Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਕਬੂਤਰਬਾਜ਼ੀ ਮਾਮਲੇ ‘ਚ ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ, ਸਜ਼ਾ ‘ਤੇ ਲਗਾਈ ਰੋਕ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕਬੂਤਰਬਾਜ਼ੀ ਮਾਮਲੇ ‘ਚ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ‘ਤੇ ਰੋਕ ਲਾ ਦਿੱਤੀ ਹੈ। ਜੁਲਾਈ ਵਿੱਚ ਪਟਿਆਲਾ ਦੇ ਵਧੀਕ ਸੈਸ਼ਨ ਜੱਜ ਨੇ ਮਹਿੰਦੀ ਦੀ ਸਜ਼ਾ ਖ਼ਿਲਾਫ਼ ਦਾਇਰ ਅਪੀਲ ਨੂੰ ਖਾਰਜ ਕਰ ਦਿੱਤਾ ਸੀ, ਜਿਸ ਮਗਰੋਂ ਉਸ ਨੂੰ ਜੇਲ੍ਹ ਜਾਣਾ ਪਿਆ ਸੀ।

16 ਮਾਰਚ 2018 ਨੂੰ ਪਟਿਆਲਾ ਦੀ ਹੇਠਲੀ ਅਦਾਲਤ ਨੇ ਉਸ ਨੂੰ ਮਨੁੱਖੀ ਤਸਕਰੀ ਦੇ 19 ਸਾਲ ਪੁਰਾਣੇ ਕੇਸ ਵਿੱਚ ਦੋਸ਼ੀ ਕਰਾਰ ਦਿੰਦਿਆਂ ਦੋ ਸਾਲ ਦੀ ਸਜ਼ਾ ਸੁਣਾਈ ਸੀ। ਸਜ਼ਾ ਦੇ ਇਸ ਫੈਸਲੇ ਵਿਰੁੱਧ ਦਲੇਰ ਮਹਿੰਦੀ ਨੇ ਵਧੀਕ ਸੈਸ਼ਨ ਜੱਜ, ਪਟਿਆਲਾ ਸਾਹਮਣੇ ਅਪੀਲ ਦਾਇਰ ਕਰਕੇ ਇਸ ਨੂੰ ਚੁਣੌਤੀ ਦਿੱਤੀ ਸੀ।

ਚਾਰ ਸਾਲ ਅਪੀਲ ‘ਤੇ ਸੁਣਵਾਈ ਤੋਂ ਬਾਅਦ ਵਧੀਕ ਸੈਸ਼ਨ ਜੱਜ ਨੇ ਜੁਲਾਈ ‘ਚ ਦਲੇਰ ਮਹਿੰਦੀ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਅਤੇ ਸਜ਼ਾ ਬਰਕਰਾਰ ਰੱਖਣ ਦਾ ਹੁਕਮ ਦਿੱਤਾ। ਅਪੀਲ ਖਾਰਜ ਕਰਨ ਦੇ ਇਸ ਫੈਸਲੇ ਖਿਲਾਫ਼ ਹੁਣ ਦਲੇਰ ਮਹਿੰਦੀ ਨੇ ਹਾਈ ਕੋਰਟ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕਰਕੇ ਇਸ ਨੂੰ ਚੁਣੌਤੀ ਦਿੱਤੀ ਸੀ।

ਪਟਿਆਲਾ ਦੇ ਵਧੀਕ ਸੈਸ਼ਨ ਜੱਜ ਨੇ ਇਸ ਸਾਲ 14 ਜੁਲਾਈ ਨੂੰ ਦਲੇਰ ਮਹਿੰਦੀ ਦੀ ਸਜ਼ਾ ਵਿਰੁੱਧ ਦਾਇਰ ਅਪੀਲ ਨੂੰ ਖਾਰਜ ਕਰ ਦਿੱਤਾ ਸੀ। ਸਜ਼ਾ ਖਾਰਜ ਹੋਣ ਤੋਂ ਬਾਅਦ ਮਹਿੰਦੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਸੀ। ਉਹ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ।

ਅਦਾਲਤ ਨੇ ਸਾਲ 2018 ਵਿੱਚ ਮਹਿੰਦੀ ਨੂੰ ਦੋਸ਼ੀ ਠਹਿਰਾਇਆ ਸੀ। ਇਸ ਮਾਮਲੇ ‘ਚ ਦਲੇਰ ਮਹਿੰਦੀ ਅਤੇ ਉਸ ਦੇ ਭਰਾ ‘ਤੇ ਕੁੱਲ 31 ਕੇਸ ਦਰਜ ਹਨ। ਪੰਜਾਬੀ ਗਾਇਕ ਦਲੇਰ ਮਹਿੰਦੀ ਖ਼ਿਲਾਫ਼ ਪਹਿਲਾ ਕੇਸ 2003 ਵਿੱਚ ਅਮਰੀਕਾ ਵਿੱਚ ਦਰਜ ਹੋਇਆ ਸੀ

ਦਲੇਰ ਮਹਿੰਦੀ ਤੇ ਉਸ ਦੇ ਭਰਾ ਸ਼ਮਸ਼ੇਰ ‘ਤੇ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਦਾ ਦੋਸ਼ ਸੀ। ਇਲਜ਼ਾਮ ਸੀ ਕਿ ਇਹ ਮਿਊਜ਼ਿਕ ਟੀਮ ਦਾ ਹਿੱਸਾ ਬਣ ਕੇ ਲੋਕਾਂ ਨੂੰ ਵਿਦੇਸ਼ ਲੈ ਜਾਂਦਾ ਸੀ। ਬਾਅਦ ਵਿਚ ਉਹ ਉਥੇ ਹੀ ਰਹਿਣ ਲੱਗ ਪਏ। ਇਸ ਦੇ ਬਦਲੇ ਦਲੇਰ ਮਹਿੰਦੀ ਅਤੇ ਉਸ ਦਾ ਭਰਾ ਲੋਕਾਂ ਤੋਂ ਮੋਟੀ ਰਕਮ ਲੈਂਦੇ ਸਨ।

Vinkmag ad
Share Our Daily Posts

News Desk

Read Previous

ਵਿਧਾਇਕਾਂ ਦੀ ਖਰੀਦੋ-ਫਰੋਖਤ ਦਾ ਮਾਮਲਾ : ਕੇਜਰੀਵਾਲ ਨੇ ਪੰਜਾਬ ਦੇ ਸਾਰੇ ਆਪ ਵਿਧਾਇਕ ਦਿੱਲੀ ਬੁਲਾਏ

Read Next

ਕਾਰ ‘ਚ ਨਸ਼ਾ ਕਰਦੇ ਸੱਤ ਨੌਜਵਾਨ ਕਾਬੂ