Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 5, 2026

ਪਾਰਲਰ ਦਾ ਕੋਰਸ ਕਰ ਰਹੀ ਮੁਟਿਆਰ ਨਾਲ ਸਕੇ ਭਰਾਵਾਂ ਨੇ ਵੱਖ-ਵੱਖ ਥਾਵਾਂ ‘ਤੇ ਲਿਜਾ ਕੇ ਕੀਤਾ ਜਬਰ-ਜਨਾਹ

ਲੁਧਿਆਣਾ : ਨਿੱਜੀ ਪਲਾਂ ਦੀਆਂ ਤਸਵੀਰਾਂ ਜਗ ਜ਼ਾਹਿਰ ਕਰਨ ਦੀ ਧਮਕੀ ਦੇ ਕੇ ਦੋ ਸਕੇ ਭਰਾ 20 ਵਰ੍ਹਿਆਂ ਦੀ ਮੁਟਿਆਰ ਨੂੰ ਹਵਸ ਦਾ ਸ਼ਿਕਾਰ ਬਣਾਉਣ ਲੱਗ ਪਏ। ਮੁਲਜ਼ਮਾਂ ‘ਚੋਂ ਇਕ ਨੇ ਚੰਡੀਗੜ੍ਹ ਦੇ ਹੋਟਲ ਵਿਚ ਲਿਜਾ ਕੇ ਲੜਕੀ ਦੀ ਆਬਰੂ ਲੁੱਟੀ। ਬੁਰੀ ਤਰ੍ਹਾਂ ਸਹਿਮੀ ਲੜਕੀ ਨੇ ਪਹਿਲਾਂ ਤਾਂ ਚੁੱਪ ਵੱਟੀ ਰੱਖੀ, ਪਰ ਪਾਣੀ ਸਿਰ ਤੋਂ ਨਿਕਲਦਾ ਦੇਖ ਉਸ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ।

ਇਸ ਮਾਮਲੇ ਵਿਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਪੀੜਤ ਲੜਕੀ ਦੇ ਬਿਆਨ ‘ਤੇ ਨੱਥਾ ਸਿੰਘ ਦਾ ਵਿਹੜਾ ਮੁਸਲਮ ਕਲੋਨੀ ਦੇ ਵਾਸੀ ਬਹਾਦਰ ਸਿੰਘ ਤੇ ਨਰਿੰਦਰ ਸਿੰਘ ਖ਼ਿਲਾਫ਼ ਜਬਰ ਜਨਾਹ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪੀੜਤ ਲੜਕੀ ਨੇ ਦੱਸਿਆ ਕਿ ਉਹ ਮੋਤੀ ਨਗਰ ਇਲਾਕੇ ਵਿੱਚ ਬਿਊਟੀ ਪਾਰਲਰ ਦਾ ਕੋਰਸ ਕਰ ਰਹੀ ਹੈ। ਇਸੇ ਦੌਰਾਨ ਵਿਹੜੇ ਵਿਚ ਰਹਿਣ ਵਾਲੇ ਬਹਾਦਰ ਸਿੰਘ ਨਾਮ ਦੇ ਨੌਜਵਾਨ ਨਾਲ ਲੜਕੀ ਦੀ ਮੁਲਾਕਾਤ ਹੋ ਗਈ। ਕੁਝ ਦਿਨ ਪਹਿਲਾਂ ਬਹਾਦਰ ਲੜਕੀ ਨੂੰ ਇਕੱਲਿਆਂ ਦੇਖ ਕੇ ਘਰ ਅੰਦਰ ਦਾਖ਼ਲ ਹੋ ਗਿਆ ਤੇ ਉਸ ਨੂੰ ਬਹਿਲਾ ਫੁਸਲਾ ਕੇ ਜ਼ਬਰਦਸਤੀ ਸਰੀਰਕ ਸਬੰਧ ਬਣਾ ਲਏ।

