Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਡੀਸੀਪੀ-ਵਿਧਾਇਕ ਵਿਵਾਦ, ਸਮਝੌਤੇ ਤੋਂ ਬਾਅਦ ਡੀਸੀਪੀ ਡੋਗਰਾ ਦਾ ਤਬਾਦਲਾ

ਜਲੰਧਰ : ਸ਼ਾਸਤਰੀ ਮਾਰਕੀਟ ਵਿਵਾਦ ਤੋਂ ਬਾਅਦ ਡੀਸੀਪੀ ਨਰੇਸ਼ ਡੋਗਰਾ ਅਤੇ ਵਿਧਾਇਕ ਰਮਨ ਅਰੋੜਾ ਵਿਚਾਲੇ ਭਾਵੇਂ ਆਮ ਆਦਮੀ ਪਾਰਟੀ ਦੇ ਇਕ ਵੱਡੇ ਨੇਤਾ ਵੱਲੋਂ ਸਮਝੌਤਾ ਕਰਵਾ ਦਿੱਤਾ ਗਿਆ ਸੀ ਪਰ ਸ਼ੁੱਕਰਵਾਰ ਸਵੇਰੇ ਡੀਸੀਪੀ ਨਰੇਸ਼ ਡੋਗਰਾ ਦਾ ਤਬਾਦਲਾ ਕਰ ਦਿੱਤਾ ਗਿਆ। ਇਸ ਤੋਂ ਬਾਅਦ ਸ਼ੁੱਕਰਵਾਰ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਸਮਾਜਿਕ ਜਥੇਬੰਦੀਆਂ ਡੀਸੀਪੀ ਨਰੇਸ਼ ਡੋਗਰਾ ਦੇ ਹੱਕ ਵਿਚ ਨਿੱਤਰ ਆਈਆਂ ਹਨ। ਸਾਰੀਆਂ ਪਾਰਟੀਆਂ ਨੇ ਵਿਧਾਇਕ ਰਮਨ ਅਰੋੜਾ ਵੱਲੋਂ ਡਿਊਟੀ ਅਫ਼ਸਰ ਖ਼ਿਲਾਫ਼ ਵਰਤੀ ਗਈ ਭੱਦੀ ਸ਼ਬਦਾਵਲੀ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ। ਡੀਸੀਪੀ ਨਰੇਸ਼ ਡੋਗਰਾ ਦੇ ਤਬਾਦਲੇ ਤੋਂ ਬਾਅਦ ਕਈ ਸਾਬਕਾ ਪੁਲਿਸ ਅਧਿਕਾਰੀਆਂ ਨੇ ਵੀ ਖੁੱਲ੍ਹ ਕੇ ਨਰੇਸ਼ ਡੋਗਰਾ ਦਾ ਸਾਥ ਦਿੱਤਾ ਅਤੇ ਵਿਧਾਇਕ ਖ਼ਿਲਾਫ਼ ਭੜਾਸ ਕੱਢੀ। ਅੱਜ ਕਈ ਥਾਵਾਂ ‘ਤੇ ਕਈ ਸਮਾਜਿਕ ਜਥੇਬੰਦੀਆਂ ਵੱਲੋਂ ਡੀਸੀਪੀ ‘ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਨਾਅਰੇਬਾਜ਼ੀ ਵੀ ਕੀਤੀ ਗਈ।

ਬੀਜੇਪੀ ਅਤੇ ਕਾਂਗਰਸ ਦੇ ਨੇਤਾਵਾਂ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਪੰਜਾਬ ਵਿਚ ਵਿਧਾਇਕਾਂ ਵੱਲੋਂ ਜਿਹੜੀ ਗੁੰਡਾਗਰਦੀ ਕੀਤੀ ਜਾ ਰਹੀ ਹੈ, ਉਹ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਡੀਸੀਪੀ ‘ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਸੰਘਰਸ਼ ਹੋਰ ਤੇਜ਼ ਕਰ ਦੇਣਗੇ।

ਪੁਲਿਸ ਪਰਿਵਾਰ ਵੈੱਲਫੇਅਰ ਐਸੋਸੀਏਸ਼ਨ ਨੇ ਕੀਤੀ ਡੀਸੀਪੀ ਨਰੇਸ਼ ਡੋਗਰਾ ਦੀ ਹਮਾਇਤ

ਪੁਲਿਸ ਪਰਿਵਾਰ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਐਸੋਸੀਏਸ਼ਨ ਦੇ ਮੈਂਬਰਾਂ ਨੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੂੰ ਇਕ ਮੰਗ ਪੱਤਰ ਦਿੱਤਾ ਤੇ ਕਿਹਾ ਕਿ ਡੀਸੀਪੀ ਨਰੇਸ਼ ਡੋਗਰਾ ਦੇ ਨਾਲ ਜੋ ਹੋਇਆ, ਉਹ ਬਿਲਕੁਲ ਗਲਤ ਹੈ। ਜੇਕਰ ਪੁਲਿਸ ਅਧਿਕਾਰੀ ਹੀ ਸੁਰੱਖਿਅਤ ਨਹੀਂ ਹਨ ਤਾਂ ਜਨਤਾ ਕਿਵੇਂ ਸੁਰੱਖਿਅਤ ਰਹਿ ਸਕਦੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਜਿਹੇ ਵਿਧਾਇਕਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ। ਇਸ ਘਟਨਾ ਦੀ ਜਾਂਚ ਲਈ ਇਕ ਕਮੇਟੀ ਦਾ ਗਠਨ ਕੀਤਾ ਜਾਵੇ ਅਤੇ ਜਾਂਚ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।

