Breaking News :

ਸਕੀਆਂ ਭੈਣਾਂ ਸਮੇਤ 6 ਗ੍ਰਿਫ਼ਤਾਰ, ਲੁੱਟ-ਖੋਹ ਤੇ ਚੋਰੀ ਦਾ ਸਾਮਾਨ ਖਰੀਦਣ ਦੇ ਦੋਸ਼

ਘਨੌਰ ਦੇ ਯੂਕੋ ਬੈਂਕ ’ਚ 17 ਲੱਖ ਤੋਂ ਵੱਧ ਦੀ ਲੁੱਟ, ਦਿਨ-ਦਿਹਾੜੇ ਵਾਪਰੀ ਵਾਰਦਾਤ ਨਾਲ ਲੋਕਾਂ ‘ਚ ਦਹਿਸ਼ਤ

ਪੰਜਾਬ ਦੇ ਮਸ਼ਹੂਰ ਕਾਮੇਡੀਅਨ ‘ਤੇ ਜਲੰਧਰ ‘ਚ ਧੋਖਾਧੜੀ ਦਾ ਕੇਸ ਦਰਜ, UK ਭੇਜਣ ਦੇ ਨਾਂ ‘ਤੇ ਲੱਖਾਂ ਰੁਪਏ ਲੈਣ ਦਾ ਦੋਸ਼

ਮੇਰੀ ਬਿਮਾਰੀ ਦਾ ਇਲਾਜ ਕਰੋ, ਮੈਂ ਅੱਜ ਹੀ ਈਸਾਈ ਧਰਮ ਕਬੂਲ ਕਰ ਲਵਾਂਗਾ : ਇਕਬਾਲ ਸਿੰਘ ਲਾਲਪੁਰਾ

ਜੇਲ੍ਹ ‘ਚ ਪਿਓ ਦੀ ਮੌਤ ਤੋਂ ਬਾਅਦ ਸਸਕਾਰ ਕਰਨ ਆਏ ਹਵਾਲਾਤੀ ਨੇ ਲਾਏ ਜੇਲ੍ਹ ਪ੍ਰਸ਼ਾਸਨ ‘ਤੇ ਲਾਏ ਗੰਭੀਰ ਦੋਸ਼, ਕੀਤੇ ਸਨਸਨੀਖੇਜ਼ ਖ਼ੁਲਾਸੇ

ਰੂਪਨਗਰ ‘ਚ ਵੱਡਾ ਹਾਦਸਾ; ਕੀਰਤਪੁਰ ਸਾਹਿਬ ਨੇੜੇ ਟਰੇਨ ਦੀ ਲਪੇਟ ‘ਚ ਆਏ 4 ਬੱਚੇ, ਤਿੰਨ ਦੀ ਮੌਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

29 ਨੂੰ ਹੀ ਮਨਾਇਆ ਜਾਵੇਗਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ, ਐੱਸਜੀਪੀਸੀ ਦੀ ਸਹਿਮਤੀ ਮਗਰੋਂ ਸਿੰਘ ਸਾਹਿਬਾਨ ਨੇ ਲਿਆ ਫ਼ੈਸਲਾ

ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ

ਹਥਿਆਰਾਂ ਦੇ ਪ੍ਰਦਰਸ਼ਨ ਤੋਂ ਗੁਰੇਜ਼ ਨਹੀਂ ਕਰ ਰਹੇ ਪੰਜਾਬ ਦੇ ਨੌਜਵਾਨ, ਲੁਧਿਆਣਾ ‘ਚ ਸ਼ਰੇਆਮ ਪਜੇਰੋ ‘ਚੋਂ ਹੱਥ ਕੱਢ ਕੇ ਕੀਤੀ ਫਾਇਰਿੰਗ

