Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਸੁਖਬੀਰ ਬਾਦਲ ਵਲੋਂ ਪਾਰਟੀ ਦੇ ਸੂਬਾ ਅਬਜ਼ਰਬਰਾਂ, ਕੋਆਰਡੀਨੇਸ਼ਨ ਕਮੇਟੀ ਅਤੇ ਜ਼ਿਲ੍ਹਾਵਾਰ ਅਬਜ਼ਰਬਰਾਂ ਦਾ ਐਲਾਨ

ਗੜ੍ਹਸ਼ੰਕਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਸੁਚਾਰੂ ਢੰਗ ਨਾਲ ਮੁੜ ਉਸਾਰਨ ਵਾਸਤੇ ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਅਬਜ਼ਰਵ ਅਤੇ ਕੋਆਰਡੀਨੇਸ਼ਨ ਕਮੇਟੀ ਲਗਾਉਣ ਦਾ ਫ਼ੈਸਲਾ ਕੀਤਾ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਸ. ਬਲਵਿੰਦਰ ਸਿੰਘ ਭੂੰਦੜ ਮੁੱਖ ਸੂਬਾ ਅਬਜ਼ਰਵਰ ਹੋਣਗੇ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਗੁਲਜ਼ਾਰ ਸਿੰਘ ਰਾਣੀਕੇ, ਬੀਬੀ ਜਗੀਰ ਕੌਰ ਅਤੇ ਅਨਿਲ ਜੋਸ਼ੀ ਸੂਬਾ ਅਬਜ਼ਰਵਰ ਹੋਣਗੇ । ਡਾ. ਦਲਜੀਤ ਸਿੰਘ ਚੀਮਾ ਨੂੰ ਕੋਆਰਡੀਨੇਸ਼ਨ ਕਮੇਟੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਆਗੂਆਂ ਨੂੰ ਜ਼ਿਲ੍ਹਾਵਾਰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਵਿਚ ਸ. ਬਿਕਰਮ ਸਿੰਘ ਮਜੀਠੀਆ ਜ਼ਿਲ੍ਹਾ ਅੰਮ੍ਰਿਤਸਰ (ਸ਼ਹਿਰੀ), ਸ. ਲਖਬੀਰ ਸਿੰਘ ਲੋਧੀਨੰਗਲ ਅਤੇ ਸ. ਹਰਮੀਤ ਸਿੰਘ ਸੰਧੂ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ), ਸ. ਸਿਕੰਦਰ ਸਿੰਘ ਮਲੂਕਾ ਅਤੇ ਪਰਕਾਸ਼ ਚੰਦ ਗਰਗ ਜ਼ਿਲ੍ਹਾ ਪਟਿਆਲਾ, ਸ. ਜਨਮੇਜਾ ਸਿੰਘ ਸੇਖੋਂ ਜ਼ਿਲ੍ਹਾ ਮੋਗਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ ਜ਼ਿਲ੍ਹਾ ਰੋਪੜ੍ਹ, ਸ. ਸ਼ਰਨਂਜੀਤ ਸਿੰਘ ਢਿੱਲੋਂ ਜ਼ਿਲ੍ਹਾ ਜਲੰਧਰ (ਦਿਹਾਤੀ), ਸ. ਗੁਲਜ਼ਾਰ ਸਿੰਘ ਰਾਣੀਕੇ ਅਤੇ ਸ. ਵੀਰ ਸਿੰਘ ਲੋਪੋਕੇ ਜ਼ਿਲ੍ਹਾ ਗੁਰਦਾਸਪੁਰ, ਸ. ਸੁਰਜੀਤ ਸਿੰਘ ਰੱਖੜਾ ਜ਼ਿਲਾ ਫਤਿਹਗੜ੍ਹ ਸਾਹਿਬ, ਸ. ਹੀਰਾ ਸਿੰਘ ਗਾਬੜੀਆ ਪੁਲਿਸ ਜ਼ਿਲ੍ਹਾ ਖੰਨਾ, ਸ. ਪਰਮਬੰਸ ਸਿੰਘ ਰੋਮਾਣਾ ਅਤੇ ਸ. ਕੰਵਰਜੀਤ ਸਿੰਘ ਰੋਜੀ ਬਰਕੰਦੀ ਜ਼ਿਲ੍ਹਾ ਬਰਨਾਲਾ, ਸ. ਇਕਬਾਲ ਸਿੰਘ ਝੂੰਦਾ ਅਤੇ ਨੁਸਰਤ ਇਕਰਾਮ ਖਾਂ ਜ਼ਿਲ੍ਹਾ ਸੰਗਰੂਰ ਅਤੇ ਜ਼ਿਲ੍ਹਾ ਮਲੇਰਕੋਟਲਾ, ਸ. ਵਰਦੇਵ ਸਿੰਘ ਮਾਨ ਅਤੇ ਸ. ਹਰਪ੍ਰੀਤ ਸਿੰਘ ਕੋਟਭਾਈ ਜ਼ਿਲ੍ਹਾ ਬਠਿੰਡਾ ਹੋਣਗੇ ।

Vinkmag ad
Share Our Daily Posts

News Desk

Read Previous

ਜੇਲ੍ਹ ਵਿਭਾਗ ਵੱਲੋਂ ਨਿਵੇਕਲੀ ਸ਼ੁਰੂਆਤ : ਹੁਣ ਪਰਿਵਾਰ ਦੇ ਪੰਜ ਮੈਂਬਰ ਇਕ ਘੰਟਾ ਕੋਲ ਬੈਠ ਕੇ ਕਰ ਸਕਣਗੇ ਕੈਦੀਆਂ ਨਾਲ ਮੁਲਾਕਾਤ

Read Next

ਜਲੰਧਰ ‘ਚ ਹੈਵਾਨ ਬਣੀ ਮਤਰੇਈ ਮਾਂ, ਨਸ਼ੇ ‘ਚ ਰੁਕਾਵਟ ਬਣੀ 11 ਸਾਲਾ ਧੀ ਦਾ ਸਿਰ ਭੰਨਿਆ, ਮਰੀ ਸਮਝ ਕੇ ਪੁਲ਼ ਤੋਂ ਥੱਲੇ ਸੁੱਟਿਆ