Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 3, 2026

ਪੰਜਾਬ ‘ਚ ਪਾਕਿਸਤਾਨੀ ਨੋਟ ਨੇ ਮਚਾਈ ਖਲਬਲੀ, 5 ਲੱਖ ਦੀ ਫਿਰੌਤੀ ਮੰਗੀ, ਪੁਜਾਰੀ ਨੂੰ ਮਾਰਨ ਤੇ ਮੰਦਰ ਉਡਾਉਣ ਦੀ ਧਮਕੀ

ਅੰਮ੍ਰਿਤਸਰ : ਇੱਥੇ ਇਕ ਮੰਦਰ ਦੀ ਦਾਨਪੇਟੀ ‘ਚ ਪਾਕਿਸਤਾਨੀ ਨੋਟ ‘ਤੇ ਲਿਖ ਕੇ ਪੰਜ ਲੱਖ ਰੁਪਏ ਦੀ ਫਿਰੌਤੀ ਮੰਗਣ ਦੀ ਘਟਨਾ ਸਾਹਮਣੇ ਆਉਣ ਨਾਲ ਲੋਕਾਂ ‘ਚ ਤਰਥੱਲ ਮਚ ਗਈ ਹੈ। ਫਿਰੌਤੀ ਨਾ ਦੇਣ ‘ਤੇ ਮੰਦਰ ਨੂੰ ਉਡਾਉਣ ਤੇ ਮੰਦਰ ਪ੍ਰਬੰਧਕਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਛੇਹਰਟਾ ਸਥਿਤ ਸ੍ਰੀ ਰਾਮਬਾਲਾ ਜੀ ਧਾਮ ਮੰਦਰ ਦੇ ਦਾਨ ਪਾਤਰ ‘ਚੋਂ ਮੰਦਰ ਪ੍ਰਬੰਧਕਾਂ ਨੂੰ ਪਾਕਿਸਤਾਨ ਦੇ 100 ਰੁਪਏ ਦੇ ਨੋਟ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੰਜ ਪੰਜ ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ।

ਸੇਵਾਦਾਰ ਨੂੰ ਪਹਿਲਾਂ ਵੀ ਮਿਲ ਚੁੱਕੀ ਹੈ ਧਮਕੀ

ਮੰਦਰ ਨੂੰ ਉਡਾਉਣ ਤੇ ਮੰਦਰ ਦੇ ਸੇਵਾਦਾਰ ਸ਼੍ਰੀ ਸ਼੍ਰੀ 1008 ਮਹਾਮੰਡਲੇਸ਼ਵਰ ਅਸ਼ਨੀਲ ਜੀ ਮਹਾਰਾਜ ਨੂੰ ਪਹਿਲਾਂ ਵੀ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਪਰ ਅੱਜ ਤਕ ਪੁਲਿਸ ਨੇ ਧਮਕੀਆਂ ਦੇਣ ਵਾਲੇ ਵਿਅਕਤੀਆਂ ਨੂੰ ਨਾ ਤਾਂ ਗ੍ਰਿਫ਼ਤਾਰ ਕੀਤਾ ਹੈ ਤੇ ਨਾ ਹੀ ਉਨ੍ਹਾਂ ਬਾਰੇ ਪਤਾ ਲਗਾ ਚੁੱਕੀ ਹੈ। ਹੁਣ ਪਾਕਿਸਤਾਨ ਦੀ ਅਜਿਹੀ ਧਮਕੀ ਤੋਂ ਬਾਅਦ ਮੰਦਰ ਦੇ ਸੇਵਾਦਾਰ ਨੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਤੇ ਥਾਣਾ ਛੇਹਰਟਾ ਦੀ ਪੁਲਿਸ ਨੂੰ ਫ਼ੋਨ ‘ਤੇ ਜਾਣਕਾਰੀ ਦਿੱਤੀ ਹੈ। ਮੰਦਰ ਦੇ ਸੇਵਾਦਾਰਾਂ ਦਾ ਦੋਸ਼ ਹੈ ਕਿ ਪੁਲਿਸ ਇਸ ਪ੍ਰਤੀ ਲਾਪਰਵਾਹ ਹੈ। ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਨਸਾਫ ਦੀ ਅਪੀਲ ਕੀਤੀ ਹੈ।