November 28, 2022

ਗੈਂਗਸਟਰ ਦੀਪਕ ਮੁੰਡੀ, ਅਰਜੁਨ ਪੰਡਿਤ ਤੇ ਰਾਜਿੰਦਰ ਜੋਕਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਕੀਤਾ ਪੇਸ਼, 5 ਦਿਨਾਂ ਦਾ ਰਿਮਾਂਡ ਮਿਲਿਆ

ਅੰਮ੍ਰਿਤਸਰ : ਸਿੱਧੂ ਮੂਸੇਵਾਲਾ ਕਤਲ ਕੇਸ (Sidhu Moosewala Murder Case) ‘ਚ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਦੀਪਕ ਮੁੰਡੀ, ਅਰਜੁਨ ਪੰਡਿਤ ਤੇ ਰਾਜਿੰਦਰ ਜੋਕਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵਲੋਂ ਅੰਮ੍ਰਿਤਸਰ ਪੁਲਿਸ ਨੂੰ ਤਿੰਨਾਂ ਦਾ ਪੰਜ ਦਿਨਾਂ ਦਾ ਰਿਮਾਂਡ ਦਿੱਤਾ ਗਿਆ। ਇੱਥੇ ਦੱਸਣਯੋਗ ਹੈ ਕਿ ਤਿੰਨਾਂ ਨੂੰ ਪਿਛਲੇ ਸਾਲ 2021 ‘ਚ ਅੰਮ੍ਰਿਤਸਰ ‘ਚ ਗੈਂਗਸਟਰ ਰਾਣਾ ਕੰਦੋਵਾਲੀਆ ਕੇਸ ‘ਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਪੁਲਿਸ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਈ ਹੈ। ਪੁਲਿਸ ਅਧਿਕਾਰੀਆਂ ਵਲੋਂ ਉਨ੍ਹਾਂ ਤੋਂ ਕੰਦੋਵਾਲੀਆ ਦੇ ਕਤਲ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਇਥੇ ਦੱਸਣਾ ਬਣਦਾ ਹੈ ਕਿ ਗੈਂਗਸਟਰ ਦੀਪਕ ਮੁੰਡੀ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਛੇਵਾਂ ਤੇ ਆਖਰੀ ਸ਼ੂਟਰ ਸੀ, ਜੋ ਲੰਬੇ ਸਮੇਂ ਤਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਰਿਹਾ ਤੇ ਜਿਸ ਦਾ ਕਈ ਵਾਰ ਇਸਨੂੰ ਗ੍ਰਿਫਤਾਰ ਕਰਨ ਬਾਰੇ ਅਫ਼ਵਾਹਾਂ ਵੀ ਸੋਸ਼ਲ ਮੀਡੀਆ ਉੱਤੇ ਚਲਦਿਆਂ ਸਨ। ਕੁਝ ਸਮਾਂ ਪਹਿਲਾ ਹੀ ਉਸ ਨੂੰ ਪੰਜਾਬ ਪੁਲਿਸ ਨੇ ਹੋਰ ਗੁਪਤ ਤੇ ਸੁਰੱਖਿਆ ਏਜੰਸੀਆਂ ਦੇ ਨਾਲ ਨੇਪਾਲ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਸੀ।

