Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, ਕਾਂਗਰਸੀ ਆਗੂ ਸੰਦੀਪ ਸੰਧੂ ਦੇ ਸਾਲ਼ੇ ਨੂੰ ਹਿਰਾਸਤ ‘ਚ ਲਿਆ

ਲੁਧਿਆਣਾ : ਸਿੱਧਵਾਂ ਬੇਟ ਖੇਤਰ ’ਚ ਸਟ੍ਰੀਟ ਲਾਈਟ ਲਗਾਉਣ ’ਚ ਹੋਏ ਘੁਟਾਲੇ ਦੇ ਮਾਮਲੇ ’ਚ ਵਿਜੀਲੈਂਸ ਨੇ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਨੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਸੰਦੀਪ ਸੰਧੂ ਦਾ ਸਾਲਾ ਦੱਸਿਆ ਜਾ ਰਿਹਾ ਹੈ। ਵਿਜੀਲੈਂਸ ਨੇ ਹਾਲੇ ਇਸ ਦੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਹੈ। ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਫਡ਼ੇ ਗਏ ਬੀਡੀਪੀਓ, ਬਲਾਕ ਸੰਮਤੀ ਚੇਅਰਮੈਨ ਤੇ ਬੀਐੱਲਓ ਨੂੰ ਸ਼ਨਿਚਰਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਪੁਲਿਸ ਇਨ੍ਹਾਂ ਸਾਰਿਆਂ ਨੂੰ ਬਿਠਾ ਕੇ ਪੁੱਛਗਿੱਛ ਕਰ ਚੁੱਕੀ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵੱਲੋਂ ਕਾਂਗਰਸੀ ਆਗੂ ਸੰਦੀਪ ਸੰਧੂ ਦਾ ਵੀ ਨਾਂ ਲਿਆ ਗਿਆ ਹੈ। ਵਿਜੀਲੈਂਸ ਸੂਤਰਾਂ ਅਨੁਸਾਰ ਜਿਸ ਕੰਪਨੀ ਨੂੰ ਇਹ ਲਾਈਟਾਂ ਦੇਣ ਦੀ ਗੱਲ ਸਾਹਮਣੇ ਆ ਰਹੀ ਹੈ, ਉਹ ਵੀ ਫ਼ਰਜ਼ੀ ਸੀ ਤੇ ਇਸ ਸਬੰਧੀ ਵਿਜੀਲੈਂਸ ਜਾਂਚ ਕਰ ਰਹੀ ਹੈ।

ਦੱਸਣਯੋਗ ਹੈ ਕਿ ਵਿਜੀਲੈਂਸ ਵੱਲੋਂ 27 ਸਤੰਬਰ ਨੂੰ ਸਿੱਧਵਾਂ ਬੇਟ ਦੇ 26 ਪਿੰਡਾਂ ’ਚ ਸਟ੍ਰੀਟ ਲਾਈਟਾਂ ਲਗਾਉਣ ਦੇ ਪ੍ਰਾਜੈਕਟ ’ਚ 65 ਲੱਖ ਰੁਪਏ ਦੇ ਘੁਟਾਲੇ ਦਾ ਮਾਮਲਾ ਦਰਜ ਕੀਤਾ ਗਿਆ ਸੀ। ਵਿਜੀਲੈਂਸ ਨੇ ਇਹ ਮਾਮਲਾ ਬੀਡੀਪੀਓ ਸਤਵਿੰਦਰ ਸਿੰਘ, ਬਲਾਕ ਸੰਮਤੀ ਚੇਅਰਮੈਨ ਲਖਵਿੰਦਰ ਸਿੰਘ ਤੇ ਮੈਸ. ਅਮਰ ਇਲੈਕਟ੍ਰੀਕਲ ਇੰਟਰ. ਦੇ ਮਾਲਕ ਗੌਰਵ ਸ਼ਰਮਾ ਖ਼ਿਲਾਫ਼ ਦਰਜ ਕੀਤਾ ਸੀ। ਦੋਸ਼ ਹਨ ਕਿ ਬਿਨਾਂ ਲਾਈਟਾਂ ਲਗਾਏ ਹੀ ਉਕਤ ਇਲੈਕਟ੍ਰੀਸ਼ੀਅਨ ਨੂੰ ਪੈਸਿਆਂ ਦੀ ਪੇਮੈਂਟ ਕੀਤੀ ਗਈ ਹੈ। ਵਿਜੀਲੈਂਸ ਨੇ ਬੀਡੀਪੀਓ ਸਤਵਿੰਦਰ ਸਿੰਘ ਤੇ ਚੇਅਰਮੈਨ ਲਖਵਿੰਦਰ ਸਿਘ ਨੂੰ ਗ੍ਰਿਫ਼ਤਾਰ ਕਰ ਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਲਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਬੀਐੱਲਓ ਤੇਜਾ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ। ਸ਼ਨਿਚਰਵਾਰ ਨੂੰ ਤਿੰਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਵੇਗਾ ਤੇ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਦੁਬਾਰਾ ਰਿਮਾਂਡ ਹਾਸਲ ਕੀਤਾ ਜਾਵੇਗਾ। ਵਿਜੀਲੈਂਸ ਐੱਸਐੱਸਪੀ ਰਵਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਹਰਪ੍ਰੀਤ ਸਿੰਘ ਨੂੰ ਮਾਮਲੇ ’ਚ ਨਾਮਜ਼ਦ ਕੀਤਾ ਗਿਆ ਹੈ। ਉਸ ਦੀ ਗ੍ਰਿਫ਼ਤਾਰੀ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਮੀਦ ਹੈ ਕਿ ਉਹ ਜਲਦੀ ਹੀ ਗ੍ਰਿਫ਼ਤ ’ਚ ਹੋਵੇਗਾ।

Vinkmag ad
Share Our Daily Posts

News Desk

Read Previous

5G Launch:PM ਮੋਦੀ ਨੇ 5G ਸੇਵਾ ਦੀ ਕੀਤੀ ਸ਼ੁਰੂਆਤ, ਅੱਜ ਤੋਂ ਦੇਸ਼ ਦੇ 13 ਸ਼ਹਿਰਾਂ ‘ਚ ਉਪਲਬਧ ਹੋਵੇਗੀ ਇਹ ਸੇਵਾ

Read Next

ਪਾਰਟੀ ‘ਚ ਲੈ ਕੇ ਜਾਣ ਬਹਾਨੇ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ, 20 ਦਿਨ ਬਾਅਦ ਪਤਨੀ ਕੋਲ ਜਾਣਾ ਸੀ ਕੈਨੇਡਾ