Breaking News :

ਸਕੀਆਂ ਭੈਣਾਂ ਸਮੇਤ 6 ਗ੍ਰਿਫ਼ਤਾਰ, ਲੁੱਟ-ਖੋਹ ਤੇ ਚੋਰੀ ਦਾ ਸਾਮਾਨ ਖਰੀਦਣ ਦੇ ਦੋਸ਼

ਘਨੌਰ ਦੇ ਯੂਕੋ ਬੈਂਕ ’ਚ 17 ਲੱਖ ਤੋਂ ਵੱਧ ਦੀ ਲੁੱਟ, ਦਿਨ-ਦਿਹਾੜੇ ਵਾਪਰੀ ਵਾਰਦਾਤ ਨਾਲ ਲੋਕਾਂ ‘ਚ ਦਹਿਸ਼ਤ

ਪੰਜਾਬ ਦੇ ਮਸ਼ਹੂਰ ਕਾਮੇਡੀਅਨ ‘ਤੇ ਜਲੰਧਰ ‘ਚ ਧੋਖਾਧੜੀ ਦਾ ਕੇਸ ਦਰਜ, UK ਭੇਜਣ ਦੇ ਨਾਂ ‘ਤੇ ਲੱਖਾਂ ਰੁਪਏ ਲੈਣ ਦਾ ਦੋਸ਼

ਮੇਰੀ ਬਿਮਾਰੀ ਦਾ ਇਲਾਜ ਕਰੋ, ਮੈਂ ਅੱਜ ਹੀ ਈਸਾਈ ਧਰਮ ਕਬੂਲ ਕਰ ਲਵਾਂਗਾ : ਇਕਬਾਲ ਸਿੰਘ ਲਾਲਪੁਰਾ

ਜੇਲ੍ਹ ‘ਚ ਪਿਓ ਦੀ ਮੌਤ ਤੋਂ ਬਾਅਦ ਸਸਕਾਰ ਕਰਨ ਆਏ ਹਵਾਲਾਤੀ ਨੇ ਲਾਏ ਜੇਲ੍ਹ ਪ੍ਰਸ਼ਾਸਨ ‘ਤੇ ਲਾਏ ਗੰਭੀਰ ਦੋਸ਼, ਕੀਤੇ ਸਨਸਨੀਖੇਜ਼ ਖ਼ੁਲਾਸੇ

ਰੂਪਨਗਰ ‘ਚ ਵੱਡਾ ਹਾਦਸਾ; ਕੀਰਤਪੁਰ ਸਾਹਿਬ ਨੇੜੇ ਟਰੇਨ ਦੀ ਲਪੇਟ ‘ਚ ਆਏ 4 ਬੱਚੇ, ਤਿੰਨ ਦੀ ਮੌਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

29 ਨੂੰ ਹੀ ਮਨਾਇਆ ਜਾਵੇਗਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ, ਐੱਸਜੀਪੀਸੀ ਦੀ ਸਹਿਮਤੀ ਮਗਰੋਂ ਸਿੰਘ ਸਾਹਿਬਾਨ ਨੇ ਲਿਆ ਫ਼ੈਸਲਾ

ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ

ਹਥਿਆਰਾਂ ਦੇ ਪ੍ਰਦਰਸ਼ਨ ਤੋਂ ਗੁਰੇਜ਼ ਨਹੀਂ ਕਰ ਰਹੇ ਪੰਜਾਬ ਦੇ ਨੌਜਵਾਨ, ਲੁਧਿਆਣਾ ‘ਚ ਸ਼ਰੇਆਮ ਪਜੇਰੋ ‘ਚੋਂ ਹੱਥ ਕੱਢ ਕੇ ਕੀਤੀ ਫਾਇਰਿੰਗ

November 29, 2022

ਮੁੱਖ ਮੰਤਰੀ ਨੇ ਸਦਨ ‘ਚ ਪੇਸ਼ ਕੀਤਾ ਭਰੋਸਗੀ ਮਤਾ, ਕਾਰਵਾਈ 29 ਸਤੰਬਰ ਦੁਪਹਿਰ ਦੋ ਵਜੇ ਤਕ ਮੁਲਤਵੀ

