Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਮਮਤਾ ਦਾ ਰਿਸ਼ਤਾ ਹੋਇਆ ਤਾਰ-ਤਾਰ, ਇਸ਼ਕ ‘ਚ ਅੰਨੀ ਮਾਂ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪੁੱਤ ਦਾ ਕਤਲ

ਬਰਨਾਲਾ : ਜ਼ਿਲ੍ਹੇ ਦੇ ਪਿੰਡ ਸਹਿਜੜਾ ਦੇ ਗੁੰਮ ਹੋਏ ਲੜਕੇ ਹਰਪ੍ਰੀਤ ਸਿੰਘ ਸੰਨੀ ਦੀ ਭਾਲ ਕਰਦਿਆਂ ਬਰਨਾਲਾ ਪੁਲਿਸ ਨੇ ਇਸ ਮਾਮਲੇ ਦੀ ਗੁੱਥੀ ਕੀ ਸੁਲਝਾਈ ਕਿ ਮਮਤਾ ਦਾ ਰਿਸ਼ਤਾ ਤਾਰ- ਤਾਰ ਹੋ ਗਿਆ। ਇਸ਼ਕ ‘ਚ ਅੰਨ੍ਹੀ ਹੋਈ ਮਾਂ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪੁੱਤਰ ਨੂੰ ਹੀ ਜਾਨੋਂ ਮਾਰ ਦਿੱਤਾ।

ਇਹ ਮਾਮਲਾ ਬਰਨਾਲਾ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਦੀ ਦਿਸ਼ਾ ਨਿਰਦੇਸ਼ਾਂ ਹੇਠ ਸੀਆਈਏ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਟੀਮ ਤੇ ਗਮਦੂਰ ਸਿੰਘ ਪੀਪੀਐੱਸ ਉਪ ਕਪਤਾਨ ਪੁਲਿਸ ਸਬ ਡਵੀਜਨ ਮਹਿਲ ਕਲਾਂ ਦੀ ਸੁਪਰਵੀਜਨ ਅਧੀਨ ਇੰਸਪੈਕਟਰ ਕਮਲਜੀਤ ਸਿੰਘ ਮੁੱਖ ਅਫਸਰ ਥਾਣਾ ਮਹਿਲ ਕਲਾਂ ਵੱਲੋ ਟਰੇਸ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਸੰਨੀ ਦੇ ਗੁੰਮਸ਼ੁਦਾ ਹੋਣ ਸਬੰਧੀ ਉਸ ਦੀ ਮਾਤਾ ਚਰਨਜੀਤ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਸਹਿਜੜਾ ਨੇ ਮਿਤੀ 10-09-2022 ਨੂੰ ਥਾਣਾ ਮਹਿਲ ਕਲਾਂ ਵਿਖੇ ਇਤਲਾਹ ਦਿੱਤੀ ਕਿ ਉਸ ਦਾ ਲੜਕਾ ਬਿਨਾਂ ਕਿਸੇ ਨੂੰ ਦੱਸੇ ਪੁੱਛੇ ਆਪਣੇ ਮੋਟਰਸਾਇਕਲ ‘ਤੇ ਸਵਾਰ ਹੋ ਕੇ ਘਰੋਂ ਚਲਾ ਗਿਆ ਸੀ ਜਿਸ ਦੀ ਕਾਫੀ ਭਾਲ ਕੀਤੀ ਪਰ ਉਸ ਦਾ ਕੋਈ ਪਤਾ ਨਹੀ ਲੱਗਾ। ਮੁਕੱਦਮਾ ਨੰਬਰ ਮੁਕੱਦਮਾ ਨੰਬਰ 63 ਮਿਤੀ 25-09-2022 ਅ/ਧ 346 ਆਈਪੀਸੀ ਦਾ ਦਰਜ ਕੀਤਾ ਹੈ ਜਿਸ ਦੀ ਪੜਤਾਲ ਦੌਰਾਨ ਮਿਤੀ 30-09-2022 ਨੂੰ ਇੰਸਪੈਕਟਰ ਕਮਲਜੀਤ ਸਿੰਘ ਮੁੱਖ ਅਫਸਰ ਥਾਣਾ ਮਹਿਲ ਕਲਾਂ ਵੱਲੋਂ ਮੁਕੱਦਮਾ ਹਜਾ ਵਿੱਚ ਜੁਰਮ 346 ਹਿੰ: ਦੰ: ਦਾ ਘਾਟਾ ਕਰ ਕੇ ਜੁਰਮ 365 ਹਿੰ: ਦੰ: ਦਾ ਵਾਧਾ ਕੀਤਾ ਗਿਆ ਦੋਸ਼ੀ ਰਾਮਦਾਸ ਸਿੰਘ ਉਰਫ ਕਿੱਕੀ ਪੁੱਤਰ ਮਲਕੀਤ ਸਿੰਘ ਵਾਸੀ ਕਲਿਆਣ ਅਤੇ ਚਰਨਜੀਤ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਸਹਿਜੜਾ ਨੂੰ ਨਾਮਜਦ ਕਰਕੇ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕਰਕੇ ਬੰਦ ਹਵਾਲਾਤ ਥਾਣਾ ਕਰਵਾਇਆ ਗਿਆ।

