Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

60 MMS ਵਾਇਰਲ ਹੋਣ ਦੇ ਮਾਮਲੇ ‘ਚ Chandigarh University ਦਾ ਆਇਆ ਪਹਿਲਾ ਬਿਆਨ, ਪ੍ਰੋ ਚਾਂਸਲਰ ਨੇ ਦੱਸੀ ਸੱਚਾਈ

Chandigarh University MMS Leak case : ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ ਚਾਂਸਲਰ ਡਾ. ਆਰਐਸ ਬਾਵਾ (Dr. RS Bawa) ਨੇ ਨਹਾਉਂਦੀਆਂ ਵਿਦਿਆਰਥਣਾਂ ਦੇ 60 ਐੱਮਐੱਮਐੱਸ ਵਾਇਰਲ ਕਰਨ ਦੇ ਮਾਮਲੇ ‘ਚ ਅਧਿਕਾਰਤ ਸਟੇਟਮੈਂਟ ਜਾਰੀ ਕੀਤੀ ਹੈ। ਉਨ੍ਹਾਂ ਇਕ ਵੀਡੀਓ ਜਾਰੀ ਕਰ ਕੇ ਕਿਹਾ ਹੈ ਕਿ ਇਹ ਸਿਰਫ਼ ਅਫਵਾਹਾਂ ਹਨ ਕਿ 7 ਲੜਕੀਆਂ ਨੇ ਖ਼ੁਦਕੁਸ਼ੀ ਕਰ ਲਈ ਹੈ ਜਦਕਿ ਅਸਲੀਅਤ ਇਹ ਹੈ ਕਿ ਕਿਸੇ ਵੀ ਲੜਕੀ ਨੇ ਅਜਿਹਾ ਕੋਈ ਕਦਮ ਨਹੀਂ ਚੁੱਕਿਆ। ਕਿਸੇ ਵੀ ਲੜਕੀ ਨੂੰ ਕਿਸੇ ਵੀ ਹਸਪਤਾਲ ਵਿੱਚ ਦਾਖਲ ਨਹੀਂ ਕਰਵਾਇਆ ਗਿਆ ਹੈ।

ਡਾ. ਬਾਵਾ ਨੇ ਅੱਗੇ ਕਿਹਾ, “ਇਕ ਹੋਰ ਅਫਵਾਹ ਹੈ ਜੋ ਮੀਡੀਆ ਰਾਹੀਂ ਫੈਲ ਰਹੀ ਹੈ ਕਿ ਵੱਖ-ਵੱਖ ਵਿਦਿਆਰਥੀਆਂ ਦੇ 60 ਇਤਰਾਜ਼ਯੋਗ ਐਮ.ਐਮ.ਐਸ. ਵਾਇਰਲ ਹੋਏ ਹਨ ਜਦਕਿ ਇਹ ਬਿਲਕੁਲ ਝੂਠ ਤੇ ਬੇਬੁਨਿਆਦ ਹਨ। ਯੂਨੀਵਰਸਿਟੀ ਵੱਲੋਂ ਕੀਤੀ ਮੁਢਲੀ ਜਾਂਚ ਦੌਰਾਨ ਕਿਸੇ ਵੀ ਵਿਦਿਆਰਥਣ ਦੀ ਅਜਿਹੀ ਕੋਈ ਵੀ ਵੀਡੀਓ ਨਹੀਂ ਮਿਲੀ ਜੋ ਇਤਰਾਜ਼ਯੋਗ ਹੋਵੇ, ਸਿਵਾਏ ਇਕ ਲੜਕੀ ਵੱਲੋਂ ਬਣਾਈ ਗਈ ਨਿੱਜੀ ਵੀਡੀਓ ਹੈ ਜੋ ਉਸ ਨੇ ਆਪਣੇ ਬੁਆਏਫ੍ਰੈਂਡ ਨਾਲ ਸਾਂਝੀ ਕੀਤੀ ਸੀ।

ਹੋਰ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓਜ਼ ਦੀਆਂ ਸਾਰੀਆਂ ਅਫਵਾਹਾਂ ਸਰਾਸਰ ਝੂਠ ਤੇ ਬੇਬੁਨਿਆਦ ਹਨ। ਵਿਦਿਆਰਥਣਾਂ ਦੀ ਬੇਨਤੀ ‘ਤੇ ਚੰਡੀਗੜ੍ਹ ਯੂਨੀਵਰਸਿਟੀ ਨੇ ਖ਼ੁਦ ਪੰਜਾਬ ਪੁਲਿਸ ਵਿਭਾਗ ਨੂੰ ਅਗਲੇਰੀ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨੇ ਇਕ ਲੜਕੀ ਨੂੰ ਹਿਰਾਸਤ ‘ਚ ਲੈ ਲਿਆ ਹੈ ਤੇ ਆਈਟੀ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ। ਸਾਰੇ ਮੋਬਾਈਲ ਫੋਨ ਤੇ ਹੋਰ ਸਮੱਗਰੀ ਅਗਲੇਰੀ ਜਾਂਚ ਲਈ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ। ਚੰਡੀਗੜ੍ਹ ਯੂਨੀਵਰਸਿਟੀ ਪੁਲਿਸ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰ ਰਹੀ ਹੈ।
ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਯੂਨੀਵਰਸਿਟੀ ਸਾਡੇ ਸਾਰੇ ਵਿਦਿਆਰਥੀਆਂ ਖਾਸ ਕਰ ਕੇ ਸਾਡੀਆਂ ਧੀਆਂ ਵਰਗੀਆਂ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਸਮਰੱਥ ਹੈ।
Vinkmag ad
Share Our Daily Posts

News Desk

Read Previous

ਤਾਈਵਾਨ ‘ਚ 7.2 ਤੀਬਰਤਾ ਦਾ ਭੂਚਾਲ, 24 ਘੰਟਿਆਂ ‘ਚ 100 ਵਾਰ ਹਿੱਲੀ ਭੂਚਾਲ, ਸੁਨਾਮੀ ਅਲਰਟ

Read Next

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਕਾਰਕੁਨ 20 ਸਤੰਬਰ ਨੂੰ ਕਰਨਗੇ ਹਾਈਵੇ ਜਾਮ