰਘ ਕਲਕੱਤਾ, ਉਸ ਸਮੇਂ ਦੇ ਸੂਚਨਾ ਅਧਿਕਾਰੀ ਅਮਰਜੀਤ ਸਿੰਘ ਗਰੇਵਾਲ ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਸੁਰਜੀਤ ਸਿੰਘ, ਕੁਲਵੰਤ ਸਿੰਘ ਰੰਧਾਵਾ, ਦਿਲਮੇਘ ਸਿੰਘ ਆਦਿ ਹਾਜ਼ਰ ਸਨ। ਮਹਾਰਾਣੀ ਨੇ ਪਰਿਕਰਮਾ ਵਿਚ ਦਾਖ਼ਲ ਹੋਣ ਤੋਂ ਪਹਿਲਾਂ ਪੈਰ ਧੋਤੇ ਤੇ ਕਿਸੇ ਕਾਰਨ ਸ਼੍ਰੋਮਣੀ ਕਮੇਟੀ ਦੇ ਉੱਚ ਅਧਿਕਾਰੀਆਂ ਦੀ ਸਹਿਮਤੀ ਨਾਲ ਨਵੀਆਂ ਜੁਰਾਬਾਂ ਪਾਈਆਂ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਗਈ। ਇਸ ਸਮੇਂ ਦੌਰਾਨ ਮਨਜੀਤ ਸਿੰਘ ਕਲਕੱਤਾ ਉਨ੍ਹਾਂ ਨੂੰ ਸਿੱਖ ਇਤਿਹਾਸ, ਸਿੱਖ ਪ੍ਰੰਪਰਾਵਾਂ ਤੇ ਸਿੱਖੀ ਸਿਧਾਂਤਾਂ ਬਾਰੇ ਜਾਣਕਾਰੀ ਦਿੰਦੇ ਰਹੇ। ਮਹਾਰਾਣੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਕੁਝ ਪਲ਼ ਰੁਕੀ। ਇਥੇ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਨੇ ਮਹਾਰਾਣੀ ਨੂੰ ਸਿਰੋਪਾਓ ਤੇ ਫੁੱਲਾਂ ਦਾ ਹਾਰ ਭੇਟ ਕੀਤਾ। ਜਿਸ ਤੋਂ ਬਾਅਦ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਗਈ, ਜਿਥੇ ਉਸ ਸਮੇਂ ਦੇ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਸੋਨੇ ਦਾ ਸਿਮਰਨਾ ਭੇਟ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਮਹਾਰਾਣੀ ਦੇ ਸਤਿਕਾਰ ਲਈ ਘੰਟਾ ਘਰ ਦੇ ਬਾਹਰ ਇਕ ਵਿਸ਼ੇਸ਼ ਸਟੇਜ ਲਗਾ ਕੇ ਮਹਾਰਾਣੀ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਇਆ ਸੋਨੇ ਦਾ ਮਾਡਲ ਭੇਟ ਕੀਤਾ। ਮਹਾਰਾਣੀ ਐਲਿਜ਼ਾਬੈੱਥ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਬਹੁਤ ਸੁੰਦਰ ਫੁੱਲਦਾਨ ਭੇਟ ਕੀਤਾ, ਜੋ ਅੱਜ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਰੱਖਿਆ ਹੋਇਆ ਹੈ। ਮਹਾਰਾਣੀ ਐਲਿਜ਼ਾਬੈੱਥ ਨੇ ਸ੍ਰੀ ਦਰਬਾਰ ਸਾਹਿਬ ਦੀ ਵਿਜ਼ਿਟਰ ਬੁੱਕ ਵਿਚ ਸਿਰਫ਼ ਦਸਤਖ਼ਤ ਕੀਤੇ ਸਨ, ਉਨ੍ਹਾਂ ਵੱਲੋਂ ਕੋਈ ਵੀ ਸ਼ਬਦਾਵਲੀ ਇਸ ਫੇਰੀ ਦਰਮਿਆਨ ਦਰਜ ਨਹੀਂ ਕੀਤੀ ਸੀ। ਇਸ ਫੇਰੀ ਸਮੇਂ ਮਹਾਰਾਣੀ ਐਲਿਜ਼ਾਬੈੱਥ ਜਲ੍ਹਿਆਂਵਾਲੇ ਬਾਗ਼ ਵਿਖੇ ਸ਼ਹੀਦਾਂ ਨੂੰ ਸ਼ਰਧਾਜਲੀ ਦੇਣ ਵੀ ਪਹੁੰਚੇ ਸਨ।

Vinkmag ad
Share Our Daily Posts

News Desk

Read Previous

ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ 11 ਪਿਸਤੌਲਾਂ ਤੇ BMW ਕਾਰ ਸਮੇਤ ਗ੍ਰਿਫ਼ਤਾਰ

Read Next

ਤਿੰਨ ਦਿਨਾਂ ‘ਚ 2 ਲੱਖ ਸ਼ਰਧਾਲੂਆਂ ਨੇ ਟੇਕਿਆ ਮੱਥਾ, 2 ਸਾਲ ਬਾਅਦ ਲੱਗੀ ਭੀੜ, ਅੱਜ ਤੇ ਕੱਲ੍ਹ ਵੀ ਰਹੇਗਾ ਮੇਲਾ