Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਸ਼ਹੀਦ ਭਗਤ ਸਿੰਘ ਦੇ ਜਨਮਦਿਨ ‘ਤੇ CM ਭਗਵੰਤ ਮਾਨ ਨੇ ਨੌਜਵਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅਹਿਮ ਐਲਾਨ ਕਰਦਿਆਂ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਮੁੜ ਸ਼ੁਰੂ ਦਾ ਫੈਸਲਾਕੀਤਾ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਯੁਵਕ ਸੇਵਾਵਾਂ ਵਿਭਾਗ ਨੇ ਪੁਰਸਕਾਰ ਲਈ ਸੂਬੇ ਦੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ।

ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਮੁੱਖ ਮੰਤਰੀ ਨੇ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਇਸ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਵਿੱਚ ਹਿੱਸੇਦਾਰ ਬਣਾਉਣ ਅਤੇ ਉਨ੍ਹਾਂ ਨੂੰ ਸਸ਼ਕਤੀਕਰਨ ਲਈ ਕਈ ਸਾਲਾਂ ਤੋਂ ਰੁਕੇ ਇਸ ਪੁਰਸਕਾਰ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਨੂੰ ਅੱਗੇ ਲਿਜਾਣ ਅਤੇ ਨੌਜਵਾਨਾਂ ਨੂੰ ਸੂਬੇ ਦੀ ਅਗਵਾਈ ਲਈ ਤਿਆਰ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਹੈ ਜਿਸ ਦੇ ਸਿੱਟੇ ਵਜੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪੁਰਸਕਾਰ ਲਈ ਯੋਗ ਨੌਜਵਾਨ ਯੁਵਕ ਸੇਵਾਵਾਂ ਵਿਭਾਗ ਕੋਲ 30 ਨਵੰਬਰ ਤੱਕ ਅਪਲਾਈ ਕਰ ਸਕਦੇ ਹਨ। ਇਸ ਤੋਂ ਬਾਅਦ ਵਿਭਾਗ ਇਨ੍ਹਾਂ ਦੀ ਪੜਚੋਲ ਕਰਕੇ ਸਭ ਤੋਂ ਕਾਬਲ ਅਤੇ ਸਰਵੋਤਮ ਮੈਰਿਟ ਵਾਲੇ ਹਰ ਜ਼ਿਲੇ ਵਿੱਚੋਂ 2 ਨੌਜਵਾਨਾਂ ਜਿਨ੍ਹਾਂ ਦੀ ਉਮਰ 15 ਤੋਂ 35 ਸਾਲ ਦਰਮਿਆਨ ਹੋਵੇ, ਦੀ ਚੋਣ ਕੀਤੀ ਜਾਵੇਗੀ। ਸੂਬੇ ਵਿੱਚੋਂ ਕੁੱਲ 46 ਨੌਜਵਾਨਾਂ ਨੂੰ ਇਹ ਪੁਰਸਕਾਰ ਦਿੱਤਾ ਜਾਵੇਗਾ। ਇਸ ਪੁਰਸਕਾਰ ਵਿੱਚ 51 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਇਕ ਮੈਡਲ, ਇਕ ਸਕਰੋਲ, ਇਕ ਬਲੇਜ਼ਰ ਅਤੇ ਇਕ ਸਰਟੀਫਿਕੇਟ ਨਾਲ ਸਨਮਾਨਤ ਕੀਤਾ ਜਾਵੇਗਾ। ਨੌਜਵਾਨਾਂ ਨੂੰ ਇਸ ਪੁਰਸਕਾਰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ 23 ਮਾਰਚ ਮੌਕੇ ਦਿੱਤੇ ਜਾਣਗੇ।

ਯੁਵਕ ਸੇਵਾਵਾਂ ਮੰਤਰੀ ਨੇ ਅੱਗੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦੀ ਸ਼ੁਰੂਆਤ 1985 ਵਿੱਚ ਕੀਤੀ ਗਈ ਸੀ ਪਰ ਇਹ ਐਵਾਰਡ ਕਈ ਸਾਲਾਂ ਤੋਂ ਨਹੀਂ ਦਿੱਤਾ ਗਿਆ। ਇਸ ਐਵਾਰਡ ਲਈ ਯੁਵਕ ਭਲਾਈ ਗਤੀਵਿਧੀਆਂ, ਐਨ.ਸੀ.ਸੀ., ਐਨ.ਐਸ.ਐਸ., ਸਮਾਜਿਕ ਸੇਵਾਵਾਂ, ਸੱਭਿਆਚਾਰ ਗਤੀਵਿਧੀਆਂ, ਖੇਡਾਂ, ਟਰੈਕਿੰਗ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆਂ ਵਿਰੁੱਧ ਜਾਗਰੂਕਤਾ, ਵਿਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਸ ਅਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਨੌਜਵਾਨਾਂ ਵਿੱਚੋਂ ਉਨ੍ਹਾਂ ਦੀ ਮੈਰਿਟ ਅਨੁਸਾਰ ਚੋਣ ਕਰਕੇ ਇਹ ਐਵਾਰਡ ਦਿੱਤਾ ਜਾਵੇਗਾ।

Vinkmag ad
Share Our Daily Posts

News Desk

Read Previous

ਤਰਨਤਾਰਨ ‘ਚ ਕਲਯੁਗੀ ਪੁੱਤ ਨੇ ਪਿਓ ਦੇ ਸਿਰ ‘ਚ ਮਾਰੀ ਗੋਲ਼ੀ, ਜ਼ਮੀਨ ‘ਤੇ ਡਿੱਗਣ ਤੋਂ ਬਾਅਦ ਢਿੱਡ ‘ਚ…

Read Next

ਜਲੰਧਰ ਦੇ ਦਮੋਰੀਆ ਪੁਲ ’ਤੇ ਦਿਨ-ਦਿਹਾੜੇ ਵਾਰਦਾਤ, ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਨੌਜਵਾਨ ਤੋਂ ਲੁੱਟੇ 5.64 ਲੱਖ ਰੁਪਏ