Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਪੀਐੱਮ ਮੋਦੀ ਦਾ ਭਰੋਸਾ, ਕਿਸਾਨਾਂ ਲਈ ਐੱਮਐੱਸਪੀ ਜ਼ਰੂਰ ਹੋਵੇਗੀ ਲਾਗੂ -ਭਾਜਪਾ ਵੱਲੋਂ ਸਿੱਖਾਂ ਦੇ ਹੱਕ ’ਚ ਲਏ ਗਏ ਅਨੇਕ ਫ਼ੈਸਲੇ ਸ਼ਲਾਘਾਯੋਗ

ਜਲੰਧਰ :ਆਲ ਇੰਡੀਆ ਜੱਟ ਮਹਾਂਸਭਾ ਦੇ ਰਾਸ਼ਟਰੀ ਡੈਲੀਗੇਟ ਤੇ ਚੰਡੀਗਡ਼੍ਹ ਇਕਾਈ ਦੇ ਪ੍ਰਧਾਨ, ਕਿਸਾਨ ਆਗੂ, ਚੰਡੀਗਡ਼੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ, ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇਡ਼ੀ ਨੇ ਕਿਹਾ ਹੈ ਕਿ ਸਮੇਂ ਦੀਆਂ ਸਰਕਾਰਾਂ ਨੂੰ ਕਿਸਾਨਾਂ ਦੀਆਂ ਪ੍ਰਮੁੱਖ ਮੰਗਾਂ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ। ਅੱਜ ‘ਪੰਜਾਬੀ ਜਾਗਰਣ’ ਦੇ ਵਿਹਡ਼ੇ ਪੁੱਜੇ ਕਿਸਾਨ ਆਗੂ ਨੇ ਕਿਹਾ ਕਿ ਇੱਕ ਸਾਲ ਤੱਕ ਚੱਲਿਆ ਕਿਸਾਨ ਅੰਦੋਲਨ ਕੇਂਦਰ ਸਰਕਾਰ ਦੇ ਜਿਹਡ਼ੇ ਵਾਅਦਿਆਂ ਸਦਕਾ ਵਾਪਸ ਲਿਆ ਗਿਆ ਸੀ, ਉਹ ਸਾਰੇ ਪੂਰੇ ਹੋਣਗੇ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਇਸ ਸਬੰਧੀ ਪੱਕਾ ਭਰੋਸਾ ਦਿਵਾਇਆ ਹੈ ਕਿ ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਹੋਣਗੇ। ਦੱਸ ਦੇਈਏ ਕਿ ਕਿਸਾਨਾਂ ਦੀ ਮੁੱਖ ਮੰਗ ਬਹੁਤੀਆਂ ਫ਼ਸਲਾਂ ਲਈ ਐੱਮਐੱਸਪੀ (ਘੱਟੋ-ਘੱਟ ਸਮਰਥਨ ਮੁੱਲ) ਲਾਗੂ ਕਰਵਾਉਣ ਨਾਲ ਸਬੰਧਤ ਹੈ ਅਤੇ ਆਲ ਇੰਡੀਆ ਜੱਟ ਮਹਾਸਭਾ ਵੀ ਇਹੋ ਮੰਗ ਪ੍ਰਮੁੱਖਤਾ ਨਾਲ ਕਰ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਹਾਈ-ਕਮਾਂਡ ’ਤੇ ਵਰ੍ਹਦਿਆਂ ਬਡਹੇਡ਼ੀ ਨੇ ਕਿਹਾ ਕਿ ਜਦੋਂ ਤੱਕ ਵੱਡਾ ਤੇ ਛੋਟਾ ਬਾਦਲ ਦੋਵੇਂ ਪਾਰਟੀ ਤੋਂ ਲਾਂਭੇ ਨਹੀਂ ਹੋ ਜਾਂਦੇ, ਤਦ ਤੱਕ 102 ਵਰ੍ਹੇ ਪੁਰਾਣੀ ਇਸ ਪਾਰਟੀ ਦਾ ਘਾਣ ਹੋਣ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਸਿਰਫ਼ ਇਨ੍ਹਾਂ ਦੋਵੇਂ ‘ਰਹਿਨੁਮਾਵਾਂ’ ਕਰਕੇ ਸੀਨੀਅਰ ਆਗੂ ਹੁਣ ਅਕਾਲੀ ਦਲ ਨੂੰ ਅਲਵਿਦਾ ਆਖਦੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ,‘‘ਬਾਦਲ ਪਰਿਵਾਰ ਦਾ ਸਿਰਫ਼ ਆਪਣਾ ਨਿਜੀ ਏਜੰਡਾ ਹੀ ਭਾਰੂ ਰਿਹਾ ਹੈ, ਪੰਥਕ ਤੇ ਸੂਬਾਈ ਮੁੱਦੇ ਇਸੇ ਕਾਰਣ ਪਿੱਛੇ ਪੈਂਦੇ ਗਏ ਹਨ। ਕੇਂਦਰ ਸਰਕਾਰ ਤੋਂ ਇਹ ਪਰਿਵਾਰ ਸਦਾ ਫ਼ਾਇਦੇ ਲੈਂਦਾ ਰਿਹਾ ਹੈ। ਜਿਸ ਦਿਨ ਇਹ ਦੋਵੇਂ ਅਕਾਲੀ ਦਲ ਤੋਂ ਪਿਛਾਂਹ ਹਟ ਗਏ, ਉਸੇ ਦਿਨ ਪਾਰਟੀ ਪ੍ਰਫ਼ੁੱਲਤ ਹੋਣ ਲੱਗ ਪਵੇਗੀ।’’