ਚੰਡੀਗੜ੍ਹ : 16ਵੀਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਮੰਗਲਵਾਰ ਤੋਂ ਸ਼ੁਰੂ ਹੋ ਗਿਆ। ਸਵੇਰੇ ਪਿਛਲੇ ਸਮੇਂ ਦੌਰਾਨ ਵਿਛੜੀਆਂ ਉੱਘੀਆਂ ਸ਼ਖ਼ਸੀਅਤਾਂ ਜਿਨ੍ਹਾਂ ਵਿਚ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ, ਸਾਬਕਾ ਵਿਧਾਇਕ ਧਰਮਵੀਰ ਅਗਨੀਹੋਤਰੀ, ਪ੍ਰਗਤੀਸ਼ੀਲ ਕਿਸਾਨ ਜਗਜੀਤ ਸਿੰਘ ਹਾਰਾ, ਸਮਾਜ ਸੇਵੀ ਕਿਸ਼ਮ ਦੇਵ ਖੋਸਲਾ, ਅਵਤਾਰ ਸਿੰਘ ਹਿੱਤ ਪ੍ਰਧਾਨ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਅਤੇ ਪਾਣੀਆਂ ਦੇ ਰਾਖੇ ਵਜੋਂ ਜਾਣੇ ਜਾਂਦੇ ਪੀਸੀਐੱਸ ਅਧਿਕਾਰੀ ਪ੍ਰੀਤਮ ਸਿੰਘ ਕੁੰਮੇਦਾਨ ਨੂੰ ਸਦਨ ਨੇ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ ਤਿੰਨ ਵਾਰ ਮੁਲਤਵੀ ਹੋਈ। ਵਿਰੋਧੀ ਧਿਰ ਦੇ ਮੈਂਬਰ ਵੈੱਲ ‘ਚ ਪਹੁੰਚ ਗਏ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਿਸ ਤੋਂ ਬਾਅਦ ਕਾਂਗਰਸ ਦੇ ਸਾਰੇ ਵਿਧਾਇਕ‍ਾਂ ਨੂੰ ਅੱਜ ਦੇ ਦਿਨ ਲਈ ਨੇਮ ਕੀਤਾ ਗਿਆ। ਸਪੀਕਰ ਨੇ ਮਾਰਸ਼ਲਾਂ ਨੂੰ ਕਾਂਗਰਸੀ ਵਿਧਾਇਕ‍ਾਂ ਨੂੰ ਬਾਹਰ ਕੱਢਣ ਦਾ ਹੁਕਮ ਦਿੱਤਾ। ਹਾਲਾਂਕਿ ਕਾਂਗਰਸ ਦੇ ਵਿਧਾਨਕਾਰ ਸਦਨ ਤੋਂ ਬਾਹਰ ਜਾਣ ਨੂੰ ਤਿਆਰ ਨਹੀਂ ਹਨ। ਵਿਧਾਨ ਸਭਾ ਦਾ ਸੈਸ਼ਨ 29 ਸਤੰਬਰ ਦੁਪਹਿਰ ਦੋ ਵਜੇ ਤਕ ਮੁਲਤਵੀ ਕਰ ਦਿੱਤਾ ਗਿਆ ਹੈ।

ਕਾਂਗਰਸ ਵਿਧਾਇਕ ਸਦਨ ਤੋਂ ਖ਼ੁਦ ਬਾਹਰ ਗਏ। ਸਦਨ ਨੇ MLA ਲਾਭ ਸਿੰਘ ਉਗੋਕੇ ਦੇ ਪਿਤਾ ਤੇ ਨਾਨਕਸ਼ਾਹੀ ਕਲੰਡਰ ਬਣਾਉਣ ਵਾਲੇ ਪਾਲ ਸਿੰਘ ਪੁਰੇਵਾਲ ਨੂੰ ਸਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਸਦਨ ‘ਚ ਭਰੋਸਗੀ ਦਾ ਮਤਾ ਪੇਸ਼ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਨੇ ਪ੍ਰਸਤਾਵ ਦੀ ਤਾਈਦ ਕੀਤੀ।

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਜੰਗੀ ਲਾਲ ਮਹਾਜਨ ਸਦਨ ਤੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਕੇ ਵਾਕਆਊਟ ਕਰ ਗਏ। ਵਿਰੋਧੀ ਧਿਰ ਦਾ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਵਲੋਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿੰਦਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਮਤਾ ਪੇਸ਼ ਕਰਨ ਲਈ ਖੜ੍ਹੇ ਹੋ ਗਏ ਹਨ। ਵਿਰੋਧੀ ਧਿਰ ਨੇ ਸਿਫ਼ਰ ਕਾਲ ਦੀ ਕੀਤੀ ਮੰਗ। ਸੱਤਾ ਧਿਰ ਦਾ ਰੁਖ਼ ਹਮਲਾਵਰ ਹੈ। ਜ਼ਿਕਰਯੋਗ ਹੈ ਕਿ 28 ਸਤੰਬਰ ਦੀ ਛੁੱਟੀ ਹੋਵੇਗੀ ਇਸ ਲਈ ਇਸ ਦਿਨ ਸੈਸ਼ਨ ਨਹੀਂ ਹੋਵੇਗਾ।

