Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਕੇਂਦਰੀ ਬਿਜਲੀ ਮੰਤਰੀ ਦਾ ਵੱਡਾ ਬਿਆਨ; ਕਿਹਾ- ਮੁਫ਼ਤ ਬਿਜਲੀ ਕਾਰਨ ਪੰਜਾਬ ਦੇ ਵਿੱਤੀ ਹਾਲਾਤ ਵਿਗੜੇ

ਪਟਿਆਲਾ : ਪਟਿਆਲਾ ਇੰਡਸਟਰੀਅਲ ਐਸੋਸੀਏਸ਼ਨ (Patiala Industrial Assocation) ਦੇ ਮੈਂਬਰਾਂ ਨਾਲ ਰੂਬਰੂ ਹੁੰਦੇ ਹੋਏ ਕੇਂਦਰੀ ਬਿਜਲੀ ਮੰਤਰੀ ਆਰ ਕੇ ਸਿੰਘ (RK Singh, Union Power Minister) ਨੇ ਕਿਹਾ ਕਿ ਬਿਜਲੀ ਮੁਫਤ ਦਿੱਤੇ ਜਾਣ ਕਾਰਨ ਪੰਜਾਬ ਦੀ ਵਿੱਤੀ ਹਾਲਾਤ ਕਾਫੀ ਵਿਗੜ ਰਹੀ ਹੈ ਅਤੇ ਪੰਜਾਬ ਨੂੰ ਆਪਣਾ ਕਰਜ਼ਾ ਉਤਾਰਨ ਦੇ ਲਈ ਹੋਰ ਕਰਜ਼ਾ ਚੁੱਕਣਾ ਪੈ ਰਿਹਾ ਹੈ।

ਆਰ ਕੇ ਸਿੰਘ ਨੇ ਪੰਜਾਬ ਦੇ ਵਿੱਤੀ ਹਾਲਾਤ ਬਾਰੇ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਪੰਜਾਬ ਕਰਜ਼ੇ ਦੇ ਜਾਲ ‘ਚ ਫਸ ਚੁੱਕਿਆ ਹੈ। ਉਨ੍ਹਾਂ ਤਨਜ਼ ਕੱਸਦੇ ਹੋਏ ਇਹ ਵੀ ਕਿਹਾ ਕਿ ਬੇਸ਼ੱਕ ਬਿਜਲੀ ਸਭ ਨੂੰ ਮੁਫ਼ਤ ਦੇ ਦਿਉ ਪਰ ਸਰਕਾਰ ਨੂੰ ਆਪਣੇ ਸਿਰ ‘ਤੇ ਇਹ ਕੰਮ ਕਰਨਾ ਪਵੇਗਾ।

ਉਨ੍ਹਾਂ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਨਾਂ ਨਾ ਲੈਂਦੇ ਹੋਏ ਤਨਜ਼ ਕੱਸਿਆ ਕਿ ‘ਮੈਂ 300 ਯੂਨਿਟ ਫ੍ਰੀ ਬਿਜਲੀ ਕਰ ਰਿਹਾ ਹਾਂ’। ਉਨ੍ਹਾਂ ਕਿਹਾ ਕਿ ਬਿਜਲੀ ਸ਼ੌਕ ਨਾਲ ਮੁਫ਼ਤ ਕਰੋ ਪਰ ਇਸ ਦਾ ਭੁਗਤਾਨ ਸਰਕਾਰਾਂ ਵੱਲੋਂ ਕਰਨਾ ਪਵੇਗਾ ਤੇ ਸਰਕਾਰਾਂ ਦਾ ਪੈਸਾ ਲੋਕਾਂ ਦਾ ਪੈਸਾ ਹੈ, ਕਿਸੇ ਸਿਆਸੀ ਲੀਡਰ ਦੀ ਜੇਬ ‘ਚੋਂ ਨਹੀਂ ਜਾਂਦਾ, ਇਹ ਲੋਕਾਂ ਦੇ ਟੈਕਸ ਦਾ ਪੈਸਾ ਹੈ। ਆਰ ਕੇ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ 19,000 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾਂਦੀ ਹੈ ਜੋ ਕਿ ਬੇਹੱਦ ਚਿੰਤਾ ਦਾ ਵਿਸ਼ਾ ਹੈ।

ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਚ ਪੰਜਾਬ ਰਾਜ ਦਾ ਮੈਂਬਰ ਲਾਉਣ ਬਾਰੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਅਦਾਲਤ ਦੇ ਫ਼ੈਸਲੇ ਮਗਰੋਂ ਨਿਯਮ ਬਣਾਏ ਗਏ ਹਨ ਕਿ ਪੰਜਾਬ, ਹਰਿਆਣਾ, ਹਿਮਾਚਲ ਤੇ ਰਾਜਸਥਾਨ ‘ਚੋਂ ਡਾਇਰੈਕਟਰ ਲਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਬਲਿਕ ਐਂਟਰਪ੍ਰਾਇਜ਼ਿਜ਼ ਬੋਰਡ ਵੱਲੋਂ ਨਿਯੁਕਤੀ ਕੀਤੀ ਜਾਂਦੀ ਹੈ। ਇਹ ਵੀ ਕਿਹਾ ਕਿ ਕੋਈ ਵੀ ਯੋਗ ਇੰਜੀਨੀਅਰ ਇਸ ਲਈ ਚੁਣਿਆ ਜਾ ਸਕਦਾ ਹੈ। ਉਨ੍ਹਾਂ ਨੇ ਨਾਲ ਇਹ ਵੀ ਕਿਹਾ ਕਿ ਜੇਕਰ ਪੰਜਾਬ ਵਿਚੋਂ ਯੋਗ ਇੰਜਨੀਅਰ ਹੋਵੇਗਾ ਤਾਂ ਉਹ ਜ਼ਰੂਰ ਚੁਣਿਆ ਜਾਵੇਗਾ।

Vinkmag ad
Share Our Daily Posts

News Desk

Read Previous

ਦਿੱਲੀ ਤੋਂ ਬਾਅਦ ਹੁਣ ਪੰਜਾਬ ‘ਚ ਭਰੋਸੇ ਦਾ ਵੋਟ ਹਾਸਿਲ ਕਰੇਗੀ ਆਮ ਆਦਮੀ ਪਾਰਟੀ, 22 ਨੂੰ ਸੱਦਿਆ ਵਿਸ਼ੇਸ਼ ਇਜਲਾਸ

Read Next

7.5 ਲੱਖ ਡਾਲਰ ਦੇਖ ਹੱਕੇ-ਬੱਕੇ ਰਹਿ ਗਏ ਏਅਰਪੋਰਟ ਮੁਲਾਜ਼ਮ, 80 ਪੈਕਟ ਦੁਬਈ ਲੈ ਜਾਣ ਦੀ ਫ਼ਿਰਾਕ ‘ਚ ਸੀ ਸ਼ਖ਼ਸ