29 ਮਈ ਨੂੰ ਕੀਤੀ ਗਈ ਸੀ ਸਿੱਧੂ ਮੂਸੇਵਾਲਾ ਦੀ ਹੱਤਿਆ ਦਾ ਫ਼ਰਾਰ ਸੀ ਦੋਸ਼ੀ ਦੀਪਕ ਮੁੰਡੀ

29 ਮਈ ਨੂੰ ਸਿੱਧੂ ਮੂਸੇਵਾਲਾ ਦੀ ਹੱਤਿਆ ‘ਚ ਕੁੱਲ ਛੇ ਸ਼ੂਟਰ ਸ਼ਾਮਲ ਸਨ। ਸ਼ੂਟਰ ਅੰਕਿਤ ਸੇਰਸਾ, ਪ੍ਰਿਆਵਰਤ ਫੌਜੀ, ਕਸ਼ਿਸ਼ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਸੀ। ਗੈਂਗਸਟਰ ਜਗਰੂਪ ਰੂਪਾ ਤੇ ਮਨਪ੍ਰੀਤ ਸਿੰਘ ਮਨੂੰ ਕੁੱਸਾ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਅਟਾਰੀ ਨੇੜੇ ਇਕ ਮੁਕਾਬਲੇ ‘ਚ ਮਾਰ ਮੁਕਾਇਆ ਸੀ। ਇਸ ਤੋਂ ਬਾਅਦ ਸਿਰਫ਼ ਦੀਪਕ ਮੁੰਡੀ ਫਰਾਰ ਸੀ, ਜਿਸ ਨੂੰ ਆਖਰਕਾਰ ਇਸ ਮਹੀਨੇ ਪੰਜਾਬ ਪੁਲਿਸ ਨੇ ਸੁਰੱਖਿਆ ਏਜੰਸਿਆਂ ਦੀ ਮਦਦ ਨਾਲ ਫੜ ਲਿਆ।

ਪੰਜ ਦਿਨਾਂ ਦਾ ਮਿਲਿਆ ਅੰਮ੍ਰਿਤਸਰ ਪੁਲਿਸ ਨੂੰ ਰਿਮਾਂਡ

ਸੋਮਵਾਰ ਦੁਪਹਿਰੇ ਅੰਮ੍ਰਿਤਸਰ ਪੁਲਿਸ ਵਲੋਂ ਤਿੰਨਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਤੇ ਜੱਜ ਕੋਲੋਂ ਰਾਣਾ ਕੰਦੋਵਾਲੀਆ ਕੇਸ ਵਿੱਚ ਪੁੱਛਗਿੱਛ ਕਰਨ ਲਈ ਰਿਮਾਂਡ ਦੀ ਮੰਗ ਕੀਤੀ ਗਈ। ਅੰਮ੍ਰਿਤਸਰ ਪੁਲਿਸ ਨੂੰ ਪੰਜ ਦਿਨਾਂ ਦਾ ਰਿਮਾਂਡ ਮਿਲਿਆ। ਇਥੇ ਦੱਸਣਯੋਗ ਹੈ ਕਿ ਭਾਰੀ ਸੁਰੱਖਿਆ ਹੇਠ ਤਿੰਨਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ।

ਪਹਿਲਾ ਲਾਰੈਂਸ ਤੇ ਜੱਗੂ ਨੂੰ ਵੀ ਕੰਦੋਵਾਲੀਆ ਕੇਸ ‘ਚ ਕੀਤਾ ਗਿਆ ਸੀ ਪੇਸ਼

ਬੀਤੇ ਸਾਲ ਕਤਲ ਕੀਤੇ ਰਾਣਾ ਕੰਦੋਵਾਲੀਆ ਕੇਸ ‘ਚ ਪਿਛਲੇ ਮਹੀਨੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੈਂਗਸਟਰ ਜੱਗੂ ਭਗਵਾਨਪੂਰੀਆ ਨੂੰ ਵੀ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ ਤੇ ਪੁਲਿਸ ਨੇ ਦੋਵਾਂ ਦਾ ਰਿਮਾਂਡ ਹਾਸਲ ਕੀਤਾ ਸੀ।

Vinkmag ad
Share Our Daily Posts

News Desk

Read Previous

ਗੈਂਗਸਟਰ ਲਾਰੈਂਸ ਨੂੰ ਪੁੱਛਗਿੱਛ ਲਈ ਜਲੰਧਰ ਲਿਆਏਗੀ ਪੁਲਿਸ

Read Next

ਬੱਚਿਆਂ ਦੇ ਮਾਮੂਲੀ ਵਿਵਾਦ ਤੋਂ ਬਾਅਦ ਵਿਅਕਤੀ ਦਾ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