ਉਨ੍ਹਾਂ ਕਿਹਾ ਕਿ ਪਾਰਟੀ ਦੇ ਜਿਹਡ਼ੇ ਸੀਨੀਅਰ ਲੀਡਰ ਕੁਰਬਾਨੀਆਂ ਕਰਦੇ ਰਹਿ ਗਏ, ਉਨ੍ਹਾਂ ਦੀ ਅਕਾਲੀ ਦਲ ਦੀ ਹਾਈ-ਕਮਾਂਡ ਨੇ ਕੋਈ ਸਾਰ ਹੀ ਨਾ ਲਈ, ਸਗੋਂ ਆਪਣੇ ਏਜੰਡੇ ਨੂੰ ਹੀ ਅੱਗੇ ਵਧਾਉਂਦੇ ਰਹੇ।

ਇਸ ਵੇਲੇ ਭਾਰਤੀ ਜਨਤਾ ਪਾਰਟੀ ਦੇ ਆਮੰਤ੍ਰਿਤ ਮੈਂਬਰ ਵਜੋਂ ਵਿਚਰ ਰਹੇ ਰਾਜਿੰਦਰ ਸਿੰਘ ਬਡਹੇਡ਼ੀ ਨੇ ਕਿਹਾ ਕਿ ਬਹੁਤੇ ਆਗੂ ਹੁਣ ਸਿਰਫ਼ ਇਸ ਕਰਕੇ ਭਾਜਪਾ ’ਚ ਜਾ ਰਹੇ ਹਨ ਕਿਉਂਕਿ ਬਾਦਲਾਂ ਕਰਕੇ ਅਕਾਲੀ ਦਲ ਵਿੱਚ ਸਭ ਦਾ ਦਮ ਘੁਟਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਵਰਗ ਤੇ ਕੌਮ ਦੀਆਂ ਮੰਗਾਂ ਪੂਰੀਆਂ ਕਰਨ ਲਈ ਸਿਆਸੀ ਤਾਕਤ ਦੀ ਜ਼ਰੂਰਤ ਹੁੰਦੀ ਹੈ। ਇਸੇ ਲਈ ਹੁਣ ਉਨ੍ਹਾਂ ਨੇ ਭਾਜਪਾ ਦਾ ਪੱਲਾ ਫਡ਼ਨ ਦੀ ਜ਼ਰੂਰਤ ਨੂੰ ਮਹਿਸੂਸ ਕੀਤਾ।

