ਨਵੀਂ ਦਿੱਲੀ : ਦੇਸ਼ ਦੇ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ (Raju Srivastava) ਦਾ ਦੇਹਾਂਤ ਹੋ ਗਿਆ ਹੈ। ਉਹ 58 ਸਾਲ ਦੇ ਸਨ। ਪਿਛਲੇ ਲੰਮੇ ਸਮੇਂ ਤੋਂ ਬਿਮਾਰ ਸਨ। ਹਾਰਟ ਅਟੈਕ ਤੋਂ ਬਾਅਦ 10 ਅਗਸਤ ਨੂੰ ਉਨ੍ਹਾਂ ਨੂੰ ਏਮਜ਼ ‘ਚ ਦਾਖ਼ਲ ਕਰਵਾਇਆ ਸੀ ਜਿਸ ਤੋਂ ਬਾਅਦ ਉਹ ਕੋਮਾ ‘ਚ ਚਲੇ ਗਏ ਸਨ। ਉੱਥੇ ਹੀ ਉਨ੍ਹਾਂ ਅੱਜ ਆਖਰੀ ਸਾਹ ਲਿਆ। ਹਾਲਾਂਕਿ ਉਹ ਕਾਫੀ ਦਿਨਾਂ ਤੋਂ ਵੈਂਟੀਲੇਟਰ ‘ਤੇ ਸਨ। ਰਾਜੂ ਸ਼੍ਰੀਵਾਸਤਵ ਦਾ ਏਮਜ਼ ‘ਚ ਮਸ਼ਹੂਰ ਡਾਕਟਰ ਨਿਤੀਸ਼ ਨਾਇਕ ਦੀ ਅਗਵਾਈ ‘ਚ ਇਲਾਜ ਕੀਤਾ ਜਾ ਰਿਹਾ ਸੀ। ਜਾਣਕਾਰੀ ਮੁਤਾਬਕ ਰਾਜੂ ਸ਼੍ਰੀਵਾਸਤਵ ਦੇ ਦਿਮਾਗ ਨੂੰ ਛੱਡ ਕੇ ਬਾਕੀ ਸਾਰੇ ਅੰਗ ਠੀਕ ਤਰ੍ਹਾਂ ਕੰਮ ਕਰ ਰਹੇ ਸਨ।
Comedian Raju Srivastava passes away in Delhi at the age of 58, confirms his family.
He was admitted to AIIMS Delhi on August 10 after experiencing chest pain & collapsing while working out at the gym.
(File Pic) pic.twitter.com/kJqPvOskb5
— ANI (@ANI) September 21, 2022
ਡੇਢ ਹਫ਼ਤੇ ਦੌਰਾਨ ਕਈ ਵਾਰ ਹੋਇਆ ਬੁਖਾਰ
ਏਮਜ਼ ਦੇ ਆਈਸੀਯੂ ‘ਚ ਦਾਖ਼ਲ ਰਾਜੂ ਸ੍ਰੀਵਾਸਤਵ (Raju Srivastava) ਨੂੰ ਪਿਛਲੇ ਡੇਢ ਹਫ਼ਤੇ ਦੌਰਾਨ ਇਨਫੈਕਸ਼ਨ ਕਾਰਨ ਕਈ ਵਾਰ ਬੁਖ਼ਾਰ ਹੋਇਆ ਸੀ। ਦਿਮਾਗ ਤੋਂ ਇਲਾਵਾ ਉਨ੍ਹਾਂ ਦੇ ਸਾਰੇ ਅੰਗ ਕੰਮ ਕਰ ਰਹੇ ਸਨ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ ਸੀ।
ਨਿਰਦੇਸ਼ਕ ਵਿਵੇਕ ਅਗਨੀਹੋਤਰੀ ਨੇ ANI ਨਾਲ ਗੱਲਬਾਤ ਦੌਰਾਨ ਕਿਹਾ, ”ਮੇਰਾ ਭਰਾ, ਮੇਰਾ ਦੋਸਤ ਤੇ ਦੇਸ਼ ਦੀ ਖੁਸ਼ੀ ਦੀ ਲਹਿਰ ਰਾਜੂ ਸ਼੍ਰੀਵਾਸਤਵ ਨਹੀਂ ਰਹੇ। ਉਨ੍ਹਾਂ ਦੇ ਦੇਹਾਂਤ ਨਾਲ ਮੈਨੂੰ ਡੂੰਘਾ ਦੁੱਖ ਹੋਇਆ। ਉਨ੍ਹਾਂ ਵਰਗਾ ਕਲਾਕਾਰ ਘੱਟ ਹੀ ਦੇਖਣ ਨੂੰ ਮਿਲਦਾ ਹੈ, ਭਾਰਤ ਨੇ ਉਨ੍ਹਾਂ ਵਰਗਾ ਦੂਸਰਾ ਕਲਾਕਾਰ ਨਹੀਂ ਦੇਖਿਆ। ਮੈਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਦਾ ਹਾਂ। ਮੇਰੀ ਪ੍ਰਾਰਥਨਾ ਉਨ੍ਹਾਂ ਦੇ ਪਰਿਵਾਰ, ਪ੍ਰਸ਼ੰਸਕਾਂ ਦੇ ਨਾਲ ਹੈ।
ਰਾਜੂ ਸ਼੍ਰੀਵਾਸਤ ਦੀ ਮੌਤ ‘ਤੇ ਸੋਗ ਪ੍ਰਗਟ ਕਰਦੇ ਹੋਏ ਅਮਿਤ ਸ਼ਾਹ ਨੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ, ‘ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਵਿਲੱਖਣ ਅੰਦਾਜ਼ ਸੀ, ਉਨ੍ਹਾਂ ਨੇ ਆਪਣੀ ਸ਼ਾਨਦਾਰ ਪ੍ਰਤਿਭਾ ਨਾਲ ਸਾਰਿਆਂ ਨੂੰ ਪ੍ਰਭਾਵਿਤ ਕੀਤਾ। ਉਨ੍ਹਾਂ ਦੀ ਮੌਤ ਕਲਾ ਜਗਤ ਨੂੰ ਵੱਡਾ ਘਾਟਾ ਹੈ। ਮੈਂ ਉਨ੍ਹਾਂ ਦੇ ਪਰਿਵਾਰ ਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਪ੍ਰਮਾਤਮਾ ਉਨ੍ਹਾਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ। ਸ਼ਾਂਤੀ ਸ਼ਾਂਤੀ….’
