Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਜੇਲ੍ਹ ਵਿਭਾਗ ਵੱਲੋਂ ਨਿਵੇਕਲੀ ਸ਼ੁਰੂਆਤ : ਹੁਣ ਪਰਿਵਾਰ ਦੇ ਪੰਜ ਮੈਂਬਰ ਇਕ ਘੰਟਾ ਕੋਲ ਬੈਠ ਕੇ ਕਰ ਸਕਣਗੇ ਕੈਦੀਆਂ ਨਾਲ ਮੁਲਾਕਾਤ

ਗੁਰਦਾਸਪੁਰ : ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਵੱਲੋਂ ਕੇਂਦਰੀ ਸੁਧਾਰ ਘਰਾਂ ਵਿੱਚ ਨਜ਼ਰਬੰਦ ਕੈਦੀਆਂ ਅਤੇ ਹਵਾਲਾਤੀਆਂ ਲਈ ਨਿਵੇਕਲੀ ਪਹਿਲ ਕਦਮੀ ਕਰਦੇ ਹੋਏ ‘ਪਰਿਵਾਰਕ ਮੁਲਾਕਾਤ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਗਰਾਮ ਦਾ ਮਕਸਦ ਕੈਦੀਆਂ ਨੂੰ ਸਮਾਜ ਵਿੱਚ ਵਿਚਰਨ, ਪਰਿਵਾਰਿਕ ਰਿਸ਼ਤੇ ਸੁਰਜੀਤ ਕਰਨ, ਜੇਲ੍ਹ ਮੁਲਾਜ਼ਮਾਂ ਵਿੱਚ ਵਿਸ਼ਵਾਸ ਤੇ ਆਪਣੀਆਂ ਪਰਿਵਾਰਿਕ ਜ਼ਿੰਮੇਵਾਰੀਆਂ ਨੂੰ ਸਮਝਣ ਦਾ ਇੱਕ ਉਪਰਾਲਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਸੁਧਾਰ ਘਰ ਦੇ ਸੁਪਰਡੈਂਟ ਰਜਿੰਦਰ ਸਿੰਘ ਹੁੰਦਲ ਨੇ ਦੱਸਿਆ ਕਿ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ‘ਪਰਿਵਾਰਕ ਮੁਲਾਕਾਤ’ ਪ੍ਰੋਗਰਾਮ ਦੀ ਸ਼ੁਰੂਆਤ ਅੱਜ ਪੰਜਾਬ ਭਰ ਦੀਆਂ ਜੇਲ੍ਹਾਂ ਵਿੱਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕੈਦੀਆਂ ਦਾ ਜੇਲ੍ਹ ਵਿੱਚ ਚਾਲ-ਚਲਣ ਵਧੀਆ ਹੈ, ਉਨ੍ਹਾਂ ਨੂੰ ਆਪਣੇ ਪਰਿਵਾਰ ਨਾਲ ਮੁਲਾਕਾਤ ਕਰਨ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇਗਾ, ਜਿਸ ਤਹਿਤ ਹਵਾਲਾਤੀ ਜਾਂ ਕੈਦੀ ਆਪਣੇ ਪਰਿਵਾਰ ਦੇ ਪੰਜ ਮੈਂਬਰਾਂ ਨਾਲ ਕੋਲ ਬੈਠ ਕੇ ਇੱਕ ਘੰਟੇ ਤਕ ਮੁਲਾਕਾਤ ਕਰ ਸਕਣਗੇ।

