Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਜਲੰਧਰ ਦੇ HL ਰੈਸਟੋਰੈਂਟ ‘ਚ ਨੌਜਵਾਨਾਂ ਨੇ ਕੀਤਾ ਹੰਗਾਮਾ, ਸ਼ਰਾਬ ਪੀਣ ਤੋਂ ਮਨ੍ਹਾ ਕੀਤਾ ਤਾਂ ਕੀਤੀ ਭੰਨ-ਤੋੜ ਤੇ ਚਲਾਈਆਂ ਗੋਲੀਆਂ

ਜਲੰਧਰ : ਥਾਣਾ ਅਧੀਨ ਆਉਂਦੇ ਅਮਨਦੀਪ ਐਵੀਨਿਊ ਦੇ ਬਾਹਰ ਬਣੇ ਐੱਚਐੱਲ ਰੈਸਟੋਰੈਂਟ ‘ਚ ਦੇਰ ਰਾਤ ਹੰਗਾਮਾ ਹੋ ਗਿਆ। ਇਸ ਸੰਬੰਧੀ ਰੈਸਟੋਰੈਂਟ ਦੇ ਮੈਨੇਜਰ ਨੇ ਦੱਸਿਆ ਕਿ ਦੇਰ ਰਾਤ ਨੌਜਵਾਨ ਕਾਰ ਤੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰੈਸਟੋਰੈਂਟ ‘ਚ ਆਏ, ਜਿਨ੍ਹਾਂ ਵੱਲੋਂ ਰੈਸਟੋਰੈਂਟ ‘ਚ ਆ ਕੇ ਖਾਣੇ ਦਾ ਆਰਡਰ ਦਿੱਤਾ ਗਿਆ। ਜਿਵੇਂ ਹੀ ਉਨ੍ਹਾਂ ਨੂੰ ਖਾਣਾ ਦਿੱਤਾ ਗਿਆ, ਉਨ੍ਹਾਂ ਨੇ ਆਪਣੀ ਨਾਲ ਲਿਆਂਦੀ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ।

ਜਦੋਂ ਮੈਨੇਜਰ ਵੱਲੋਂ ਰੋਕਿਆ ਗਿਆ ਕਿ ਰੈਸਟੋਰੈਂਟ ‘ਚ ਸ਼ਰਾਬ ਪੀਣ ਦੀ ਮਨਾਹੀ ਹੈ ਤਾਂ ਉਨ੍ਹਾਂ ਵੱਲੋਂ ਜਿੱਦ ਕੀਤੀ ਕਿ ਉਹ ਇੱਥੇ ਬੈਠ ਕੇ ਸ਼ਰਾਬ ਪੀਣਗੇ ਤੇ ਉੱਚੀ ਆਵਾਜ਼ ਵਿਚ ਗਾਣੇ ਲਗਾਉਣ ਲਈ ਕਿਹਾ। ਇਸ ਦੌਰਾਨ ਮਨ੍ਹਾ ਕਰਨ ‘ਤੇ ਉਨ੍ਹਾਂ ਨੌਜਵਾਨਾਂ ਨੇ ਹੰਗਾਮਾ ਕਰ ਦਿੱਤਾ ਤੇ ਰੈਸਟੋਰੈਂਟ ਦੇ ਕਰਮਚਾਰੀਆਂ ਦੀ ਮਾਰ-ਕੁਟਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਮੈਨੇਜਰ ਦੇ ਕਾਊਂਟਰ ‘ਤੇ ਜਾ ਕੇ ਗੱਲੇ ਵਿੱਚ ਪਈ ਹੋਈ ਤਕਰੀਬਨ ਤੀਹ ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ। ਮੈਨੇਜਰ ਸ਼ੁਭਮ ਦਾ ਕਹਿਣਾ ਹੈ ਕਿ ਨਕਦੀ ਲੁੱਟਣ ਤੋਂ ਬਾਅਦ ਉਨ੍ਹਾਂ ਵੱਲੋਂ ਰੈਸਟੋਰੈਂਟ ਦੇ ਇੱਕ ਵਿਅਕਤੀ ਦੇ ਗਲ ‘ਚ ਪਾਈ ਸੋਨੇ ਦੀ ਚੇਨ ਝਪਟ ਕੇ ਉਹ ਬਾਹਰ ਗਏ ਅਤੇ ਰੈਸਟੋਰੈਂਟ ਦੇ ਬਾਹਰ ਖੜ੍ਹੇ ਮੋਟਰਸਾਈਕਲ ਨੂੰ ਤੋੜਨਾ ਸ਼ੁਰੂ ਕਰ ਦਿੱਤਾ ਅਤੇ ਬਾਹਰ ਪਏ ਗਮਲੇ ਆਦਿ ਨਾਲ ਸ਼ਟਰ ਤੋੜਨਾ ਸ਼ੁਰੂ ਕਰ ਦਿੱਤਾ।

ਜਿਸ ਦਾ ਉਨ੍ਹਾਂ ਵੱਲੋਂ ਵਿਰੋਧ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੇ ਦੌੜ ਕੇ ਰੈਸਟੋਰੈਂਟ ਅੰਦਰ ਵੜ ਕੇ ਆਪਣੀ ਜਾਨ ਬਚਾਈ। ਉਨ੍ਹਾਂ ਦੱਸਿਆ ਕਿ ਉਹ ਨੌਜਵਾਨ ਐਕਸਯੂਵੀ ਕਾਰ ਜਿਸ ਦਾ ਅਧੂਰਾ ਨੰਬਰ ਪੀਬੀ02 ਸੀ।ਜਦਕਿ ਬਾਕੀ ਨੰਬਰ ਨੋਟ ਨਹੀਂ ਹੋਇਆ। ਮੌਕੇ ‘ਤੇ ਪੁੱਜੇ ਥਾਣਾ ਦੇ ਏਐੱਸਆਈ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਤਫਤੀਸ਼ ਕੀਤੀ ਜਾ ਰਹੀ ਹੈ ਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫਿਲਹਾਲ ਗੋਲੀ ਚੱਲਣ ਦੀ ਗੱਲ ਸਾਹਮਣੇ ਨਹੀਂ ਆਈ।

Vinkmag ad
Share Our Daily Posts

News Desk

Read Previous

PSEB ਦੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਰੱਦ ਹੋਇਆ ਇਹ ਸ਼ਡਿਊਲ

Read Next

ਬਠਿੰਡਾ ਦੇ ਨਸ਼ਾ ਛੁਡਾਊ ਕੇਂਦਰ ਤੋਂ ਦਰਵਾਜ਼ਾ ਤੋੜ ਕੇ ਫਰਾਰ ਹੋਏ 12 ਹੋਰ ਮਰੀਜ਼, ਮਚਿਆ ਹੰਗਾਮਾ