ਮੁਲਜ਼ਮ ਨੇ ਲੜਕੀ ਨੂੰ ਧਮਕੀ ਦਿੱਤੀ ਕਿ ਇਸ ਸਬੰਧੀ ਕਿਸੇ ਨਾਲ ਵੀ ਜ਼ਿਕਰ ਨਾ ਕੀਤਾ ਜਾਵੇ। ਕੁਝ ਦਿਨਾਂ ਬਾਅਦ ਬਹਾਦਰ ਸਿੰਘ ਦਾ ਭਰਾ ਨਰਿੰਦਰ ਲੜਕੀ ਦੇ ਕੋਲ ਆਇਆ ਤੇ ਉਸ ਦੇ ਨਿੱਜੀ ਪਲਾਂ ਦੀਆਂ ਤਸਵੀਰਾਂ ਵਾਇਰਲ ਕਰ ਦੇਣ ਦੀ ਧਮਕੀ ਦੇਣ ਲੱਗ ਪਿਆ। ਮੁਲਜ਼ਮ ਨਰਿੰਦਰ ਸਿੰਘ ਨੇ ਤਸਵੀਰਾਂ ਡਿਲੀਟ ਕਰ ਦੇਣ ਦੀ ਗੱਲ ਆਖ ਕੇ ਲੜਕੀ ਨੂੰ ਬਲੈਕਮੇਲ ਕੀਤਾ ਅਤੇ ਚੰਡੀਗੜ੍ਹ ਦੇ ਹੋਟਲ ਵਿਚ ਲਿਜਾ ਕੇ ਉਸ ਦੀ ਆਬਰੂ ਲੁੱਟ ਲਈ। ਮੁਟਿਆਰ ਪਹਿਲੋਂ ਤਾਂ ਜ਼ੁਲਮ ਸਹਿ ਰਹੀ ਸੀ ਪਰ ਪਾਣੀ ਸਿਰ ਤੋਂ ਲੰਘਦਿਆਂ ਦੇਖ ਉਸ ਨੇ ਇਸ ਸਬੰਧੀ ਆਪਣੇ ਮਾਪਿਆਂ ਨੂੰ ਜਾਣਕਾਰੀ ਦਿੱਤੀ।

ਕੇਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਲੜਕੀ ਦੇ ਬਿਆਨ ਉੱਪਰ ਬਹਾਦਰ ਸਿੰਘ ਤੇ ਨਰਿੰਦਰ ਸਿੰਘ ਖਿਲਾਫ ਐੱਫਆਈਆਰ ਦਰਜ ਕਰ ਲਈ ਹੈ। ਜਾਂਚ ਅਧਿਕਾਰੀ ਵਿਜੈ ਕੁਮਾਰ ਦਾ ਕਹਿਣਾ ਹੈ ਕਿ ਮੁਲਜ਼ਮ ਬਹਾਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦ ਕਿ ਨਰਿੰਦਰ ਦੀ ਤਲਾਸ਼ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਦੀਵਾਲੀ ਤੋਂ ਪਹਿਲਾਂ ਭਗਵੰਤ ਮਾਨ ਮੰਤਰੀ ਮੰਡਲ ‘ਚ ਵਿਸਥਾਰ ਸੰਭਵ, ਮੰਤਰੀਆਂ ਦੇ ਵਿਭਾਗਾਂ ‘ਚ ਵੀ ਹੋ ਸਕਦੈ ਫੇਰਬਦਲ

Read Next

IND Vs SA: ਚੰਡੀਗੜ੍ਹ ਦਾ ਕ੍ਰਿਕਟਰ ਅਰਸ਼ਦੀਪ ਪਹਿਲੀ ਵਾਰ ਮੈਨ ਆਫ ਦਾ ਮੈਚ, ਮਾਂ ਹੋਈ ਭਾਵੁਕ, ਪ੍ਰਿਟੀ ਜ਼ਿੰਟਾ ਨੇ ਕੀਤੀ ਤਾਰੀਫ