Breaking News :

ਪੀਪਲ ਦੇ ਰੁੱਖ ਨਜ਼ਦੀਕ ਧਾਰਮਿਕ ਫੋਟੋਆਂ ਗੰਦਗੀ ਵਿੱਚ ਰੱਖਣੀਆਂ ਮੰਦਭਾਗਾ ਉਹ ਵੀ ਸ਼ਿਵ ਮੰਦਿਰ ਪਹਾੜੀ ਵਾਲੇ ਦੇ ਕੋਲ ਹਿੰਦੂ ਪੰਡਿਤਾਂ ਨੂੰ ਖਾਣ ਤੋਂ ਸਵਾਏ ਕੋਈ ਕੰਮ ਨਹੀਂ

ਪੰਜਾਬ ਪੁਲਿਸ ਦੇ ਦੋ ਏਐੱਸਪੀ ਸਮੇਤ 71 ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਪੂਰੀ ਸੂਚੀ

ਮੁੱਖ ਮੰਤਰੀ ਨੇ ਸਦਨ ‘ਚ ਪੇਸ਼ ਕੀਤਾ ਭਰੋਸਗੀ ਮਤਾ, ਕਾਰਵਾਈ 29 ਸਤੰਬਰ ਦੁਪਹਿਰ ਦੋ ਵਜੇ ਤਕ ਮੁਲਤਵੀ

ਬੱਚਿਆਂ ਦੇ ਮਾਮੂਲੀ ਵਿਵਾਦ ਤੋਂ ਬਾਅਦ ਵਿਅਕਤੀ ਦਾ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

ਗੈਂਗਸਟਰ ਦੀਪਕ ਮੁੰਡੀ, ਅਰਜੁਨ ਪੰਡਿਤ ਤੇ ਰਾਜਿੰਦਰ ਜੋਕਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਕੀਤਾ ਪੇਸ਼, 5 ਦਿਨਾਂ ਦਾ ਰਿਮਾਂਡ ਮਿਲਿਆ

ਬਠਿੰਡਾ ਦੇ ਨਸ਼ਾ ਛੁਡਾਊ ਕੇਂਦਰ ਤੋਂ ਦਰਵਾਜ਼ਾ ਤੋੜ ਕੇ ਫਰਾਰ ਹੋਏ 12 ਹੋਰ ਮਰੀਜ਼, ਮਚਿਆ ਹੰਗਾਮਾ

ਜਲੰਧਰ ਦੇ HL ਰੈਸਟੋਰੈਂਟ ‘ਚ ਨੌਜਵਾਨਾਂ ਨੇ ਕੀਤਾ ਹੰਗਾਮਾ, ਸ਼ਰਾਬ ਪੀਣ ਤੋਂ ਮਨ੍ਹਾ ਕੀਤਾ ਤਾਂ ਕੀਤੀ ਭੰਨ-ਤੋੜ ਤੇ ਚਲਾਈਆਂ ਗੋਲੀਆਂ

PSEB ਦੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਰੱਦ ਹੋਇਆ ਇਹ ਸ਼ਡਿਊਲ

27 ਸਤੰਬਰ ਦੇ ਸੈਸ਼ਨ ਦੀ ਇਜਾਜ਼ਤ ਤੋਂ ਪਹਿਲਾਂ ਰਾਜਪਾਲ ਨੇ ਮੰਗੀ ਵਿਧਾਨ ਸਭਾ ਦੇ ਬਿਜ਼ਨੈੱਸ ਦੀ ਜਾਣਕਾਰੀ

ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਪੰਜਾਬ ਨੂੰ ਹੋਇਆ 2080 ਕਰੋੜ ਦਾ ਜੁਰਮਾਨਾ: ਸੰਤ ਸੀਚੇਵਾਲ

September 28, 2022

ਚੰਡੀਗੜ੍ਹ ਯੂਨੀਵਰਸਿਟੀ ਵਿਦਿਆਰਥਣਾਂ ਦੇ MMS ਲੀਕ ਮਾਮਲੇ ‘ਚ ਇਕ ਹੋਰ ਨੌਜਵਾਨ ਦੀ ਐਂਟਰੀ, ਲਿਆ ਹਿਰਾਸਤ ‘ਚ

ਚੰਡੀਗੜ੍ਹ : Chandigarh University Girls MMS Case : ਚੰਡੀਗੜ੍ਹ ਯੂਨੀਵਰਸਿਟੀ ਦੇ ਗਰਲਜ਼ ਹੌਸਟਲ ‘ਚ ਵੀਡੀਓ ਬਣਾਉਣ ਦੇ ਮਾਮਲੇ ‘ਚ ਇਕ ਹੋਰ ਨੌਜਵਾਨ ਦੀ ਐਂਟਰੀ ਹੋਈ ਹੈ। ਮਾਮਲੇ ‘ਚ ਹੁਣ ਤਕ ਵਿਦਿਆਰਥਣ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਵੱਲੋਂ ਬਣਾਈ ਗਈ ਐੱਸਆਈਟੀ ਨੇ ਇਕ ਹੋਰ ਨੌਜਵਾਨ ਨੂੰ ਵੀ ਹਿਰਾਸਤ ‘ਚ ਲਿਆ ਗਿਆ ਹੈ। ਇਹ ਨੌਜਵਾਨ ਵਿਦਿਆਰਥਣ ਨੂੰ ਬਲੈਕਮੇਲ ਕਰਦਾ ਸੀ।