ਸੁਆਲਾਂ ਦੇ ਜੁਆਬ ਦਿੰਦਿਆਂ ਰਾਜਿੰਦਰ ਸਿੰਘ ਬਡਹੇਡ਼ੀ ਨੇ ਇਹ ਵੀ ਕਿਹਾ ਕਿ ਕੁਝ ਸਮਾਜ-ਵਿਰੋਧੀ ਤਾਕਤਾਂ ਦੇਸ਼ ਨੂੰ ਕਮਜ਼ੋਰ ਕਰਨ ’ਚ ਲੱਗੀਆਂ ਹੋਈਆਂ ਹਨ, ਉਨ੍ਹਾਂ ਤੋਂ ਬਚਣ ਦੀ ਜ਼ਰੂਰਤ ਹੈ। ਅਜਿਹੇ ਹਾਲਾਤ ਵਿੱਚ ਭਾਜਪਾ ਨੇ ਸਿੱਖਾਂ ਦੇ ਹੱਕ ਵਿੱਚ ਅਨੇਕ ਫ਼ੈਸਲੇ ਲਏ ਹਨ; ਜਿਵੇਂ ਕਿ ਕਾਲ਼ੀ ਸੂਚੀ ਨੂੰ ਖ਼ਤਮ ਕੀਤਾ ਗਿਆ ਹੈ ਤੇ ਕਈ ਦਹਾਕਿਆਂ ਤੋਂ ਵਿਦੇਸ਼ ’ਚ ਰਹਿ ਰਹੇ ਸਿੱਖ ਪੰਜਾਬ ਆਉਣ ਜੋਗੇ ਹੋਏ। ਇਸ ਤੋਂ ਇਲਾਵਾ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨਾਲ ਸਬੰਧਤ ਜਿਹਡ਼ੀਆਂ ਫ਼ਾਈਲਾਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਗਈਆਂ ਸਨ, ਉਹ ਮੁਡ਼ ਖੁਲ੍ਹਵਾਈਆਂ ਗਈਆਂ। ਇਸ ਦੇ ਨਾਲ ਹੀ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁਲ੍ਹਵਾਉਣ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਮੌਕੇ ਸੁਲਤਾਨਪੁਰ ਲੋਧੀ, ਅੰਮ੍ਰਿਤਸਰ ਤੇ ਪੰਜਾਬ ਦੇ ਗੁਰੂ-ਸਾਹਿਬਾਨ ਦੀ ਚਰਨ-ਛੋਹ ਪ੍ਰਾਪਤ ਸ਼ਹਿਰਾਂ ਤੇ ਕਸਬਿਆਂ ਦੇ ਵਿਕਾਸ ਲਈ ਖ਼ਾਸ ਫ਼ੰਡ ਜਾਰੀ ਕੀਤੇ ਗਏ। ਸ੍ਰੀ ਹਰਿਮੰਦਰ ਸਾਹਿਬ ’ਚ ਲੱਗਣ ਵਾਲੇ ਲੰਗਰ ਨੂੰ ਜੀਐੱਸਟੀ ਤੋਂ ਮੁਕਤ ਕੀਤਾ ਗਿਆ। ਅਜਿਹੇ ਫ਼ੈਸਲੇ ਪਹਿਲਾਂ ਨਾ ਕਦੇ ਕਾਂਗਰਸ ਸਰਕਾਰ ਲੈ ਸਕੀ ਤੇ ਨਾ ਕਿਸੇ ਵਿੱਚ ਇੰਨੀ ਹਿੰਮਤ ਸੀ।

ਰਾਜਿੰਦਰ ਸਿੰਘ ਬਡਹੇਡ਼ੀ ਨੇ ਕਿਹਾ ਕਿ ਆਲ ਇੰਡੀਆ ਜੱਟ ਮਹਾਸਭਾ ਨੇ ਆਪਣੀ ਸ਼ਕਤੀ ਬਾਬਾ ਬੁੱਢਾ ਜੀ ਤੋਂ ਲਈ ਹੈ, ਜੋ ਰੰਧਾਵਾ ਜੱਟ ਸਨ ਤੇ ਉਨ੍ਹਾਂ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਸ਼ੀਰਵਾਦ ਲਿਆ ਸੀ ਤੇ ਉਨ੍ਹਾਂ ਤੋਂ ਬਾਅਦ ਦੇ ਪੰਜ ਗੁਰੂ ਸਾਹਿਬਾਨ ਦੀ ਤਾਜਪੋਸ਼ੀ ’ਚ ਵੱਡਾ ਯੋਗਦਾਨ ਪਾਇਆ ਸੀ।

Vinkmag ad
Share Our Daily Posts

News Desk

Read Previous

ਪਾਰਟੀ ‘ਚ ਲੈ ਕੇ ਜਾਣ ਬਹਾਨੇ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ, 20 ਦਿਨ ਬਾਅਦ ਪਤਨੀ ਕੋਲ ਜਾਣਾ ਸੀ ਕੈਨੇਡਾ

Read Next

ਮਮਤਾ ਦਾ ਰਿਸ਼ਤਾ ਹੋਇਆ ਤਾਰ-ਤਾਰ, ਇਸ਼ਕ ‘ਚ ਅੰਨੀ ਮਾਂ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪੁੱਤ ਦਾ ਕਤਲ