ਧਰਨੇ ‘ਤੇ ਬੈਠੇ ਡਾਕਟਰਾਂ ਨੂੰ ਮਨਾਉਣ ਪਹੁੰਚੇ ਵਿਧਾਇਕ ਰਮਨ ਅਰੋੜਾ

ਸਿਵਲ ਹਸਪਤਾਲ ਵਿਚ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਅਤੇ ਉਸ ਦੇ ਸਾਥੀਆਂ ਵੱਲੋਂ ਕੀਤੀ ਗਈ ਹੁੱਲੜਬਾਜ਼ੀ ਅਤੇ ਤੋੜ ਫੋੜ ਖ਼ਿਲਾਫ਼ ਅੱਜ ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਐਮਰਜੈਂਸੀ ਵਾਰਡ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਬਾਅਦ ਵਿਧਾਇਕ ਰਮਨ ਅਰੋੜਾ ਸਿਵਲ ਹਸਪਤਾਲ ਪਹੁੰਚੇ ਅਤੇ ਧਰਨੇ ‘ਤੇ ਬੈਠੇ ਡਾਕਟਰਾਂ ਅਤੇ ਸਟਾਫ ਮੈਂਬਰਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ। ਪੀਸੀਐੱਮਐੱਸ ਡਾਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਵਰਿੰਦਰ ਸਿੰਘ ਰਿਆੜ ਨੇ ਕਿਹਾ ਕਿ ਜੇਕਰ ਸ਼ਨਿੱਚਰਵਾਰ ਸਵੇਰੇ ਅੱਠ ਵਜੇ ਤਕ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਨਾ ਕੀਤਾ ਗਿਆ ਤਾਂ ਕੰਮਕਾਜ ਠੱਪ ਕਰ ਕੇ ਉਹ ਐਮਰਜੈਂਸੀ ਵੀ ਬੰਦ ਰੱਖਣਗੇ ਅਤੇ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਟਾਫ ਨੂੰ ਕਿਹਾ ਕਿ ਉਹ ਜਲਦ ਹੀ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਨੂੰ ਨਾਲ ਲੈ ਕੇ ਆਉਣਗੇ ਅਤੇ ਉਨ੍ਹਾਂ ਨਾਲ ਬੈਠਕ ਕਰਵਾ ਕੇ ਇਨ੍ਹਾਂ ਦੇ ਗਿਲੇ ਸ਼ਿਕਵੇ ਦੂਰ ਕਰਨਗੇ। ਇਸ ਤੋਂ ਬਾਅਦ ਪ੍ਰਧਾਨ ਵਰਿੰਦਰ ਸਿੰਘ ਰਿਆੜ ਨੇ ਕਿਹਾ ਕਿ ਮੰਗਲਵਾਰ ਤਕ ਧਰਨੇ ਅਤੇ ਪ੍ਰਦਰਸ਼ਨ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਅਗਲੀ ਰਣਨੀਤੀ ਤਿਆਰ ਕਰਨਗੇ।

———-

ਪੁਲਿਸ ਅਧਿਕਾਰੀ ‘ਤੇ ਹਮਲਾ ਕਰਨਾ ਗ਼ਲਤ : ਸਾਬਕਾ ਡੀਜੀਪੀ ਸ਼ਸ਼ੀਕਾਂਤ

ਸਾਬਕਾ ਡੀਜੀਪੀ ਸ਼ਸ਼ੀਕਾਂਤ ਨੇ ਕਿਹਾ ਹੈ ਕਿ ਡਿਊਟੀ ‘ਤੇ ਤਾਇਨਾਤ ਪੁਲਿਸ ਅਧਿਕਾਰੀ ‘ਤੇ ਹਮਲਾ ਕਰਨਾ ਬਹੁਤ ਹੀ ਗਲਤ ਗੱਲ ਹੈ। ਇਸ ਨਾਲ ਪੁਲਿਸ ਅਤੇ ਜਨਤਾ ਦਾ ਮਨੋਬਲ ਡਿੱਗਦਾ ਹੈ। ਉਨ੍ਹਾਂ ਕਿਹਾ ਕਿ ਡੀਸੀਪੀ ਨਰੇਸ਼ ਡੋਗਰਾ ‘ਤੇ ਹਮਲਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਪੁਲਿਸ ਵਿਭਾਗ ਆਪਣਾ ਕੰਮ ਨਿਰਪੱਖ ਅਤੇ ਬੇਖ਼ੌਫ਼ ਹੋ ਕੇ ਕਰ ਸਕੇ।

Vinkmag ad
Share Our Daily Posts

News Desk

Read Previous

27 ਸਤੰਬਰ ਦੇ ਸੈਸ਼ਨ ਦੀ ਇਜਾਜ਼ਤ ਤੋਂ ਪਹਿਲਾਂ ਰਾਜਪਾਲ ਨੇ ਮੰਗੀ ਵਿਧਾਨ ਸਭਾ ਦੇ ਬਿਜ਼ਨੈੱਸ ਦੀ ਜਾਣਕਾਰੀ

Read Next

PSEB ਦੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਰੱਦ ਹੋਇਆ ਇਹ ਸ਼ਡਿਊਲ