ਮੁਹਾਲੀ: ਚੰਡੀਗੜ੍ਹ ਯੂਨੀਵਰਸਿਟੀ ‘ਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਲੜਕੀਆਂ ਦੇ ਹੋਸਟਲ ‘ਚ ਇਕ ਵਿਦਿਆਰਥਣ ਨੇ ਨਹਾਉਂਦੇ ਸਮੇਂ 60 ਵਿਦਿਆਰਥਣਾਂ ਦੀ ਵੀਡੀਓ ਬਣਾ ਕੇ ਇਕ ਨੌਜਵਾਨ ਨੂੰ ਭੇਜ ਦਿੱਤੀ। ਨੌਜਵਾਨ ਨੇ ਵੀਡੀਓ ਇੰਟਰਨੈੱਟ ਮੀਡੀਆ ‘ਤੇ ਵਾਇਰਲ ਕਰ ਦਿੱਤਾ।ਯੂਨੀਵਰਸਿਟੀ ਮੈਨੇਜੇਮੈਂਟ ਅਨੁਸਾਰ ਕਿਸੇ ਵੀ ਕੁੜੀ ਨੇ ਆਤਮ ਹੱਤਿਆ ਦੀ ਕੋਸ਼ਿਸ਼ ਨਹੀਂ ਕੀਤੀ ਹੈ । ਮਾਮਲੇ ‘ਚ ਦੋਸ਼ੀ ਵਿਦਿਆਰਥਣ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥਣ ਕਾਫੀ ਸਮੇਂ ਤੋਂ ਹੋਰ ਵਿਦਿਆਰਥਣਾਂ ਦੇ ਨਹਾਉਣ ਦੀ ਵੀਡੀਓ ਬਣਾ ਰਹੀ ਸੀ ਅਤੇ ਸ਼ਿਮਲਾ ਦੇ ਇਕ ਨੌਜਵਾਨ ਨੂੰ ਭੇਜ ਰਹੀ ਸੀ। ਨੌਜਵਾਨ ਨੇ ਇਹ ਵੀਡੀਓ ਇੰਟਰਨੈੱਟ ਮੀਡੀਆ ‘ਤੇ ਪਾ ਦਿੱਤੀ। ਜਦੋਂ ਵਿਦਿਆਰਥਣਾਂ ਨੇ ਇੰਟਰਨੈੱਟ ਮੀਡੀਆ ‘ਤੇ ਆਪਣੀ ਵੀਡੀਓ ਦੇਖੀ ਤਾਂ ਉਹ ਦੰਗ ਰਹਿ ਗਈਆਂ।
ਇੰਟਰਨੈੱਟ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਅੱਠ ਵਿਦਿਆਰਥਣਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਵਿਦਿਆਰਥਣਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਯੂਨੀਵਰਸਿਟੀ ਮੈਨੇਜਮੈਂਟ ਵਿਦਿਆਰਥਣਾਂ ‘ਤੇ ਮਾਮਲੇ ਨੂੰ ਦਬਾਉਣ ਲਈ ਦਬਾਅ ਪਾ ਰਹੀ ਹੈ। ਵਿਦਿਆਰਥਣਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਸਬੰਧੀ ਕਾਲਜ ਮੈਨੇਜਮੈਂਟ ਨੂੰ ਸ਼ਿਕਾਇਤ ਕੀਤੀ ਸੀ ਪਰ ਕਾਲਜ ਮੈਨੇਜਮੈਂਟ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ।
#chandigarhuniversity में छात्रा ने बनाई 60 स्टूडेंटस की नहाते वक्त वीडियो, आठ ने किया आत्महत्या प्रयास, #चंडीगढ़ यूनिवर्सिटी में हंगामा #Chandigarh #ViralVideo pic.twitter.com/53Ip3gKjkf
— KAMLESH BHATT कमलेश भट्ट (@kamleshcbhatt) September 18, 2022
ਗੁੱਸੇ ‘ਚ ਆਏ ਵਿਦਿਆਰਥੀਆਂ ਨੇ ਸ਼ਨੀਵਾਰ ਦੇਰ ਰਾਤ ਚੰਡੀਗੜ੍ਹ ਯੂਨੀਵਰਸਿਟੀ ਨੂੰ ਘੇਰ ਲਿਆ ਅਤੇ ‘ਵੀ ਫਾਰ ਜਸਟਿਸ’ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਦੱਸਿਆ ਜਾ ਰਿਹਾ ਹੈ ਕਿ ਵੀਡੀਓ ਬਣਾਉਣ ਵਾਲੀ ਲੜਕੀ ਨੂੰ ਹੋਸਟਲ ਦੇ ਇਕ ਕਮਰੇ ‘ਚ ਬੰਦ ਰੱਖਿਆ ਗਿਆ ਹੈ, ਤਾਂ ਜੋ ਉਸ ‘ਤੇ ਹਮਲਾ ਨਾ ਹੋਵੇ।
ਹੰਗਾਮਾ ਇੰਨਾ ਵੱਧ ਗਿਆ ਕਿ ਸੁਰੱਖਿਆ ਗਾਰਡ ਨੇ ਮੁੱਖ ਗੇਟ ਬੰਦ ਕਰ ਦਿੱਤਾ, ਜਦੋਂਕਿ ਪੁਲਿਸ ਫੋਰਸ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ। ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਪੀਸੀਆਰ ਗੱਡੀਆਂ ਨੂੰ ਵੀ ਉਲਟਾ ਦਿੱਤਾ ਅਤੇ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ। ਪੁਲਿਸ ਪ੍ਰਸ਼ਾਸਨ ਵੀ ਮਾਮਲਾ ਵੱਡਾ ਹੋਣ ਕਾਰਨ ਕੁਝ ਨਹੀਂ ਕਹਿ ਰਿਹਾ।
ਵਿਦਿਆਰਥਣਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਮਾਮਲੇ ਦੀ ਸ਼ਿਕਾਇਤ ਮੈਨੇਜਮੈਂਟ ਨੂੰ ਕੀਤੀ ਸੀ ਪਰ ਮੈਨੇਜਮੈਂਟ ਇਸ ਮਾਮਲੇ ‘ਚ ਚੁੱਪ ਰਹੀ। ਉਨ੍ਹਾਂ ਇਸ ਮਾਮਲੇ ਬਾਰੇ ਕਿਸੇ ਨੂੰ ਵੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ। ਬੀਤੀ ਰਾਤ ਜਦੋਂ ਵਿਦਿਆਰਥਣਾਂ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ ਤਾਂ ਪ੍ਰਬੰਧਕਾਂ ਵਿੱਚ ਤਰਥੱਲੀ ਮੱਚ ਗਈ।
ਰਾਘਵ ਚੱਢਾ ਨੇ ਕਿਹਾ- ਇਹ ਹੈ ਸਭ ਤੋਂ ਸ਼ਰਮਨਾਕ ਮਾਮਲਾ
‘ਆਪ’ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦਾ ਮਾਮਲਾ ਸਭ ਤੋਂ ਸ਼ਰਮਨਾਕ ਹੈ। ਪੰਜਾਬ ਸਰਕਾਰ ਇਸ ਗੁਨਾਹ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੈਂ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਅਸੀਂ ਸਾਰੇ ਤੁਹਾਡੇ ਨਾਲ ਹਾਂ ਅਤੇ ਇਨਸਾਫ਼ ਹੋਵੇਗਾ।
ਕੈਪਟਨ ਨੇ ਕਿਹਾ- ਹੋਵੇਗੀ ਸਖ਼ਤ ਕਾਰਵਾਈ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦੀ ਘਟਨਾ ਸ਼ਰਮਨਾਕ ਹੈ। ਜ਼ਿੰਮੇਵਾਰਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਸਾਡੀਆਂ ਧੀਆਂ ਦੀ ਇੱਜ਼ਤ ਅਤੇ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਉਮੀਦ ਹੈ ਕਿ ਪੁਲਿਸ ਕਾਰਵਾਈ ਕਰੇਗੀ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਕੇ ਇਕ ਮਿਸਾਲ ਕਾਇਮ ਕਰੇਗੀ।
ਮੁਲਜ਼ਮ ਵਿਦਿਆਰਥਣ ਹਿਰਾਸਤ ‘ਚਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਮੁਹਾਲੀ ਨੇ ਦੱਸਿਆ ਕਿ ਇਹ ਮਾਮਲਾ ਇਕ ਵਿਦਿਆਰਥਣ ਵੱਲੋਂ ਦੂਜੀਆਂ ਵਿਦਿਆਰਥਣਾਂ ਦੀ ਵੀਡੀਓ ਬਣਾਉਣ ਦਾ ਹੈ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਦੋਸ਼ੀ ਵਿਦਿਆਰਥਣ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਘਟਨਾ ਨਾਲ ਸਬੰਧਤ ਕਿਸੇ ਦੀ ਮੌਤ ਦੀ ਕੋਈ ਰਿਪੋਰਟ ਨਹੀਂ ਹੈ। ਮੈਡੀਕਲ ਰਿਕਾਰਡ ਮੁਤਾਬਕ ਕਿਸੇ ਵੱਲੋਂ ਖੁਦਕੁਸ਼ੀ ਕਰਨ ਦੀ ਕੋਈ ਰਿਪੋਰਟ ਨਹੀਂ ਹੈ।
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅਤੇ ਡੀਸੀ ਮੁਹਾਲੀ ਚੰਡੀਗੜ੍ਹ ਯੂਨੀਵਰਸਿਟੀ ਪੁੱਜੇ