ਸੂਤਰਾਂ ਮੁਤਾਬਕ ਇਹ ਨੌਜਵਾਨ ਯੂਨੀਵਰਸਿਟੀ ਦਾ ਹੀ ਵਿਦਿਆਰਥੀ ਹੈ। ਉਸ ਤੋਂ 33 ਵੀਡੀਓ ਮਿਲਣ ਦੀਆਂ ਚਰਚਾਵਾਂ ਹਨ। ਹਾਲਾਂਕਿ ਪੁਲਿਸ ਨੇ ਇਸ ਦੀ ਕੋਈ ਪੁਸ਼ਟੀ ਨਹੀਂ ਕੀਤੀ ਹੈ। ਇਸ ਮਾਮਲੇ ‘ਚ ਗਠਿਤ ਐੱਸਆਈਟੀ ਨੂੰ ਏਡੀਜੀਪੀ ਗੁਰਪ੍ਰੀਤ ਦਿਓ ਲੀਡ ਕਰ ਰਹੇ ਹਨ।

ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਵਿਦਿਆਰਥਣਾਂ ਨੂੰ ਵੱਖ-ਵੱਖ ਨੰਬਰਾਂ ਤੋਂ ਮੋਬਾਈਲ ‘ਤੇ ਧਮਕੀ ਭਰੇ ਸੰਦੇਸ਼ ਵੀ ਆ ਰਹੇ ਹਨ। ਮੈਸੇਜ ਭੇਜਣ ਵਾਲੀ ਲੜਕੀ ਨੇ ਚੈਟ ‘ਚ ਲਿਖਿਆ ਹੈ ਕਿ ‘ਦੋ ਦਿਨਾਂ ‘ਚ ਮੇਰੇ ਦੋਸਤ ਨੂੰ ਜੇਲ੍ਹ ‘ਚੋਂ ਬਾਹਰ ਕੱਢਵਾਓ, ਵਰਨਾ ਵੇਟ ਐਂਡ ਵਾਚ। ਮੇਰੇ ਕੋਲ ਤੁਹਾਡਾ ਵੀਡੀਓ ਵੀ ਹੈ।” ਇਸ ‘ਤੇ ਵਿਦਿਆਰਥਣ ਨੇ ਕਿਹਾ ਕਿ ਉਹ ਕਿਸ ਵੀਡੀਓ ਦੇ ਵਾਇਰਲ ਹੋਣ ਦੀ ਗੱਲ ਕਰ ਰਹੀ ਹੈ।

ਵਿਦਿਆਰਥਣ ਨੇ ਜਵਾਬ ਦਿੱਤਾ ਕਿ ਉਹ ਪੁਲਿਸ ਨੂੰ ਸ਼ਿਕਾਇਤ ਕਰੇਗੀ ਤੇ ਉਸ ਨੂੰ ਆਪਣੇ ਦੋਸਤ ਨਾਲ ਜੇਲ੍ਹ ‘ਚ ਵੀ ਰਹਿਣਾ ਪਵੇਗਾ, ਇਸ ਲਈ ਲੜਕੀ ਨੇ ਆਪਣੀ ਚੈਟ ਡਿਲੀਟ ਕਰ ਦਿੱਤੀ ਪਰ ਲੜਕੀ ਨੇ ਉਸ ਚੈਟ ਦਾ ਸਕ੍ਰੀਨ ਸ਼ਾਟ ਲੈ ਲਿਆ। ਅਜਿਹੇ ਸੁਨੇਹੇ ਹੋਰ ਵਿਦਿਆਰਥੀਆਂ ਨੂੰ ਵੀ ਆ ਰਹੇ ਹਨ।
Vinkmag ad
Share Our Daily Posts

News Desk

Read Previous

ਪੁਰਾਣੇ ਝਗੜੇ ਨੂੰ ਲੈ ਕੇ ਪਿੰਡ ਭਗਵਾਨਪੁਰਾ ’ਚ ਚੱਲੀਆਂ ਤਾਬੜ ਤੋੜ ਗੋਲ਼ੀਆਂ, ਪੰਜ ਜਣੇ ਜ਼ਖ਼ਮੀ, ਇਕ ਦੀ ਹਾਲਤ ਗੰਭੀਰ

Read Next

ਰਾਜਸਥਾਨ ‘ਚ Lumpy Virus ਕਾਰਨ ਹਜ਼ਾਰਾਂ ਪਸ਼ੂਆਂ ਦੀ ਮੌਤ ਨੂੰ ਲੈ ਕੇ ਹੰਗਾਮਾ, ਜੈਪੁਰ ‘ਚ ਗਹਿਲੋਤ ਸਰਕਾਰ ਖ਼ਿਲਾਫ਼ ਭਾਜਪਾ ਦਾ ਪ੍ਰਦਰਸ਼ਨ