Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਸਾਬਕਾ ਸਪੀਕਰ ਰਾਣਾ ਕੇਪੀ ਦੀਆਂ ਵਧੀਆਂ ਮੁਸ਼ਕਲਾਂ, ਮੰਤਰੀ ਹਰਜੋਤ ਬੈਂਸ ਨੇ ਦਿੱਤੇ ਵਿਜੀਲੈਂਸ ਜਾਂਚ ਦੇ ਹੁਕਮ

ਚੰਡੀਗੜ੍ਹ : ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਜੀਲੈਂਸ ਬਿਊਰੋ ਨੂੰ ਹਦਾਇਤ ਕੀਤੀ ਹੈ ਕਿ ਉਹ ਤਤਕਾਲੀ ਵਿਧਾਨ ਸਭਾ ਸਪੀਕਰ ਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਦੀ ਆਪਣੇ ਅਹੁਦੇ ਦੀ ਦੁਰਵਰਤੋਂ ਕਰ ਕੇ ਗੈਰ-ਕਾਨੂੰਨੀ ਮਾਈਨਿੰਗ ‘ਚ ਕਥਿਤ ਸ਼ਮੂਲੀਅਤ ਦੀ ਜਾਂਚ ਕਰੇ। ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਕਮੇਟੀ ਸਮਾਂਬੱਧ ਤਰੀਕੇ ਨਾਲ ਜਾਂਚ ਕਰੇਗੀ।

ਬੈਂਸ ਨੇ ਦਾਅਵਾ ਕੀਤਾ ਕਿ ਸੀਬੀਆਈ ਨੇ ਪਿਛਲੇ ਸਾਲ ਜੁਲਾਈ ਮਹੀਨੇ ਸੂਬੇ ਦੇ ਮੁੱਖ ਸਕੱਤਰ ਨੂੰ ਸਾਬਕਾ ਸਪੀਕਰ ਦੀ ਭੂਮਿਕਾ ਦੀ ਜਾਂਚ ਕਰਨ ਲਈ ਕਿਹਾ ਸੀ, ਪਰ ਉਨ੍ਹਾਂ ਦੀ ਪਾਰਟੀ ਸੱਤਾ ‘ਚ ਹੋਣ ਕਾਰਨ ਇਸ ਮਾਮਲੇ ਨੂੰ ਦਬਾ ਦਿੱਤਾ ਗਿਆ ਸੀ। VB ਨੂੰ ਲਿਖੇ ਇਕ ਪੱਤਰ ਵਿਚ ਮੰਤਰੀ ਨੇ ਕਿਹਾ, “ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕੇਪੀ ਦੇ ‘ਸਹਾਇਕਾਂ’ ਵੱਲੋਂ ਰੋਪੜ ਤੇ ਅਨੰਦਪੁਰ ਸਾਹਿਬ ‘ਚ ਕਰੱਸ਼ਰ ਮਾਲਕਾਂ ਤੋਂ ਲੱਖਾਂ ਰੁਪਏ ਦੀ ਮਹੀਨਾਵਾਰ ਅਦਾਇਗੀ ਪ੍ਰੋਟੈਕਸ਼ਨ ਮਨੀ ਵਜੋਂ ਇਕੱਠੀ ਕੀਤੀ ਗਈ ਸੀ।

ਅਧਿਕਾਰੀਆਂ ਨੇ ਆਪਣੇ ਬਿਆਨ ‘ਚ ਉਨ੍ਹਾਂ ਦਾ ਨਾਂ ਲਿਆ ਹੈ।’ ਉੱਧਰ ਰਾਣਾ ਕੇਪੀ ਨੇ ਕਿਹਾ ਕਿ ਇਹ ਸਿਆਸੀ ਬਦਲਾਖੋਰੀ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਉਨ੍ਹਾਂ ਕਿਹਾ, ”ਬੈਂਸ ਮੇਰੇ ਨਾਲ ਨਿੱਜੀ ਦੁਸ਼ਮਣੀ ਕੱਢ ਰਹੇ ਹਨ।’

VB ਨੂੰ ਦਿੱਤੇ ਹੁਕਮਾਂ ਵਿੱਚ ਮੁੱਖ ਸਕੱਤਰ ਨੂੰ 8 ਜੁਲਾਈ, 2021 ਨੂੰ ਸੀਬੀਆਈ ਦੇ ਇੱਕ ਪੱਤਰ ਦਾ ਹਵਾਲਾ ਦਿੱਤਾ ਗਿਆ ਸੀ। ਇਹ ਦੋਸ਼ ਲਾਇਆ ਗਿਆ ਸੀ ਕਿ ਸੀਬੀਆਈ ਵੱਲੋਂ ਇਸ ਮੁੱਦੇ ਨੂੰ ਫਲੈਗ ਕਰਨ ਦੇ ਬਾਵਜੂਦ, ਕੋਈ ਜਾਂਚ ਨਹੀਂ ਕੀਤੀ ਗਈ।

ਬੈਂਸ ਨੇ ਦੋਸ਼ ਲਾਇਆ ਕਿ ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਆਨੰਦਪੁਰ ਸਾਹਿਬ ਵਿੱਚ ਕਈ ਕਰੱਸ਼ਰ ਰਾਣਾ ਕੇਪੀ ਦੇ ਨਜ਼ਦੀਕੀ ਰਿਸ਼ਤੇਦਾਰਾਂ ਵੱਲੋਂ ਚਲਾਏ ਜਾਂਦੇ ਸਨ ਤੇ ਕਰੋੜਾਂ ਰੁਪਏ ਦੀਆਂ ਜਾਇਦਾਦਾਂ ‘ਨਾਜਾਇਜ਼ ਕਮਾਈ’ ਨਾਲ ਖਰੀਦੀਆਂ ਗਈਆਂ ਸਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਵਿਕਾਸ ਕਾਰਜ ਕਰਨ ਵਾਲੀਆਂ ਕੰਪਨੀਆਂ ਨੂੰ ਚੋਣਵੇਂ ਕਰੱਸ਼ਰਾਂ ਤੋਂ ਉੱਚੇ ਰੇਟਾਂ ‘ਤੇ ਸਮੱਗਰੀ ਖਰੀਦਣ ਲਈ ਮਜਬੂਰ ਕੀਤਾ ਗਿਆ।

Vinkmag ad
Share Our Daily Posts

News Desk

Read Previous

ਪੁਲਿਸ ਵਾਲੇ ਦੀ ਦਾਦਾਗਿਰੀ ! ਟਿਕਟ ਦਾ ਵਾਊਚਰ ਮੰਗਣ ‘ਤੇ ਬੇਰਹਿਮੀ ਨਾਲ ਕੁੱਟਿਆ ਸਰਕਾਰੀ ਬੱਸ ਦਾ ਕੰਡਕਟਰ

Read Next

LPU ‘ਚ ਵਿਦਿਆਰਥੀ ਦੀ ਖੁਦਕੁਸ਼ੀ ਤੋਂ ਬਾਅਦ ਭੜਕੇ Students, ਚੰਡੀਗੜ੍ਹ ਯੂਨੀਵਰਸਿਟੀ ਨਾਲ ਜੁੜੇ ਤਾਰ