Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਮਨਾਲੀ ਘੁੰਮਣ ਗਏ 3 ਦੋਸਤਾਂ ਦੀ ਕਾਰ ਬਿਆਸ ਦਰਿਆ ‘ਚ ਡਿੱਗੀ, ਚੰਡੀਗੜ੍ਹ ਤੇ ਅੰਮ੍ਰਿਤਸਰ ਦੇ ਨੌਜਵਾਨਾਂ ਦੀ ਮੌਤ, ਇਕ ਜ਼ਖ਼ਮੀ

ਚੰਡੀਗੜ੍ਹ। Road Accident Mandi : ਹਿਮਾਚਲ ਪ੍ਰਦੇਸ਼ ਦੇ ਮੰਡੀ ‘ਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਵੀਰਵਾਰ ਰਾਤ ਨੂੰ ਵਾਪਰੇ ਸੜਕ ਹਾਦਸੇ ‘ਚ ਚੰਡੀਗੜ੍ਹ ਤੇ ਅੰਮ੍ਰਿਤਸਰ ਦੇ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਮੰਡੀ ਦੇ ਪੰਡੋਹ ਸਥਿਤ 6 ਮੀਲ ਨੇੜੇ ਵਾਪਰਿਆ। ਪੰਜਾਬ ਨੰਬਰ ਦੀ ਪੀ.ਬੀ.35 ਏ.ਐਚ. 3787 ਕ੍ਰੇਟਾ ਕਾਰ ਬੇਕਾਬੂ ਹੋ ਕੇ ਨਾਲ ਦੀ ਲੰਘਦੇ ਬਿਆਸ ਦਰਿਆ ਵਿੱਚ ਜਾ ਡਿੱਗੀ। ਹਾਦਸੇ ਵੇਲੇ ਕਾਰ ਵਿੱਚ ਤਿੰਨ ਨੌਜਵਾਨ ਸਵਾਰ ਸਨ। ਤਿੰਨੋਂ ਮਨਾਲੀ ਗਏ ਹੋਏ ਸਨ ਅਤੇ ਜਦੋਂ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ।

ਹਾਦਸੇ ਵਿੱਚ ਚੰਡੀਗੜ੍ਹ ਦੇ ਸੈਕਟਰ-45 ਦੇ 29 ਸਾਲਾ ਪ੍ਰਤੀਕ ਸਭਰਵਾਲ ਅਤੇ ਪੰਜਾਬ ਦੇ ਅੰਮ੍ਰਿਤਸਰ ਦੇ 28 ਸਾਲਾ ਹਰਨੂਰ ਸਿੰਘ ਦੀ ਮੌਤ ਹੋ ਗਈ। ਜਦਕਿ ਪੰਜਾਬ ਦੇ ਗੁਰਦਾਸਪੁਰ ਦਾ 27 ਸਾਲਾ ਵਿਧੂ ਸ਼ਰਮਾ ਜ਼ਖਮੀ ਹੋ ਗਿਆ ਹੈ। ਤਿੰਨੋਂ ਦੋਸਤ ਮਨਾਲੀ ਗਏ ਹੋਏ ਸਨ। ਐਸਪੀ ਸ਼ਾਲਿਨੀ ਅਗਨੀਹੋਤਰੀ ਨੇ ਦੱਸਿਆ ਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਮੰਡੀ ਦੇ ਪੰਡੋਹ ਸਥਿਤ 6 ਮੀਲ ਨੇੜੇ ਵੀਰਵਾਰ ਦੇਰ ਸ਼ਾਮ ਕ੍ਰੇਟਾ ਕਾਰ ਬਿਆਸ ਦਰਿਆ ‘ਚ ਪਲਟ ਗਈ। ਕਾਰ ਵਿੱਚ ਪ੍ਰਤੀਕ ਸਭਰਵਾਲ, ਵਿਧੂ ਸ਼ਰਮਾ ਅਤੇ ਹਰਨੂਰ ਸਿੰਘ ਸਵਾਰ ਸਨ। ਇਹ ਤਿੰਨੇ ਨੌਜਵਾਨ ਮਨਾਲੀ ਦਾ ਦੌਰਾ ਕਰਕੇ ਵਾਪਸ ਆ ਰਹੇ ਸਨ ਕਿ ਅਚਾਨਕ ਇਹ ਹਾਦਸਾ ਵਾਪਰ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ।

ਪੁਲਿਸ ਮੁਤਾਬਕ ਹਾਦਸੇ ਤੋਂ ਬਾਅਦ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਤਿੰਨੋਂ ਨੌਜਵਾਨ ਕਾਰ ਦੇ ਅੰਦਰ ਹੀ ਫਸ ਗਏ। ਪ੍ਰਤੀਕ ਅਤੇ ਹਰਨੂਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਜ਼ਖਮੀ ਸਮੇਤ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਗੱਡੀ ‘ਚੋਂ ਕੱਢ ਕੇ ਪੋਸਟਮਾਰਟਮ ਲਈ ਜ਼ੋਨਲ ਹਸਪਤਾਲ ਮੰਡੀ ਭੇਜ ਦਿੱਤਾ। ਜ਼ਖ਼ਮੀ ਨੌਜਵਾਨ ਵਿਧੂ ਸ਼ਰਮਾ ਦਾ ਮੰਡੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਹਾਦਸੇ ਸਬੰਧੀ ਮ੍ਰਿਤਕ ਨੌਜਵਾਨਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਹੈ

Vinkmag ad
Share Our Daily Posts

News Desk

Read Previous

ਭਗਵੰਤ ਮਾਨ ਦੀ ਅਗਵਾਈ ‘ਚ ਵਿਧਾਨ ਸਭਾ ‘ਚ ਕੈਬਨਿਟ ਮੀਟਿੰਗ ‘ਚ ਬਣਾਈ ਜਾਵੇਗੀ ਅਗਲੀ ਰਣਨੀਤੀ, ਸੁਪਰੀਮ ਕੋਰਟ ਜਾਣ ਦੀ ਤਿਆਰੀ

Read Next

ਅੰਮ੍ਰਿਤਸਰ ‘ਚ ਕਾਰਾਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 15 ਵਾਹਨਾਂ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ, ਜਾਅਲੀ ਦਸਤਾਵੇਜ਼ ਤਿਆਰ ਕਰਕੇ ਲੋਕਾਂ ਨੂੰ ਵੇਚਦੇ ਸਨ