ਚੰਡੀਗੜ੍ਹ ‘ਚ MMS ਸਕੈਂਡਲ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਮੌਕੇ ‘ਤੇ ਪਹੁੰਚ ਗਈ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੀ ਮੌਕੇ ‘ਤੇ ਪਹੁੰਚ ਗਏ ਹਨ। ਮਹਿਲਾ ਕਮਿਸ਼ਨਰ ਪੰਜਾਬ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਨੇ ਕੀਤੀ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਹੱਕ ਵਿੱਚ ਪ੍ਰੈਸ ਕਾਨਫਰੰਸ ਕੀਤੀ।

#WATCH | It's a matter of a video being shot by a girl student & circulated. FIR has been registered in the matter & accused is arrested. No death reported related to this incident. As per medical records, no attempt (to commit suicide) is reported: SSP Mohali Vivek Soni pic.twitter.com/pkeL70MYP8
— ANI (@ANI) September 18, 2022
ਮੀਤ ਹੇਅਰ ਨੇ ਕਿਹਾ- ਕਿਸੇ ਵਿਦਿਆਰਥੀ ਨੇ ਖੁਦਕੁਸ਼ੀ ਨਹੀਂ ਕੀਤੀ
ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮਾਮਲਾ ਬਹੁਤ ਹੀ ਸੰਵੇਦਨਸ਼ੀਲ ਹੈ, ਇਸ ਲਈ ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਅਣ-ਪ੍ਰਮਾਣਿਤ ਖਬਰਾਂ ਨੂੰ ਅੱਗੇ ਭੇਜਣ ਤੋਂ ਗੁਰੇਜ਼ ਕਰਨ। ਮੁਹਾਲੀ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਮਾਮਲੇ ਸੰਬੰਧੀ ਕੈਬਨਿਟ ਮੰਤਰੀ ਮੀਤ ਹੇਅਰ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੂੰ ਸਮੁੱਚੇ ਘਟਨਾਕ੍ਰਮ ਦੀ ਡੂੰਘਾਈ ਨਾਲ ਜਾੰਚ ਕਰਨ ਦੇ ਆਦੇਸ਼ ਦਿੱਤੇ ਹਨ।
ਮੰਤਰੀ ਹਰਜੋਤ ਬੈਂਸ ਨੇ ਸ਼ਾਂਤੀ ਦੀ ਕੀਤੀ ਅਪੀਲ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਚੰਡੀਗੜ੍ਹ ਯੂਨੀਵਰਸਿਟੀ ਦੇ ਸਮੂਹ ਵਿਦਿਆਰਥੀਆਂ ਨੂੰ ਨਿਮਰਤਾ ਸਹਿਤ ਬੇਨਤੀ ਕਰਦੇ ਹਨ ਕਿ ਉਹ ਸ਼ਾਂਤ ਰਹਿਣ, ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ ਅਤੇ ਸਾਡੀਆਂ ਭੈਣਾਂ ਅਤੇ ਧੀਆਂ ਦੀ ਇੱਜ਼ਤ ਨਾਲ ਸਬੰਧਤ ਹੈ। ਮੀਡੀਆ ਸਮੇਤ ਸਾਨੂੰ ਸਾਰਿਆਂ ਨੂੰ ਬਹੁਤ ਸੁਚੇਤ ਰਹਿਣਾ ਚਾਹੀਦਾ ਹੈ।
ਕੇਜਰੀਵਾਲ ਬੋਲੇ- ਪੀੜਤ ਧੀਆਂ ਰੱਖਣ ਹਿੰਮਤ, ਦੋਸ਼ੀਆਂ ਨੂੰ ਦੇਵਾਂਗੇ ਸਖ਼ਤ ਸਜ਼ਾ
ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਇਕ ਵਿਦਿਆਰਥਣ ਨੇ ਕਈ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓਜ਼ ਰਿਕਾਰਡ ਕਰਕੇ ਵਾਇਰਲ ਕੀਤੀਆਂ ਹਨ। ਇਹ ਬਹੁਤ ਹੀ ਗੰਭੀਰ ਅਤੇ ਸ਼ਰਮਨਾਕ ਹੈ। ਇਸ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਪੀੜਤ ਧੀਆਂ ਹੌਂਸਲਾ ਰੱਖਣ। ਅਸੀਂ ਸਾਰੇ ਤੁਹਾਡੇ ਨਾਲ ਹਾਂ। ਸਾਰੇ ਧੀਰਜ ਨਾਲ ਕੰਮ ਲੈਣ।
