Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 31, 2026

ਅੰਮ੍ਰਿਤਸਰ ‘ਚ ਕਾਰਾਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 15 ਵਾਹਨਾਂ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ, ਜਾਅਲੀ ਦਸਤਾਵੇਜ਼ ਤਿਆਰ ਕਰਕੇ ਲੋਕਾਂ ਨੂੰ ਵੇਚਦੇ ਸਨ

ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵਾਹਨ ਚੋਰੀ ਕਰਨ ਵਾਲਾ ਅੰਤਰਰਾਜੀ ਗਿਰੋਹ ਤੋਂ 15 ਲਗਜ਼ਰੀ ਕਾਰਾਂ ਬਰਾਮਦ ਕੀਤੀਆਂ ਹਨ। ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਇਸ ਅਤਿ ਸੰਗਠਿਤ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋਂ ਕਿ ਪੰਜਾਬ, ਹਰਿਆਣਾ, ਦਿੱਲੀ ਅਤੇ ਯੂਪੀ ਵਿਚ ਕੰਮ ਕਰ ਰਿਹਾ ਸੀ।

ਪ੍ਰੈੱਸ ਕਾਨਫਰੰਸ ਵਿਚ ਗੱਲ ਕਰਦੇ ਹੋਏ ਐੱਸਪੀ ਸਥਾਨਕ ਅੰਮ੍ਰਿਤਸਰ ਦਿਹਾਤੀ ਜਸਵੰਤ ਕੌਰ ਨੇ ਦੱਸਿਆ ਕਿ ਇਸ ਅੰਤਰਰਾਜੀ ਗਿਰੋਹ ਦੇ ਮੈਂਬਰ ਮਾਸਟਰ ਚਾਬੀ ਅਤੇ ਇਲੈਕਟ੍ਰਾਨਿਕ ਉਪਕਰਣਾਂ ਦੀ ਵਰਤੋਂ ਕਰਕੇ ਵਾਹਨ ਚੋਰੀ ਕਰਦੇ ਸਨ। ਜਿਨ੍ਹਾਂ ਨੂੰ ਬਾਅਦ ਵਿਚੋਂ ਜਾਅਲੀ ਨੰਬਰ ਪਲੇਟਾਂ ਅਤੇ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਇਹ ਵਾਹਨ ਪੰਜਾਬ ਸੂਬੇ ਦੇ ਸਰਹੱਦੀ ਇਲਾਕਿਆਂ ਵਿਚ ਵੇਚਦੇ ਸਨ। ਇਸ ਦੇ ਇਲਾਵਾ ਉਨ੍ਹਾਂ ਦੱਸਿਆ ਕਿ ਕੁਝ ਖਰੀਦਦਾਰਾਂ ਨੂੰ ਇਹ ਵੀ ਨਹੀਂ ਪਤਾ ਹੁੰਦਾ ਸੀ ਕਿ ਉਹ ਜੋ ਵਾਹਨ ਖਰੀਦ ਰਹੇ ਹਨ ਉਹ ਚੋਰੀ ਦੇ ਹਨ। ਇਸ ਗਿਰੋਹ ਦੀਆਂ ਕਾਰਵਾਈਆਂ ਮਹਿਤਾ ਵਿਚ ਇਕ ਚੋਰੀ ਦੇ ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਈਆਂ ਸਨ। ਜਿਸ ’ਤੇ ਉਕਤ ਗਿਰੋਹ ਨੂੰ ਟਰੇਸ ਕਰਦੇ ਹੋਏ ਦਿਹਾਤੀ ਪੁਲਿਸ ਅਧਿਕਾਰੀ ਇਸ ਗਿਰੋਹ ਦੇ ਮੈਂਬਰਾਂ ਵਜੋਂ ਵੱਖ-ਵੱਖ ਰਾਜਾਂ ਦੇ 11 ਵਿਅਕਤੀਆਂ ਦੀ ਸ਼ਨਾਖਤ ਕਰਨ ਵਿਚ ਕਾਮਯਾਬ ਰਹੀ ਹੈ। ਜਿਨ੍ਹਾਂ ਵਿਚ ਨਿਸ਼ਾਨ ਸਿੰਘ ਉਰਫ ਮਿੱਠੂ ਅਤੇ ਹਰਪ੍ਰੀਤ ਸਿੰਘ ਉਰਫ ਹਨੀ ਖਿਲਾਫ ਲੁੱਟ-ਖੋਹ, ਚੋਰੀ ਅਤੇ ਨਸ਼ੀਲੇ ਪਦਾਰਥਾਂ ਦੇ ਪਹਿਲਾ ਵੀ ਕਰੀਬ ਅੱਠ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਗ੍ਰਿਫਤਾਰੀ ਨਾਲ ਇਲਾਕੇ ਵਿਚ ਲੁੱਟ-ਖੋਹ ਦੀਆਂ ਸੱਤ ਅਣਪਛਾਤੀਆਂ ਵਾਰਦਾਤਾਂ ਨੂੰ ਟਰੇਸ ਕਰਦੇ ਹੋਏ ਹੱਲ ਕੀਤਾ ਗਿਆ ਹੈ। ਇਹ ਦੋਵੇਂ ਚੋਰੀ ਦਾ ਸਮਾਨ ਅੰਮ੍ਰਿਤਸਰ ਸ਼ਹਿਰ ਦੇ ਅਵਤਾਰ ਸਿੰਘ ਉਰਫ ਸੰਨੀ ਨੂੰ ਵੇਚਦੇ ਸਨ। ਜਾਣਕਾਰੀ ਦਿੰਦੇ ਅਧਿਕਾਰੀਆਂ ਨੇ ਦੱਸਿਆ ਕਿ ਅਵਤਾਰ ਸਿੰਘ ਉਰਫ ਸੰਨੀ ਮਜੀਠਾ ਰੋਡ ਬਾਈਪਾਸ ਅੰਮ੍ਰਿਤਸਰ ਤੇ ਇਕ ਕੰਟੀਨ ਦਾ ਮਾਲਕ ਹੈ। ਮੁੱਢਲੀ ਤਫ਼ਦੀਸ਼ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਅਵਤਾਰ ਸਿੰਘ ਵੀ 3 ਵਿਅਕਤੀਆਂ ਦੇ ਗਿਰੋਹ ਤੋਂ ਚੋਰੀ ਦੀਆਂ ਗੱਡੀਆਂ ਖਰੀਦ ਕੇ ਅੱਗੇ ਵੇਚਦਾ ਸੀ। ਤਿੰਨਾਂ ਵਿੱਚੋਂ ਇਕ ਵਿਅਕਤੀ ਕਸ਼ਮੀਰ ਪਾਲ ਉਰਫ ਬੱਬੀ ਵਾਸੀ ਅੰਮ੍ਰਿਤਸਰ ਸ਼ਹਿਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬੱਬੀ ਇਕ ਵਾਹਨ ਡੀਲਰ ਹੈ ਅਤੇ ਉਸ ਦੇ ਖਿਲਾਫ ਦੋ ਅਜਿਹੇ ਹੀ ਮਾਮਲੇ ਦਰਜ ਹਨ। ਜਸਵੰਤ ਕੌਰ ਐੱਸਪੀ ਸਥਾਨਕ ਅੰਮ੍ਰਿਤਸਰ ਦਿਹਾਤੀ ਨੇ ਦੱਸਿਆ ਕਿ ਉਕਤ ਚਾਰਾਂ ਵਿਅਕਤੀਆਂ ਉੱਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ਅਤੇ ਬਾਕੀ ਦੋਸ਼ੀਆਂ ਨੂੰ ਫੜਣ ਲਈ ਪੁਲਿਸ ਅਧਿਕਾਰੀਆਂ ਕਰਮਚਾਰੀਆਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਉਨ੍ਹਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਮਨਾਲੀ ਘੁੰਮਣ ਗਏ 3 ਦੋਸਤਾਂ ਦੀ ਕਾਰ ਬਿਆਸ ਦਰਿਆ ‘ਚ ਡਿੱਗੀ, ਚੰਡੀਗੜ੍ਹ ਤੇ ਅੰਮ੍ਰਿਤਸਰ ਦੇ ਨੌਜਵਾਨਾਂ ਦੀ ਮੌਤ, ਇਕ ਜ਼ਖ਼ਮੀ

Read Next

ਹੋਰ ਵੀ ਮਜ਼ਬੂਤ ਹੋ ਜਾਵੇਗਾ ਟਾਟਾ ਸਟੀਲ ਦਾ ਪਰਿਵਾਰ, ਸੱਤ ਸਹਾਇਕ ਕੰਪਨੀਆਂ ਦੇ ਰਲੇਵੇਂ ਨੂੰ ਮਿਲੀ ਮਨਜ਼ੂਰੀ