Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਪਾਰਟੀ ‘ਚ ਲੈ ਕੇ ਜਾਣ ਬਹਾਨੇ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ, 20 ਦਿਨ ਬਾਅਦ ਪਤਨੀ ਕੋਲ ਜਾਣਾ ਸੀ ਕੈਨੇਡਾ

ਛੇਹਰਟਾ (ਅੰਮ੍ਰਿਤਸਰ) : ਥਾਣਾ ਘਰਿੰਡਾ ਦੇ ਪਿੰਡ ਬਾਸਰਕੇ ਨੇੜੇ ਗੁਰਪ੍ਰੀਤ ਸਿੰਘ ਉਰਫ ਗੋਪੀ (28) ਦੀ ਕੁਝ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪਤਾ ਲੱਗਾ ਹੈ ਕਿ ਬੀਤੀ ਰਾਤ ਕੁਝ ਲੋਕ ਉਸ ਨੂੰ ਆਪਣੇ ਨਾਲ ਪਾਰਟੀ ‘ਚ ਲੈ ਗਏ ਸਨ ਤੇ ਗੇਟ ਨੇੜੇ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਫਿਲਹਾਲ ਕਾਤਲਾਂ ਦਾ ਪਤਾ ਲਗਾਉਣ ‘ਚ ਪੁਲਿਸ ਜੁਟੀ ਹੋਈ ਹੈ। ਗੁਰਪ੍ਰੀਤ ਨੇ ਕੁਝ ਦਿਨਾਂ ਬਾਅਦ ਹੀ 4 ਸਾਲਾ ਬੇਟੀ ਦੇ ਨਾਲ ਪਤਨੀ ਕੋਲ ਕੈਨੇਡਾ ਜਾਣਾ ਸੀ।

ਡੀਐਸਪੀ ਸੰਜੀਵ ਠਾਕੁਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਦੂਜੇ ਪਾਸੇ ਪੁਲਿਸ ਨੇ ਘਟਨਾ ਵਾਲੀ ਥਾਂ ਤੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ।

ਕੈਨੇਡਾ ਰਹਿੰਦੀ ਹੈ ਪਤਨੀ

ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਗੋਪੀ ਦਾ ਵਿਆਹ ਪੰਜ ਸਾਲ ਪਹਿਲਾਂ ਹੋਇਆ ਸੀ। ਪਤਨੀ ਕੈਨੇਡਾ ‘ਚ ਹੈ ਤੇ ਉਹ ਆਪਣੀ ਚਾਰ ਸਾਲਦੀ ਧੀ ਨਾਲ ਇੱਥੇ ਰਹਿ ਰਿਹਾ ਹੈ। ਲਗਪਗ 20 ਦਿਨਾਂ ਬਾਅਦ ਉਸ ਨੇ ਆਪਣੀ ਮਾਸੂਮ ਧੀ ਨਾਲ ਪਤਨੀ ਕੋਲ ਕੈਨੇਡਾ ਪਹੁੰਚ ਜਾਣਾ ਸੀ।

ਦੋਸਤ ਘਰੋਂ ਬੁਲਾ ਕੇ ਲੈ ਗਏ ਸੀ ਪਾਰਟੀ ‘ਚ

ਸ਼ੁੱਕਰਵਾਰ ਰਾਤ ਕੁਝ ਦੋਸਤ ਉਨ੍ਹਾਂ ਕੋਲ ਪਹੁੰਚੇ ਤੇ ਪਾਰਟੀ ‘ਚ ਹਿੱਸਾ ਲੈਣ ਲਈ ਆਪਣੇ ਨਾਲ ਲੈ ਗਏ। ਹਾਲਾਂਕਿ ਉਸ ਤੋਂ ਬਾਅਦ ਕੁਝ ਪਤਾ ਨਹੀਂ ਚੱਲ ਸਕਿਆ। ਪੁਲਿਸ ਨੂੰ ਸ਼ਨਿਚਰਵਾਰ ਸਵੇਰੇ ਬਾਸਰਕੇ ਰੇਲਵੇ ਫਾਟਕ ਨੇੜੇ ਗੁਰਪ੍ਰੀਤ ਸਿੰਘ ਦੀ ਲਾਸ਼ ਚਿੱਟੇ ਕੱਪੜਿਆਂ ‘ਚ ਮਿਲੀ। ਉਸ ਦੇ ਸਰੀਰ ‘ਤੇ ਤਿੰਨ ਗੋਲ਼ੀਆਂ ਦੇ ਨਿਸ਼ਾਨ ਸਨ। ਸਪਸ਼ਟ ਸੀ ਕਿ ਮੁਲਜ਼ਮਾਂ ਨੇ ਗੁਰਪ੍ਰੀਤ ਨੂੰ ਸੜਕ ’ਤੇ ਗੋਲ਼ੀ ਮਾਰ ਦਿੱਤੀ ਤੇ ਫਿਰ ਲਾਸ਼ ਕਾਰ ਵਿੱਚ ਰੱਖ ਕੇ ਏਸੀ ਚਾਲੂ ਕਰ ਦਿੱਤਾ। ਪੁਲਿਸ ਦੋਸ਼ੀਆਂ ਤੇ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ‘ਚ ਜੁਟੀ ਹੋਈ ਹੈ।

Vinkmag ad
Share Our Daily Posts

News Desk

Read Previous

ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, ਕਾਂਗਰਸੀ ਆਗੂ ਸੰਦੀਪ ਸੰਧੂ ਦੇ ਸਾਲ਼ੇ ਨੂੰ ਹਿਰਾਸਤ ‘ਚ ਲਿਆ

Read Next

ਪੀਐੱਮ ਮੋਦੀ ਦਾ ਭਰੋਸਾ, ਕਿਸਾਨਾਂ ਲਈ ਐੱਮਐੱਸਪੀ ਜ਼ਰੂਰ ਹੋਵੇਗੀ ਲਾਗੂ -ਭਾਜਪਾ ਵੱਲੋਂ ਸਿੱਖਾਂ ਦੇ ਹੱਕ ’ਚ ਲਏ ਗਏ ਅਨੇਕ ਫ਼ੈਸਲੇ ਸ਼ਲਾਘਾਯੋਗ