Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਤਾਈਵਾਨ ‘ਚ 7.2 ਤੀਬਰਤਾ ਦਾ ਭੂਚਾਲ, 24 ਘੰਟਿਆਂ ‘ਚ 100 ਵਾਰ ਹਿੱਲੀ ਭੂਚਾਲ, ਸੁਨਾਮੀ ਅਲਰਟ

ਤਾਈਵਾਨ ਵਿੱਚ ਜ਼ਬਰਦਸਤ ਭੂਚਾਲ ਆਇਆ ਹੈ। ਪਿਛਲੇ 24 ਘੰਟਿਆਂ ‘ਚ ਇੱਥੇ 100 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ਅਤੇ ਇਨ੍ਹਾਂ ਦੀ ਤੀਬਰਤਾ ਵਧਦੀ ਜਾ ਰਹੀ ਹੈ। ਸ਼ਨੀਵਾਰ ਨੂੰ ਜਿੱਥੇ 6.5 ਤੀਬਰਤਾ ਦਾ ਭੂਚਾਲ ਆਇਆ, ਉੱਥੇ ਐਤਵਾਰ ਨੂੰ ਇਸਦੀ ਤੀਬਰਤਾ 7.2 ਮਾਪੀ ਗਈ। ਭੂਚਾਲ ਦਾ ਕੇਂਦਰ ਯੂਜਿੰਗ ਪ੍ਰਾਂਤ ਹੈ। ਇੱਥੇ ਭਾਰੀ ਤਬਾਹੀ ਦੀ ਫੋਟੋ-ਵੀਡੀਓ ਸਾਹਮਣੇ ਆਈ ਹੈ। 11 ਤੋਂ ਵੱਧ ਇਮਾਰਤਾਂ ਢਹਿ-ਢੇਰੀ ਹੋ ਗਈਆਂ ਹਨ। ਸੁਨਾਮੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਭੂਚਾਲ ਦੇ ਹੋਰ ਵੀ ਝਟਕੇ ਮਹਿਸੂਸ ਕੀਤੇ ਜਾ ਸਕਦੇ ਹਨ। ਅਧਿਕਾਰਤ ਤੌਰ ‘ਤੇ ਸਰਕਾਰ ਕੁਝ ਵੀ ਕਹਿਣ ਦੀ ਸਥਿਤੀ ‘ਚ ਨਹੀਂ ਹੈ। ਫੋਟੋ ਵੀਡੀਓ ਦੇਖੋ

ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਭੂਚਾਲ ਦੇ ਕੇਂਦਰ ਦੇ ਨੇੜੇ ਇਕ ਦੋ ਮੰਜ਼ਿਲਾ ਰਿਹਾਇਸ਼ੀ ਇਮਾਰਤ ਢਹਿ ਗਈ। ਰਾਜਧਾਨੀ ਤਾਈਪੇ ਦੇ ਟਾਪੂ ਦੇ ਉੱਤਰੀ ਸਿਰੇ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸੁਨਾਮੀ ਅਲਰਟ ਤੋਂ ਬਾਅਦ ਖ਼ਤਰਾ ਵਧ ਗਿਆ ਹੈ। ਜੇਕਰ ਸੁਨਾਮੀ ਆਉਂਦੀ ਹੈ, ਤਾਂ ਇਹ ਜਪਾਨ ਤਕ ਬਹੁਤ ਤਬਾਹੀ ਮਚਾ ਸਕਦੀ ਹੈ। ਤਾਈਵਾਨ ਦੀ ਤਾਈਤੁੰਗ ਕਾਉਂਟੀ ‘ਚ ਸ਼ਨੀਵਾਰ ਰਾਤ ਨੂੰ 6.4 ਤੀਬਰਤਾ ਦਾ ਭੂਚਾਲ ਆਇਆ ਅਤੇ ਕਈ ਝਟਕੇ ਮਹਿਸੂਸ ਕੀਤੇ ਗਏ।

ਤਾਈਵਾਨ ‘ਚ ਭੂਚਾਲ ਦੇ ਝਟਕੇ, ਜਾਪਾਨ ‘ਚ ਵੀ ਅਲਰਟ

ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਵੀ ਤਾਇਵਾਨ ਵਿੱਚ ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਹੈ। ਇੱਥੇ ਸਮੁੰਦਰ ਵਿੱਚ 1 ਮੀਟਰ (3 ਫੁੱਟ) ਉੱਚੀਆਂ ਲਹਿਰਾਂ ਦੇਖੀਆਂ ਗਈਆਂ ਹਨ। ਏਜੰਸੀ ਦੇ ਅਨੁਸਾਰ, ਸੁਨਾਮੀ ਦੀਆਂ ਸ਼ੁਰੂਆਤੀ ਲਹਿਰਾਂ ਸ਼ਾਮ 4:10 ਵਜੇ ਤਾਈਵਾਨ ਤੋਂ ਲਗਭਗ 110 ਕਿਲੋਮੀਟਰ (70 ਮੀਲ) ਪੂਰਬ ਵਿੱਚ ਜਾਪਾਨ ਦੇ ਪੱਛਮੀ ਟਾਪੂ ਯੋਨਾਗੁਨੀ ਟਾਪੂ ਨਾਲ ਟਕਰਾਉਣ ਦੀ ਸੰਭਾਵਨਾ ਹੈ।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ- ਐਡਵੋਕੇਟ ਅਰਜੁਨ ਖੁਰਾਣਾ

Read Next

60 MMS ਵਾਇਰਲ ਹੋਣ ਦੇ ਮਾਮਲੇ ‘ਚ Chandigarh University ਦਾ ਆਇਆ ਪਹਿਲਾ ਬਿਆਨ, ਪ੍ਰੋ ਚਾਂਸਲਰ ਨੇ ਦੱਸੀ ਸੱਚਾਈ