ਘਰੋਂ ਲੈ ਕੇ ਮੰਦਰ ਤਕ ਕੋਈ ਬਚਾਉਣ ਵਾਲਾ ਨਹੀਂ

ਪਿੰਡ ਕਾਲੇ ਵਾਸੀ ਦੀਪਕ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਮੰਦਰ ਦੀ ਸੇਵਾ ਕਰ ਰਿਹਾ ਹੈ। ਵੀਰਵਾਰ ਰਾਤ ਨੂੰ ਮੰਦਰ ਦਾ ਦਾਨ ਪਾਤਰ ਖੋਲ੍ਹਿਆ ਸੀ। ਜਦੋਂ ਸ਼ਰਧਾਲੂਆਂ ਵੱਲੋਂ ਚੜ੍ਹਾਏ ਗਏ ਚੜ੍ਹਾਵੇ (ਪੈਸੇ) ਦੀ ਗਿਣਤੀ ਸ਼ੁਰੂ ਕੀਤੀ ਗਈ ਤਾਂ ਉਸ ਵਿੱਚ ਪਾਕਿਸਤਾਨੀ ਕਰੰਸੀ ਦਾ ਸੌ ਰੁਪਏ ਦਾ ਨੋਟ ਨਜ਼ਰ ਆਇਆ। ਇਸ ‘ਤੇ ਪੰਜਾਬੀ ਭਾਸ਼ਾ ‘ਚ ਲਿਖਿਆ ਗਿਆ ਹੈ ਕਿ ਬਾਬਾ ਅਸ਼ਨੀਲ, ਤੂੰ ਬਹੁਤ ਮਾਇਆ ਜੋੜ ਰੱਖੀ ਹੈ। ਉਸ (ਧਮਕੀ ਦੇਣ ਵਾਲੇ) ਨੂੰ ਮਾਇਆ ਦੀ ਕਾਫੀ ਲੋੜ ਹੈ। ਤੇਰੇ ਘਰ ਤੋਂ ਲੈ ਕੇ ਮੰਦਰ ਤਕ ਦੇ ਰਸਤੇ ‘ਚ ਤੈਨੂੰ ਬਚਾਉਣ ਵਾਲਾ ਕੋਈ ਨਹੀਂ ਹੈ। ਤੈਨੂੰ ਜਲਦ ਪਤਾ ਲੱਗ ਜਾਵੇਗਾ। ਤੂੰ ਪੰਜ ਲੱਖ ਰੁਪਏ ਤਿਆਰ ਰੱਖ। ਅਜਿਹੀ ਧਮਕੀ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ

ਪਹਿਲਾਂ ਸ਼ਿਕਾਇਤ ਵਾਪਸ ਲੈਣ ਦੀ ਦਿੱਤੀ ਗਈ ਧਮਕੀ

ਇਸ ਤੋਂ ਪਹਿਲਾਂ 29 ਜੁਲਾਈ ਨੂੰ ਮੰਦਰ ਕੰਪਲੈਕਸ ਤੋਂ ਪੱਤਰ ਮਿਲਿਆ ਸੀ। ਉਸ ਵਿਚ ਦੱਸਿਆ ਗਿਆ ਸੀ ਕਿ ਮੰਦਰ ਵੱਲੋਂ ਅਣਪਛਾਤੇ ਧਮਕੀ ਦੇਣ ਵਾਲਿਆਂ ਖਿਲਾਫ ਦਿੱਤੀਆਂ ਸ਼ਿਕਾਇਤਾਂ ਵਾਪਸ ਲੈਣ ਲਈ ਕਿਹਾ ਗਿਆ ਸੀ।

Vinkmag ad
Share Our Daily Posts

News Desk

Read Previous

ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਹੁਣ ਕਿੰਨੇ ਵਜੇ ਲੱਗਣਗੇ

Read Next

5G Launch:PM ਮੋਦੀ ਨੇ 5G ਸੇਵਾ ਦੀ ਕੀਤੀ ਸ਼ੁਰੂਆਤ, ਅੱਜ ਤੋਂ ਦੇਸ਼ ਦੇ 13 ਸ਼ਹਿਰਾਂ ‘ਚ ਉਪਲਬਧ ਹੋਵੇਗੀ ਇਹ ਸੇਵਾ