ਮੁਕੱਦਮਾ ਉਕਤ ਦੀ ਪੜਤਾਲ ਸਬੰਧੀ ਖੁਫ਼ੀਆ ਪੜਤਾਲ ਤੋਂ ਪਤਾ ਲੱਗਾ ਕਿ ਗੁੰਮਸ਼ੁਦਾ ਲੜਕੇ ਦੀ ਮਾਤਾ ਚਰਨਜੀਤ ਕੌਰ ਦੇ ਆਪਣੇ ਪਤੀ ਗੁਰਮੀਤ ਸਿੰਘ ਦੇ ਮਾਮੇ ਦੇ ਲੜਕੇ ਰਾਮਦਾਸ ਸਿੰਘ ਉਰਫ ਕਿੱਕੀ ਪੁੱਤਰ ਮਲਕੀਤ ਸਿੰਘ ਵਾਸੀ ਕਲਿਆਣ ਨਾਲ ਨਾਜਾਇਜ ਸਬੰਧ ਹਨ ਜਿਸ ਸਬੰਧੀ ਟੈਕਨੋਲਜੀ ਦੀ ਢੂੰਘਾਈ ਨਾਲ ਵਰਤੋਂ ਕਰਕੇ ਇਹ ਗੱਲ ਸਾਹਮਣੇ ਆਈ ਹੈ ਕਿ “ਮਿਤੀ 9-9-2022 ਨੂੰ ਹਰਪ੍ਰੀਤ ਸਿੰਘ ਸੰਨੀ ਅਤੇ ਉਸ ਦੀ ਮਾਤਾ ਚਰਨਜੀਤ ਕੌਰ ਮੋਟਰਸਾਈਕਲ ਪੀ ਬੀ 13 ਬੀ ਜੇ 7959 ‘ਤੇ ਸਵਾਰ ਹੋ ਕੇ ਰਾਏਕੋਟ ਮਲੇਰਕੋਟਲਾ ਰੋਡ ‘ਤੇ ਸਥਿੱਤ ਮਹੋਲੀ ਕਲਾਂ ਨਹਿਰ ਪੁਲ਼ ‘ਤੇ ਗਏ ਸੀ ਜਿੱਥੇ ਰਾਮਦਾਸ ਉਕਤ ਵੀ ਲੁਧਿਆਣੇ ਜਿੱਥੇ ਉਹ ਪ੍ਰਾਈਵੇਟ ਤੌਰ ‘ਤੇ ਨੌਕਰੀ ਕਰਦਾ ਹੈ, ਉਹ ਮੋਟਰਸਾਈਕਲ ‘ਤੇ ਸਵਾਰ ਹੋ ਕੇ ਉੱਥੇ ਪਹੁੰਚ ਗਿਆ ਹੈ। ਜਿਹਨਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹਨਾ ਵੱਲੋਂ ਹਰਪ੍ਰੀਤ ਸਿੰਘ ਉਰਫ ਸੰਨੀ ਨੂੰ ਮਿਤੀ 09-09-2022 ਨੂੰ ਪੁਲ ਨਹਿਰ ਮਹੋਲੀ ਕਲਾਂ ‘ਤੇ ਲਿਜਾ ਕੇ ਧੱਕਾ ਦੇ ਕੇ ਨਹਿਰ ਵਿੱਚ ਸੁੱਟ ਕੇ ਮਾਰ ਦਿੱਤਾ ਤੇ ਮੋਟਰਸਾਇਕਲ ਵੀ ਨਹਿਰ ਵਿੱਚ ਸੁੱਟ ਦਿੱਤਾ ਸੀ ਜਿਸ ‘ਤੇ ਮੁਕੱਦਮਾ ਉਕਤ ਵਿਚ ਜੁਰਮ 302,201,182 ਹਿੰ: ਦੰ: ਦਾ ਵਾਧਾ ਕੀਤਾ ਗਿਆ ਹੈ। ਮ੍ਰਿਤਕ ਲੜਕੇ ਹਰਪ੍ਰੀਤ ਸਿੰਘ ਉਰਫ ਸੰਨੀ ਦੀ ਲਾਸ਼ ਅਤੇ ਮੋਟਰਸਾਈਕਲ ਨੰਬਰੀ ਉਕਤ ਦੋਸ਼ੀਆਨ ਚਰਨਜੀਤ ਕੌਰ, ਰਾਮਦਾਸ ਸਿੰਘ ਉਕਤਾਨ ਦੀ ਨਿਸ਼ਾਨਦੇਹੀ ਪਰ ਨਹਿਰ ਵਿੱਚੋਂ ਬਰਾਮਦ ਕਰਵਾਉਣਾ ਬਾਕੀ ਹੈ। ਦੋਸ਼ੀਆਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਪੀਐੱਮ ਮੋਦੀ ਦਾ ਭਰੋਸਾ, ਕਿਸਾਨਾਂ ਲਈ ਐੱਮਐੱਸਪੀ ਜ਼ਰੂਰ ਹੋਵੇਗੀ ਲਾਗੂ -ਭਾਜਪਾ ਵੱਲੋਂ ਸਿੱਖਾਂ ਦੇ ਹੱਕ ’ਚ ਲਏ ਗਏ ਅਨੇਕ ਫ਼ੈਸਲੇ ਸ਼ਲਾਘਾਯੋਗ

Read Next

ਸਾਂਝੇ ਆਪ੍ਰੇਸ਼ਨ ਦੌਰਾਨ ਹਥਿਆਰ ਸਪਲਾਈ ਕਰਨ ਵਾਲਾ ਹਰਿਆਣਾ ਵਾਸੀ ਮੁਲਜ਼ਮ ਗ੍ਰਿਫ਼ਤਾਰ, ਚਾਰ ਪਿਸਤੌਲ ਤੇ ਕਾਰਤੂਸ ਬਰਾਮਦ