ਭਗਵੰਤ ਮਾਨ ਨੇ ਭਰੋਸਗੀ ਮਤਾ ਪੇਸ਼ ਕਰਦੇ ਹੋਏ ਵਿਰੋਧੀ ਧਿਰ ‘ਤੇ ਵਿੰਨ੍ਹਿਆ ਨਿਸ਼ਾਨਾ

ਭਗਵੰਤ ਮਾਨ ਨੇ ਆਪਣੀ ਸਰਕਾਰ ਵੱਲੋਂ ਸਦਨ ‘ਚ ਭਰੋਸਗੀ ਮਤਾ ਪੇਸ਼ ਕੀਤਾ। ਇਸ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਮੰਤਰੀ ਅਮਨ ਅਰੋੜਾ ਨੇ ਪ੍ਰਵਾਨਗੀ ਦਿੱਤੀ। ਭਰੋਸਗੀ ਮਤੇ ‘ਤੇ ਚਰਚਾ ਕਰਦੇ ਹੋਏ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਇਸ ਸਦਨ ‘ਚ ਵੱਡੀ ਬਹਿਸ ਹੋਈ ਹੈ। ਜੇਕਰ ਇਸ ਵਾਰ ਸਾਰਥਕ ਬਹਿਸ ਹੁੰਦੀ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਨ੍ਹਾਂ ਨੂੰ ਪੜ੍ਹਨ ਦਾ ਮੌਕਾ ਮਿਲਦਾ। ਜੇ ਗੁਲਦਸਤੇ ‘ਚ ਇੱਕੋ ਜਿਹੇ ਫੁੱਲ ਹੋਣ ਤਾਂ ਜ਼ਿਆਦਾ ਦੇਰ ਦੇਖ ਨਹੀਂ ਸਕਦੇ। ਵਿਰੋਧੀ ਧਿਰ ਦੇ ਬਿਨਾਂ ਮਜ਼ਾ ਨਹੀਂ ਆਉਂਦਾ। ਮੈਂ ਵੀ ਅੱਠ ਸਾਲ ਵਿਰੋਧੀ ਧਿਰ ‘ਚ ਰਿਹਾ ਹਾਂ।

ਸ਼੍ਰੋਅਦ ਵਿਧਾਇਕਾਂ ਨੇ ‘ਆਪ’ ਸਰਕਾਰ ਨੂੰ ਬਣਾਇਆ ਨਿਸ਼ਾਨਾ

ਵਿਧਾਨ ਸਭਾ ਦੇ ਇਸ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਵਿਰੋਧੀ ਧਿਰ ਦੇ ਵਿਧਾਇਕ ਸਵਾਲ ਉਠਾ ਰਹੇ ਹਨ। ਅਕਾਲੀ ਵਿਧਾਇਕ ਗੁਰਦੇਵ ਕੌਰ ਵਿਧਾਨ ਸਭਾ ਵਿੱਚ ਪੁੱਜੇ ਤਾਂ ਉਨ੍ਹਾਂ ਕਿਹਾ ਕਿ ਮੈਂ ਜੂਨੀਅਰ ਹਾਂ, ਮੇਰੇ ਸੀਨੀਅਰ ਨਾਲ ਗੱਲ ਕਰੋ। ਗਨੀਵ ਨੇ ਕਿਹਾ ਕਿ ਕਿਸਾਨਾਂ ਦੇ ਕਈ ਮਸਲੇ ਹਨ। SYL ਦਾ ਪਾਣੀ ਕਿਸੇ ਨੂੰ ਨਹੀਂ ਦਿੱਤਾ ਜਾਵੇਗਾ।

Vinkmag ad
Share Our Daily Posts

News Desk

Read Previous

ਜੰਗਲਾਤ ਘੁਟਾਲੇ ‘ਚ ਗ੍ਰਿਫ਼ਤਾਰ IFS ਅਫ਼ਸਰ ਪ੍ਰਵੀਨ ਕੁਮਾਰ ਦੀ ਅੱਜ ਕੋਰਟ ‘ਚ ਪੇਸ਼ੀ

Read Next

ਪੰਜਾਬ ਦਾ ਬਦਨਾਮ ਅਪਰਾਧੀ ਬਿਹਾਰ ਦੇ ਜਮੁਈ ਤੋਂ ਗ੍ਰਿਫ਼ਤਾਰ, ਕੈਨੇਡੀਅਨ ਗੈਂਗਸਟਰ ਟੀਡੀ ਤੇ ਅਸਲਾ ਸਪਲਾਇਰ ਗਿਰੋਹ ਨਾਲ ਸਬੰਧ