ਉਨ੍ਹਾਂ ਦੱਸਿਆ ਕਿ ਮੁਲਾਕਾਤ ਲਈ ਬੁਕਿੰਗ ਜੇਲ੍ਹ ਸਟਾਫ ਦੁਆਰਾ ਕਰਨ ਦੇ ਨਾਲ ਪਰਿਵਾਰਕ ਮੈਂਬਰ ਪੋਰਟਲ ਰਾਹੀਂ ਵੀ ਆਨ-ਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਦੀਆਂ ਤੇ ਹਵਾਲਾਤੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਲਈ ਜੇਲ੍ਹ ਵਿੱਚ ਵਿਸ਼ੇਸ਼ ਕਮਰੇ ਬਣਾਏ ਗਏ ਹਨ ਜਿਥੇ ਉਨ੍ਹਾਂ ਵੱਲੋਂ ਮੁਲਾਕਾਤ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਸੁਰੱਖਿਆ ਮੁਲਾਜ਼ਮਾਂ ਵੱਲੋਂ ਦੂਰ ਤੋਂ ਹੀ ਉਨ੍ਹਾਂ ’ਤੇ ਨਜ਼ਰ ਰੱਖੀ ਜਾਵੇਗੀ ਤਾਂ ਜੋ ਪਰਿਵਾਰਕ ਮੈਂਬਰ ਖੁੱਲ ਕੇ ਆਪਸੀ ਗੱਲਬਾਤ ਕਰ ਸਕਣ। ਉਨ੍ਹਾਂ ਕਿਹਾ ਕਿ ਮੁਲਾਕਾਤ ਲਈ ਇੱਕ ਪਰਿਵਾਰ ਨੂੰ 1 ਘੰਟੇ ਦਾ ਸਮਾਂ ਦਿੱਤਾ ਜਾਵੇਗਾ ਅਤੇ ਬੰਦੀ ਆਪਣੇ ਪਰਿਵਾਰ ਲਈ ਜੇਲ੍ਹ ਦੀ ਕੰਟੀਨ ਤੋਂ ਚਾਹ ਪਾਣੀ ਮੰਗਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਸ ਫ਼ੈਸਲੇ ਨਾਲ ਹਵਾਲਾਤੀਆਂ ਤੇ ਕੈਦੀਆਂ ਵਿੱਚ ਮਨੋਵਿਗਿਆਨਿਕ ਤੌਰ ’ਤੇ ਵੱਡੇ ਬਦਲਾਅ ਆਉਣਗੇ ਅਤੇ ਉਹ ਇੱਕ ਚੰਗੇ ਨਾਗਰਿਕ ਬਣ ਕੇ ਦੁਬਾਰਾ ਸਮਾਜ ਵਿੱਚ ਆਪਣੀ ਥਾਂ ਬਣਾ ਸਕਣਗੇ।

ਅੱਜ ‘ਪਰਿਵਾਰਕ ਮੁਲਾਕਾਤ’ ਦੌਰਾਨ 10 ਪਰਿਵਾਰਾਂ ਵੱਲੋਂ ਮੁਲਾਕਾਤ ਕੀਤੀ ਗਈ ਅਤੇ ਸਾਰੇ ਹੀ ਪਰਿਵਾਰਾਂ ਨੇ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਅੱਜ ਦੀਆਂ ਮੁਲਾਕਾਤਾਂ ਦੌਰਾਨ ਛੋਟੇ ਬੱਚੇ ਤੇ ਹੋਰ ਪਰਿਵਾਰਕ ਮੈਂਬਰ ਜੇਲ੍ਹ ਵਿੱਚ ਬੰਦ ਆਪਣੇ ਸਨੇਹੀਆਂ ਦੇ ਗਲੇ ਲੱਗ ਮਿਲੇ ਤਾਂ ਮਾਹੌਲ ਭਾਵੁਕ ਹੋ ਗਿਆ। ਕਈ ਬੱਚੇ ਸਾਰੀ ਮੁਲਾਕਾਤ ਦੌਰਾਨ ਆਪਣੇ ਪਿਤਾ ਦੀ ਗੋਦੀ ਵਿਚੋਂ ਨਹੀਂ ਉੱਤਰੇ। ਕੈਦੀਆਂ ਅਤੇ ਹਵਾਲਾਤੀਆਂ ਨੇ ਇਸ ਪ੍ਰੋਗਰਾਮ ਲਈ ਸਰਕਾਰ ਦਾ ਧੰਨਵਾਦ ਕੀਤਾ ਹੈ।

Vinkmag ad
Share Our Daily Posts

News Desk

Read Previous

ਕਾਰ ‘ਚ ਨਸ਼ਾ ਕਰਦੇ ਸੱਤ ਨੌਜਵਾਨ ਕਾਬੂ

Read Next

ਸੁਖਬੀਰ ਬਾਦਲ ਵਲੋਂ ਪਾਰਟੀ ਦੇ ਸੂਬਾ ਅਬਜ਼ਰਬਰਾਂ, ਕੋਆਰਡੀਨੇਸ਼ਨ ਕਮੇਟੀ ਅਤੇ ਜ਼ਿਲ੍ਹਾਵਾਰ ਅਬਜ਼ਰਬਰਾਂ ਦਾ ਐਲਾਨ