Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 12, 2026

ਜਲੰਧਰ ‘ਚ ਬਸਪਾ ਆਗੂ ਨੇ ‘ਆਪ’ ਵਿਧਾਇਕ ਬਲਕਾਰ ਸਿੰਘ ‘ਤੇ ਲਾਏ ਗੰਭੀਰ ਦੋਸ਼, ਕਿਹਾ- ਮਹਿਲਾ ਵਰਕਰ ‘ਤੇ ਕਰਵਾਇਆ ਝੂਠਾ ਕੇਸ

ਜਲੰਧਰ : ਬਸਪਾ ਆਗੂ ਬਲਵਿੰਦਰ ਕੁਮਾਰ ਨੇ ਕਰਤਾਰਪੁਰ ਤੋਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਕਰ ਕੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਇਸ਼ਾਰੇ ’ਤੇ ਡੀਐਸਪੀ ਧੋਗੜੀ ਤੇ ਥਾਣਾ ਕਰਤਾਰਪੁਰ ਦੀ ਪੁਲਿਸ ਨੇ ਬਸਪਾ ਮਹਿਲਾ ਵਰਕਰ ਖ਼ਿਲਾਫ਼ ਨਾਜਾਇਜ਼ ਕੇਸ ਦਰਜ ਕੀਤਾ ਹੈ। ਐਡਵੋਕੇਟ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ 27 ਜੁਲਾਈ ਨੂੰ ਪਿੰਡ ਮਾਨ ਵਾਸੀ ਇਕ ਪਾਰਟੀ ਵਰਕਰ ਦੀ ਕੁਝ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਸੀ ਤੇ ਉਸ ਦੇ ਕੱਪੜੇ ਵੀ ਪਾੜ ਦਿੱਤੇ ਗਏ ਸਨ। ਦੋਸ਼ ਸੀ ਕਿ ਜਿਸ ਵਿਅਕਤੀ ਨਾਲ ਲੜਾਈ ਹੋਈ, ਉਹ ਆਮ ਆਦਮੀ ਪਾਰਟੀ ਦਾ ਵਰਕਰ ਸੀ। ਇਸ ਦਾ ਬਦਲਾ ਲੈਣ ਲਈ ਵਿਧਾਇਕ ਬਲਕਾਰ ਸਿੰਘ ਨੇ ਪੁਲਿਸ ’ਤੇ ਦਬਾਅ ਪਾ ਕੇ ਔਰਤ ਤੇ ਉਸ ਦੇ ਸਾਥੀਆਂ ਖ਼ਿਲਾਫ਼ ਝੂਠਾ ਕੇਸ ਦਰਜ ਕਰਵਾ ਦਿੱਤਾ।

ਬਲਵਿੰਦਰ ਕੁਮਾਰ ਨੇ ਦੋਸ਼ ਲਾਇਆ ਕਿ ਜਦੋਂ ਤੋਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਤੇ ਬਲਕਾਰ ਸਿੰਘ ਵਿਧਾਇਕ ਬਣੇ ਹਨ, ਉਹ ਜਾਣਬੁੱਝ ਕੇ ਅਕਾਲੀ-ਬਸਪਾ ਵਰਕਰਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਖ਼ਿਲਾਫ਼ ਝੂਠੇ ਕੇਸ ਦਰਜ ਕਰ ਰਹੇ ਹਨ।

ਬਲਵਿੰਦਰ ਨੇ ਦੱਸਿਆ ਕਿ ਕਰਤਾਰਪੁਰ ਪੁਲਿਸ ਨੇ ਖ਼ੁਦ ਜਾ ਕੇ ਮੌਕਾ ਦੇਖਿਆ ਪਰ ਵਿਧਾਇਕ ਦੇ ਦਬਾਅ ਹੇਠ ਆ ਕੇ ਉਲਟਾ ਮਾਮਲਾ ਦਰਜ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੀੜਤ ਔਰਤ ਰਾਣੋ ਵੀ ਐਸਐਸਪੀ ਕੋਲ ਪੇਸ਼ ਹੋਈ ਸੀ। ਐਸਐਸਪੀ ਨੇ ਇਸ ਮਾਮਲੇ ਦੀ ਜਾਂਚ ਮੁੜ ਡੀਐਸਪੀ ਸੁਰਿੰਦਰ ਪਾਲ ਧੋਗੜੀ ਨੂੰ ਦਿੱਤੀ ਪਰ ਡੀਐਸਪੀ ਮਾਮਲੇ ਦੀ ਜਾਂਚ ਕਰਨ ਦੀ ਬਜਾਏ ਵਿਧਾਇਕ ਦੇ ਦਬਾਅ ਹੇਠ ਆ ਕੇ ਟਾਲਮਟੋਲ ਕਰਨ ਲੱਗੇ। ਉਨ੍ਹਾਂ ਡੀਜੀਪੀ ਨੂੰ ਇਸ ਮਾਮਲੇ ਵਿੱਚ ਪੀੜਤਾ ਨੂੰ ਇਨਸਾਫ਼ ਦਿਵਾਉਣ ਦੀ ਅਪੀਲ ਕੀਤੀ ਹੈ।

Vinkmag ad
Share Our Daily Posts

News Desk

Read Previous

7.5 ਲੱਖ ਡਾਲਰ ਦੇਖ ਹੱਕੇ-ਬੱਕੇ ਰਹਿ ਗਏ ਏਅਰਪੋਰਟ ਮੁਲਾਜ਼ਮ, 80 ਪੈਕਟ ਦੁਬਈ ਲੈ ਜਾਣ ਦੀ ਫ਼ਿਰਾਕ ‘ਚ ਸੀ ਸ਼ਖ਼ਸ

Read Next

ਸੱਟੇਬਾਜ਼ਾਂ ਤੋਂ ਤੰਗ ਆ ਕੇ ਨੌਜਵਾਨ ਵੱਲੋਂ CP ਦੀ ਰਿਹਾਇਸ਼ ਦੇ ਬਾਹਰ ਆਤਮ ਹੱਥਿਆ ਦੀ ਕੋਸ਼ਿਸ਼, ਪੋਸਟ ਕੀਤੇ ਪਰੇਸ਼ਾਨ ਕਰਨ ਵਾਲਿਆ ਦੇ ਨਾਂ