Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ’ਤੇ ਲਾਠੀਚਾਰਜ, ਕਈ ਅਧਿਆਪਕਾਂ ਨੂੰ ਹਿਰਾਸਤ ’ਚ ਲਿਆ

ਬਰਨਾਲਾ : 1158 ਸਹਾਇਕ ਪ੍ਰੋਫੈਸਰ ਤੇ ਲਾਇਬੇ੍ਰਰੀਅਨ ਫਰੰਟ ਪੰਜਾਬ ਵੱਲੋਂ ਆਪਣੀ ਭਰਤੀ ਦੀ ਪ੍ਰਕਿਰਿਆ ਨੂੰ ਬਹਾਲ ਕਰਵਾਉਣ ਲਈ ਸਵੇਰ ਤੋਂ ਹੀ ਸਥਾਨਕ ਕਚਹਿਰੀ ਚੌਕ ਵਿਖੇ ਜਾਮ ਲਗਾਉਣ ਉਪਰੰਤ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਵੱਲ ਘਿਰਾਓ ਸ਼ੁਰੂ ਕੀਤਾ। ਅਧਿਆਪਕਾਂ ਵੱਲੋਂ ਹੱਥਾਂ ’ਚ ਬੈਨਰ ਫੜ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕੈਬਨਿਟ ਮੰਤਰੀ ਦੀ ਰਿਹਾਇਸ਼ ਦੇ ਨਜ਼ਦੀਕ ਧਰਨਾ ਲਗਾ ਦਿੱਤਾ। ਪੁਲਿਸ ਵੱਲੋਂ ਵੀ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਪ੍ਰਬੰਧ ਕੀਤੇ ਗਏ ਸਨ ਤੇ ਬੈਰੀਕੇਡ ਆਦਿ ਲਗਾਏ ਗਏ ਸਨ।

ਸ਼ਾਮ ਢਲਦਿਆਂ ਹੀ ਅਧਿਆਪਕਾਂ ਦਾ ਪ੍ਰਦਰਸ਼ਨ ਹੋਰ ਜ਼ਿਆਦਾ ਤੇਜ਼ ਹੋ ਗਿਆ। ਪੁਲਿਸ ਪ੍ਰਸ਼ਾਸਨ ਵੱਲੋਂ ਇਕਦਮ ਹਰਕਤ ’ਚ ਆਉਂਦਿਆਂ ਅਧਿਆਪਕਾਂ ’ਤੇ ਲਾਠੀਚਾਰਜ ਕਰਨਾ ਸ਼ੁਰੂ ਕਰ ਦਿੱਤਾ। ਲਾਠੀਚਾਰਜ ਦੌਰਾਨ ਕਈ ਅਧਿਆਪਕ ਜ਼ਖ਼ਮੀ ਹੋ ਗਏ। ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਵੀ ਅਧਿਆਪਕਾਂ ਨੇ ਪੁੱਟ ਦਿੱਤੇ। ਵੱਡੀ ਗਿਣਤੀ ’ਚ ਅਧਿਆਪਕਾਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ। ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਸਰਕਾਰ ਖ਼ਿਲਾਫ਼ ਲਗਾਤਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ।

Vinkmag ad
Share Our Daily Posts

News Desk

Read Previous

ਸੱਟੇਬਾਜ਼ਾਂ ਤੋਂ ਤੰਗ ਆ ਕੇ ਨੌਜਵਾਨ ਵੱਲੋਂ CP ਦੀ ਰਿਹਾਇਸ਼ ਦੇ ਬਾਹਰ ਆਤਮ ਹੱਥਿਆ ਦੀ ਕੋਸ਼ਿਸ਼, ਪੋਸਟ ਕੀਤੇ ਪਰੇਸ਼ਾਨ ਕਰਨ ਵਾਲਿਆ ਦੇ ਨਾਂ

Read Next

ਪ੍ਰਦੂਸ਼ਣ ਕੰਟਰੋਲ ਬੋਰਡ ਦੀ ਵੱਡੀ ਕਾਰਵਾਈ, ਲੁਧਿਆਣਾ ‘ਚ ਪਲਾਸਟਿਕ ਬਣਾਉਣ ਵਾਲੀਆਂ 5 ਕੰਪਨੀਆਂ ਬੰਦ ਕਰਨ ਦੇ ਹੁਕਮ