Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਪੰਜਾਬ ਦੇ ਸਾਰੇ ਸ਼ਹਿਰਾਂ ’ਚ ਘਰ-ਘਰ ਪਹੁੰਚਾਇਆ ਜਾਵੇਗਾ ਫਿਲਟਰ ਹੋਇਆ ਨਹਿਰੀ ਪਾਣੀ : ਇੰਦਰਬੀਰ ਸਿੰਘ

ਹੁਸ਼ਿਆਰਪੁਰ : ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ ਤੇ ਜਲ ਸੰਭਾਲ ਅਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਪੰਜਾਬ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਆਉਣ ਵਾਲੇ 5 ਸਾਲਾਂ ਵਿਚ ਪੰਜਾਬ ਦੇ ਸਾਰੇ ਸ਼ਹਿਰਾਂ ਨੂੰ ਨਹਿਰੀ ਪਾਣੀ ਨੂੰ ਫਿਲਟਰ ਕਰਕੇ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ, ਤਾਂ ਜੋ ਡਿੱਗ ਰਹੇ ਧਰਤੀ ਦੇ ਪਾਣੀ ਪੱਧਰ ਨੂੰ ਬਚਾਇਆ ਜਾ ਸਕੇ। ਉਹ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਦੇ ਵਾਰਡ ਨੰਬਰ 27 ਦੇ ਮੁਹੱਲਾ ਦੀਪ ਨਗਰ ਵਿਚ 25 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈੱਲ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਅੱਗੇ ਕਿਹਾ ਕਿ ਸ਼ਹਿਰਾਂ ਦੀ ਸਫਾਈ, ਪੀਣ ਵਾਲਾ ਸਾਫ਼ ਪਾਣੀ, ਲਾਈਟਾਂ, ਸੀਵਰੇਜ ਵਰਗੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਸ ਦੌਰਾਨ ਉਨ੍ਹਾਂ ਨੇ ਆਊਟਸੋਰਸ ਮਜ਼ਦੂਰ ਫੈਡਰੇਸ਼ਨ, ਸਫ਼ਾਈ ਕਰਮਚਾਰੀ ਸੰਗਠਨ ਅਤੇ ਹੋਰ ਕਰਮਚਾਰੀ ਸੰਗਠਨਾਂ ਦੀਆਂ ਮੰਗਾਂ ਦਾ ਜਲਦ ਹੱਲ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਹੌਲੀ-ਹੌਲੀ ਸਾਰੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦੇ ਹੋਏ, ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਕਿਹਾ ਕਿ ਉਹ ਤੰਦਰੁਸਤ ਲਾਈਫ ਸਟਾਈਲ ਨੂੰ ਪਹਿਲ ਦਿੰਦੇ ਹੋਏ ਰੋਜ਼ਾਨਾ ਸੈਰ ਜ਼ਰੂਰ ਕਰਨ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਮੇਅਰ ਸੁਰਿੰਦਰ ਕੁਮਾਰ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ, ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਵੀ ਮੌਜੂਦ ਸਨ।

Vinkmag ad
Share Our Daily Posts

News Desk

Read Previous

ਸੂਬੇ ’ਚ ਖ਼ਤਮ ਹੋਣ ਕੰਢੇ ਪੁੱਜਾ ਲੰਪੀ ਸਕਿਨ ਰੋਗ, ਹੁਣ ਤਕ ਹੋਈਆਂ 17575 ਮੌਤਾਂ, ਪਸ਼ੂ ਪਾਲਕਾਂ ਦਾ ਦਾਅਵਾ ਸਵਾ ਲੱਖ ਤੋਂ ਵੱਧ ਗਾਵਾਂ ਦੀ ਹੋਈ ਮੌਤ

Read Next

ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਛਾਪੇਮਾਰੀ ਵਿਚ ਦੋ ਲੱਖ ਲੀਟਰ ਸ਼ਰਾਬ ਬਰਾਮਦ