Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 31, 2026

ਸਾਂਝੇ ਆਪ੍ਰੇਸ਼ਨ ਦੌਰਾਨ ਹਥਿਆਰ ਸਪਲਾਈ ਕਰਨ ਵਾਲਾ ਹਰਿਆਣਾ ਵਾਸੀ ਮੁਲਜ਼ਮ ਗ੍ਰਿਫ਼ਤਾਰ, ਚਾਰ ਪਿਸਤੌਲ ਤੇ ਕਾਰਤੂਸ ਬਰਾਮਦ

ਤਰਨਤਾਰਨ : ਤਰਨਤਾਰਨ ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਐੱਸੀਟੀਐੱਫ ਅੰਬਾਲਾ ਸਮੇਤ ਸਾਂਝੇ ਆਪ੍ਰੇਸ਼ਨ ਦੌਰਾਨ ਹਥਿਆਰ ਸਪਲਾਈ ਕਰਨ ਵਾਲੇ ਕਰਨਾਲ ਜ਼ਿਲ੍ਹੇ ਦੇ ਇਲਾਕੇ ਜੰਬਾ ਵਾਸੀ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਉਕਤ ਮੁਲਜ਼ਮ ਵਿਰੁੱਧ ਥਾਣਾ ਸਦਰ ਤਰਨਤਾਰਨ ਵਿਖੇ ਮੁਕੱਦਮਾ ਦਰਜ ਹੈ ਅਤੇ ਉਸੇਦ ਇਕ ਸਾਥੀ ਨੂੰ ਇਥੋਂ ਦੀ ਪੁਲਿਸ ਪਹਿਲਾਂ ਹੀ ਗਿ੍ਫ਼ਤਾਰ ਕਰ ਚੁੱਕੀ ਹੈ।

ਐੱਸਐੱਸਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸੀਆਈਏ ਸਟਾਫ ਪੱਟੀ ਦੇ ਇੰਚਾਰਜ ਇੰਸਪੈਕਟਰ ਬਿੰਦਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਕੁਝ ਦਿਨ ਪਹਿਲਾਂ ਦਰਮਨਜੋਤ ਸਿੰਘ ਕਾਹਲੋਂ ਪੁੱਤਰ ਪੂਰਨ ਸਿੰਘ ਵਾਸੀ ਤਲਵੰਡੀ ਖੁੰਮਣ ਨੇੜੇ ਜੈਂਤੀਪੁਰ ਜੋ ਹੁਣ ਅਮਰੀਕਾ ਵਿਚ ਰਹਿੰਦਾ ਹੈ ਅਤੇ ਪੰਜਾਬ ਤੇ ਹਰਿਆਣਾ ’ਚ ਰਹਿੰਦੇ ਆਪਣੇ ਸਾਥੀਆਂ ਪਰਮਿੰਦਰ ਸਿੰਘ ਉਰਫ ਪਿੰਦੀ ਪੁੱਤਰ ਨਿਰਮਲ ਸਿੰਘ ਵਾਸੀ ਹਰਸੀਆਂ ਬਟਾਲਾ ਜੋ ਅੰਮਿ੍ਰਤਸਰ ਪੁਲਿਸ ’ਚ ਤਾਇਨਾਤ ਹੈ ਅਤੇ ਮੁਕੇਸ਼ ਕੁਮਾਰ ਪੁੱਤਰ ਅੰਮਿ੍ਰਤਪਾਲ ਵਾਸੀ ਜੰਬਾ ਨੀਲੋਖੇੜੀ ਜ਼ਿਲ੍ਹਾ ਕਰਨਾਲ ਸਮੇਤ ਦੋ ਹੋਰ ਅਣਪਛਾਤੇ ਸਾਥੀਆਂ ਨਾਲ ਰਲਕੇ ਹਥਿਆਰ ਸਪਲਾਈ ਅਤੇ ਫੰਡਿਗ ਕਰਦੇ ਸਨ, ਪਰਮਿੰਦਰ ਸਿੰਘ ਉਰਫ ਪਿੰਦੀ ਪੁੱਤਰ ਨਿਰਮਲ ਸਿੰਘ ਨੂੰ 30 ਬੋਰ ਦੇ ਪਿਸਤੌਲ ਤੇ 4 ਕਾਰਤੂਸ ਬਰਾਮਦ ਕਰਕੇ ਗਿ੍ਰਫਤਾਰ ਕੀਤਾ ਸੀ। ਜਿਸ ਸਬੰਧੀ ਥਾਣਾ ਸਦਰ ਤਰਨਤਾਰਨ ’ਚ 22 ਸਤੰਬਰ ਨੂੰ ਮੁਕੱਦਮਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੀ ਤਫਤੀਸ਼ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਅੰਬਾਲਾ ਦੀ ਐੱਸਟੀਐੱਫ ਨਾਲ ਮਿਲ ਕੇ ਚਲਾਏ ਸਾਂਝੇ ਆਪ੍ਰੇਸ਼ਨ ਦੌਰਾਨ ਮੁਕੇਸ਼ ਕੁਮਾਰ ਪੁੱਤਰ ਅੰਮਿ੍ਤਪਾਲ ਵਾਸੀ ਜੰਬਾ ਨੂੰ 4 ਵਿਦੇਸ਼ੀ ਪਿਸਤੌਲਾਂ ਅਤੇ ਕਾਰਤੂਸਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਮਮਤਾ ਦਾ ਰਿਸ਼ਤਾ ਹੋਇਆ ਤਾਰ-ਤਾਰ, ਇਸ਼ਕ ‘ਚ ਅੰਨੀ ਮਾਂ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪੁੱਤ ਦਾ ਕਤਲ

Read Next

ਲਾਰੈਂਸ ਗੈਂਗ ਨੇ ਦੀਪਕ ਟੀਨੂੰ ਦੇ ਝੂਠੇ ਮੁਕਾਬਲੇ ਦਾ ਪ੍ਰਗਟਾਇਆ ਖਦਸ਼ਾ, ਪੰਜਾਬ ਤੇ ਹਰਿਆਣਾ ਪੁਲਿਸ ਨੂੰ ਦਿੱਤੀ ਇਹ ਚਿਤਾਵਨੀ