ਐਡਵੋਕੇਟ ਅਰਜੁਨ ਖੁਰਾਣਾ ਨੇ ‘ਆਪ’ ਲੀਡਰਸ਼ਿਪ ਦਾ ਪਾਰਟੀ ‘ਚ ਸ਼ਾਮਿਲ ਹੋਣ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਮਿਲਣੀ ਸ਼ੁਰੂ ਹੋ ਗਈ ਹੈ ਅਤੇ ਲੋਕਾਂ ਨੂੰ ਇਸ ਦਾ ਲਾਭ ਵੀ ਮਿਲ ਰਿਹਾ ਹੈ। ਇਸ ਦੇ ਨਾਲ ਹੀ ਸੂਬੇ ਭਰ ਵਿੱਚ ਮੁਹੱਲਾ ਕਲੀਨਿਕ ਖੁੱਲ੍ਹਣੇ ਸ਼ੁਰੂ ਹੋ ਗਏ ਹਨ, ਜਿਸ ਨਾਲ ਲੋਕਾਂ ਨੂੰ ਕਾਫੀ ਲਾਭ ਮਿਲੇਗਾ ਅਤੇ ਉਹ ਆਪਣੀ ਸਿਹਤ ਦਾ ਖਿਆਲ ਰੱਖ ਸਕਣਗੇ। ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਭ੍ਰਿਸ਼ਟਾਚਾਰ ‘ਤੇ ਵੀ ਸ਼ਿਕੰਜਾ ਕੱਸਿਆ ਗਿਆ ਹੈ ਅਤੇ ਭ੍ਰਿਸ਼ਟ ਨੇਤਾ ਅਤੇ ਅਧਿਕਾਰੀ ਜੇਲ੍ਹਾਂ ਵਿਚ ਚਲੇ ਗਏ ਹਨ। ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਬਾਕੀ ਰਹਿੰਦੇ ਵਾਅਦਿਆਂ ਨੂੰ ਪੂਰਾ ਕਰੇਗੀ ਅਤੇ ਸੂਬੇ ਵਿੱਚ ਖੁਸ਼ਹਾਲੀ ਦਾ ਮਾਹੌਲ ਬਣੇਗਾ।
