Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਵਿਧਾਇਕਾਂ ਦੀ ਖਰੀਦੋ-ਫਰੋਖਤ ਦਾ ਮਾਮਲਾ : ਕੇਜਰੀਵਾਲ ਨੇ ਪੰਜਾਬ ਦੇ ਸਾਰੇ ਆਪ ਵਿਧਾਇਕ ਦਿੱਲੀ ਬੁਲਾਏ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਵੱਲੋਂ ਵਿਧਾਇਕਾਂ ਨੂੰ ਖਰੀਦ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਦੇ ਮਾਮਲੇ ਵਿੱਚ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਰਾਜ ਸਭਾ ਮੈਂਬਰਾਂ ਨੂੰ ਦਿੱਲੀ ਬੁਲਾ ਲਿਆ ਹੈ। ਸਾਰੇ ਵਿਧਾਇਕਾਂ ਨੂੰ 18 ਸਤੰਬਰ ਨੂੰ ਦਿੱਲੀ ਪਹੁੰਚਣ ਲਈ ਕਿਹਾ ਗਿਆ ਹੈ। ਪਾਰਟੀ ਦੇ ਇਕ ਸੀਨੀਅਰ ਵਿਧਾਇਕ ਨੇ ਵੀ ਦਿੱਲੀ ਬੁਲਾਏ ਜਾਣ ਦੀ ਪੁਸ਼ਟੀ ਕੀਤੀ ਹੈ।

ਪਾਰਟੀ ਵਿਚ ਜਿਸ ਤਰ੍ਹਾਂ ਵਿਧਾਇਕਾਂ ਦੀ ਖਰੀਦੋ-ਫਰੋਖਤ ਨੂੰ ਲੈ ਕੇ ਭਾਜਪਾ ‘ਤੇ ਹਮਲਾ ਬੋਲਿਆ ਹੈ, ਉਸ ਤੋਂ ਸਾਫ਼ ਹੈ ਕਿ ਪਾਰਟੀ ਇਸ ਮੁੱਦੇ ਨੂੰ ਠੰਢਾ ਨਹੀਂ ਹੋਣ ਦੇਣਾ ਚਾਹੁੰਦੀ। ਪੰਜਾਬ ਦੇ ਵਿਧਾਇਕਾਂ ਦੀ ਇਹ ਮੀਟਿੰਗ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਚੋਣਾਂ ਦੇ ਮੱਦੇਨਜ਼ਰ ਅਹਿਮ ਹੈ। ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਸਾਰੇ ਵਿਧਾਇਕਾਂ ਨੂੰ ਇੱਕਜੁੱਟ ਰਹਿਣ ਦੀ ਗੱਲ ਕਰ ਸਕਦੇ ਹਨ।ਇਸ ਤੋਂ ਪਹਿਲਾਂ ਦਿੱਲੀ ਵਿੱਚ ਵੀ ਉਨ੍ਹਾਂ ਨੇ ਆਪਣੇ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ਾਂ ਦਰਮਿਆਨ ਵਿਧਾਨ ਸਭਾ ਦਾ ਇਜਲਾਸ ਬੁਲਾ ਕੇ ਭਰੋਸੇ ਦਾ ਵੋਟ ਹਾਸਲ ਕੀਤਾ ਸੀ।

ਉਧਰ, ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਅੰਦਰੂਨੀ ਕਲੇਸ਼ ਉਨ੍ਹਾਂ ਨੂੰ ਸਤਾ ਰਿਹਾ ਹੈ ਅਤੇ ਇਸ ਦਾ ਦੋਸ਼ ਭਾਜਪਾ ‘ਤੇ ਲਾਇਆ ਜਾ ਰਿਹਾ ਹੈ।
Vinkmag ad
Share Our Daily Posts

News Desk

Read Previous

ਜਲੰਧਰ ‘ਚ ਤੇਜ਼ ਰਫ਼ਤਾਰ ਸਕੂਲੀ ਬੱਸ ਨੇ ਤੋੜਿਆ ਗੁਰੂ ਨਾਨਕਪੁਰਾ ਫਾਟਕ, ਮੁਰੰਮਤ ਲਈ ਪਹੁੰਚੇ ਰੇਲਵੇ ਕਰਮਚਾਰੀ

Read Next

ਕਬੂਤਰਬਾਜ਼ੀ ਮਾਮਲੇ ‘ਚ ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ, ਸਜ਼ਾ ‘ਤੇ ਲਗਾਈ ਰੋਕ