Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਦਿੱਲੀ ਤੋਂ ਬਾਅਦ ਹੁਣ ਪੰਜਾਬ ‘ਚ ਭਰੋਸੇ ਦਾ ਵੋਟ ਹਾਸਿਲ ਕਰੇਗੀ ਆਮ ਆਦਮੀ ਪਾਰਟੀ, 22 ਨੂੰ ਸੱਦਿਆ ਵਿਸ਼ੇਸ਼ ਇਜਲਾਸ

ਚੰਡੀਗੜ੍ਹ : ਪੰਜਾਬ ਸਰਕਾਰ (Punjab Govt) ਨੇ 22 ਸਤੰਬਰ ਯਾਨੀ ਵੀਰਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਦਿੱਲੀ ਤੋਂ ਬਾਅਦ ਹੁਣ ਪੰਜਾਬ ‘ਚ ਆਮ ਆਦਮੀ ਪਾਰਟੀ (AAP) ਭਰੋਸੇ ਦਾ ਵੋਟ ਹਾਸਲ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ ਕਿ ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ ‘ਚ ਕੋਈ ਕੀਮਤ ਨਹੀਂ ਹੁੰਦੀ। 22 ਸਤੰਬਰ ਦਿਨ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾ ਕੇ ਵਿਸ਼ਵਾਸ ਮਤਾ ਪੇਸ਼ ਕਰ ਕੇ ਕਾਨੂੰਨੀ ਤੌਰ ‘ਤੇ ਇਹ ਗੱਲ ਸਾਬਤ ਕਰ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਲੋਕਾਂ ਨੇ ਸਾਡੀ ਸਰਕਾਰ ਨੂੰ ਜ਼ਬਰਦਸਤ ਬਹੁਮਤ ਦਿੱਤਾ ਸੀ ਪਰ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕਰਨ ਵਾਲੀਆਂ ਕੁਝ ਤਾਕਤਾਂ ਸਾਡੇ ਵਿਧਾਇਕ ਨੂੰ ਧਨ-ਦੌਲਤ ਦੇ ਸਹਾਰੇ ਲੁਭਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਕਰਕੇ ਅਸੀਂ ਇਸ ਵਿਸ਼ੇਸ਼ ਇਜਲਾਸ ਵਿਚ ਸੂਬੇ ਦੇ ਲੋਕਾਂ ਦਾ ਭਰੋਸਾ ਹਾਸਲ ਕਰਨ ਦਾ ਫੈਸਲਾ ਲਿਆ ਹੈ

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਆਪ ਦੇ ਵਿਧਾਇਕਾਂ ਨੂੰ ਧਨ-ਦੌਲਤ ਦੀ ਤੱਕੜੀ ਵਿਚ ਤੋਲਿਆ ਨਹੀਂ ਜਾ ਸਕਦਾ ਕਿਉਂਕਿ ਉਹ ਪਾਰਟੀ ਦੀ ਵਿਚਾਰਧਾਰਾ ਪ੍ਰਤੀ ਸਮਰਪਿਤ ਤੇ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਰਕਾਰ ਨੂੰ ਅਸਥਿਰ ਕਰਨ ਦੇ ਨਾਪਾਕ ਮਨਸੂਬੇ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ ਕਿਉਂ ਜੋ ਸਾਡੀ ਪਾਰਟੀ ਦੇ ਵਿਧਾਇਕ ਸੂਬੇ ਦੇ ਲੋਕਾਂ ਪ੍ਰਤੀ ਵਫਾਦਾਰ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਵਿਸ਼ੇਸ਼ ਇਜਲਾਸ ਵਿਚ ਪੰਜਾਬ ’ਚ ਜਮਹੂਰੀ ਢੰਗ ਨਾਲ ਚੁਣੀ ਹੋਈ ਸਰਕਾਰ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਦਾ ਪਰਦਾਫਾਸ਼ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਵਿਧਾਇਕਾਂ ਨੂੰ ਲੋਭ-ਲਾਲਚ ਨਾਲ ਵਰਗਲਾਉਣ ਦੀਆਂ ਘਟੀਆ ਚਾਲਾਂ ਸਿਰੇ ਨਹੀਂ ਚੜ੍ਹੀਆਂ ਕਿਉਂਕਿ ਵਿਧਾਇਕਾਂ ਨੇ ਹੀ ਉਨ੍ਹਾਂ ਦੀ ਸਰਕਾਰ ਨੂੰ ਪੱਟੜੀ ਤੋਂ ਲਾਹੁਣ ਦੇ ਮਨਸੂਬੇ ਨਾਕਾਮ ਕਰ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਵੀ ਸਾਰੀਆਂ ਪਾਰਟੀਆਂ ਨੇ ਵੋਟਰਾਂ ਨੂੰ ਪੈਸੇ ਦਾ ਲਾਲਚ ਦੇਣ ਦੀ ਕੋਸ਼ਿਸ਼ ਕੀਤੀ ਸੀ ਪਰ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਅਤੇ ਇਸ ਦੇ ਚੁਣੇ ਹੋਏ ਵਿਧਾਇਕਾਂ ਨਾਲ ਚਟਾਨ ਵਾਂਗ ਖੜ੍ਹੇ। ਉਨ੍ਹਾਂ ਕਿਹਾ ਕਿ ਹੁਣ ਇਹ ਵਿਧਾਇਕ ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਖੁਸ਼ਹਾਲੀ ਵਿਚ ਯੋਗਦਾਨ ਪਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਧਾਇਕ ਪਾਰਟੀ, ਪੰਜਾਬ ਤੇ ਪੰਜਾਬ ਵਾਸੀਆਂ ਪ੍ਰਤੀ ਸਮਰਪਿਤ ਤੇ ਵਫਾਦਾਰ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਵਿਧਾਇਕ ਪੈਸਿਆਂ ਖਾਤਰ ਕਦੇ ਵੀ ਆਪਣਾ ਜ਼ਮੀਰ ਨਹੀਂ ਵੇਚਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਨੂੰ ਸੂਬੇ ਵਿਚ ਚੁਣੀ ਹੋਈ ਸਰਕਾਰ ਨੂੰ ਡੇਗਣ ਬਾਰੇ ਦਿਨ ਵੇਲੇ ਸੁਪਨੇ ਲੈਣੇ ਬੰਦ ਕਰ ਦੇਣੇ ਚਾਹੀਦੇ ਹਨ ਕਿਉਂਕਿ ਪੰਜਾਬੀ ਇਸ ਗੁਨਾਹ ਲਈ ਅਜਿਹੇ ਲੋਕਾਂ ਨੂੰ ਕਦੇ ਵੀ ਬਖਸ਼ਣਗੇ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਆਪ ਦੇ ਸਾਰੇ ਵਿਧਾਇਕ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਸਮਰਪਣ ਹੋ ਕੇ ਉਪਰਾਲੇ ਕਰਨਗੇ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਦੇ ਵੀਡਿਓ ਵਾਇਰਲ ਮਾਮਲੇ ‘ਚ ਦੋ ਵਾਰਡਨ ਮੁਅੱਤਲ

Read Next

ਕੇਂਦਰੀ ਬਿਜਲੀ ਮੰਤਰੀ ਦਾ ਵੱਡਾ ਬਿਆਨ; ਕਿਹਾ- ਮੁਫ਼ਤ ਬਿਜਲੀ ਕਾਰਨ ਪੰਜਾਬ ਦੇ ਵਿੱਤੀ ਹਾਲਾਤ ਵਿਗੜੇ