Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਪੰਜਾਬ ਪੁਲਿਸ ‘ਚ 1191 ਪੋਸਟਾਂ ‘ਤੇ ਭਰਤੀ ਲਈ ਪੇਪਰਾਂ ਦੀਆਂ ਤਰੀਕਾਂ ਦਾ ਐਲਾਨ, ਇੱਥੇ ਕਰੋ ਚੈੱਕ

ਪੰਜਾਬ ਪੁਲਿਸ ‘ਚ ਭਰਤੀ ਲਈ ਅਪਲਾਈ ਕਰਨ ਵਾਲੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। 1191 ਖ਼ਾਲੀ ਪਈਆਂ ਪੋਸਟਾਂ ਦੀ ਭਰਤੀ ਲਈ ਹੋਣ ਵਾਲੇ ਐਗਜ਼ਾਮ ਦਾ ਸ਼ਡਿੂਲ ਜਾਰੀ ਹੋ ਗਿਆ ਹੈ। 14 ਤੋਂ 16 ਅਕਤੂਬਰ ਤਕ ਐਗਜ਼ਾਮ ਲਏ ਜਾਣਗੇ। ਜਲਦ ਹੀ ਐਡਮਿਟ ਕਾਰਡ ਵੈੱਬਸਾਈਟ punjabpolice.gov.in ‘ਤੇ ਅਪਲੋਡ ਕਰ ਦਿੱਤੇ ਜਾਣਗੇ।

ਕਾਂਸਟੇਬਲ ਇੰਟੈਲੀਜੈਂਸ ਐਂਡ ਇਨਵੈਸਟੀਗੇਸ਼ਨ ਕੈਡਰ ਦਾ ਐਗਜ਼ਾਮ 14 ਅਕਤੂਬਰ ਨੂੰ ਸਵੇਰੇ 9 ਤੋਂ ਦੁਪਹਿਰੇ 12 ਵਜੇ ਤਕ ਹੋਵੇਗਾ। 15 ਅਕਤੂਬਰ ਨੂੰ ਇਨਵੈਸਟੀਗੇਸ਼ਨ ਕੈਂਡਰ ਦੇ ਹੈੱਡ ਕਾਂਸਟੇਬਲ ਭਰਤੀ ਦਾ ਪਹਿਲਾ ਪੇਪਰ ਸਵੇਰੇ 9 ਤੋਂ 11 ਵਜੇ ਤਕ ਹੋਵੇਗਾ। ਦੂਸਰਾ ਪੇਪਰ ਦੁਪਹਿਰ 3 ਤੋਂ ਸ਼ਾਮ 5 ਵਜੇ ਤਕ ਹੋਵੇਗਾ। 16 ਅਕਤੂਬਰ ਨੂੰ ਡਿਸਟ੍ਰਿਕਟ ਪੁਲਿਸ ਲਈ ਐਗਜ਼ਾਮ ਹੋਵੇਗਾ। ਇਸ ਪੋਸਟ ਲਈ ਵੀ 2 ਪੇਪਰ ਹੋਣਗੇ। ਪਹਿਲਾ ਸਵੇਰੇ 9 ਵਜੇ ਤੇ ਦੂਸਰਾ ਦਪੁਹਿਰੇ 3 ਵਜੇ ਤੋਂ ਸ਼ੁਰੂ ਹੋਵੇਗਾ। ਭਰਤੀ ਪ੍ਰੀਖਿਆ ਆਪਟੀਕਲ ਮਾਰਕ ਰਿਕੋਗਨਿਸ਼ਨ (OMR) ਬੇਸਡ ਰਹੇਗੀ, ਤਾਂ ਜੋ ਪ੍ਰੀਖਿਆ ਪੱਤਰ ਲੀਕ ਹੋਣ ਤੇ ਹਰ ਤਰ੍ਹਾਂ ਦੀ ਸੁਰੱਖਿਆ ਸੰਬੰਧੀ ਚਿੰਤਾਵਾਂ ਤੋਂ ਬਚਿਆ ਜਾ ਸਕੇ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਾਲ 2011 ‘ਚ ਡਾਇਰੈਕਟ ਸਬ-ਇੰਸਪੈਕਟਰ ਦੀ ਭਰਤੀ ਕੀਤੀ ਸੀ ਪਰ ਕਿਸੇ ਕਾਰਨ ਇਹ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੋਣ ਕਾਰਨ ਸਾਲ 2013 ‘ਚ ਉਮੀਦਵਾਰਾਂ ਦੀ ਚੋਣ ਕੀਤੀ ਗਈ ਸੀ ਅਤੇ ਸਾਲ 2014 ਵਿੱਚ ਉਨ੍ਹਾਂ ਦੀ ਜੁਆਇਨਿੰਗ ਹੋ ਸਕੀ ਸੀ। ਇਸ ਤੋਂ ਬਾਅਦ ਸਾਲ 2015 ‘ਚ 110 ਦੇ ਕਰੀਬ ਮਹਿਲਾ ਸਿਪਾਹੀਆਂ ਦੀ ਭਰਤੀ ਕੀਤੀ ਗਈ ਸੀ। ਸਾਲ 2016 ਵਿੱਚ ਵੀ ਮਹਿਲਾ ਸਿਪਾਹੀਆਂ ਦੀਆਂ 235 ਦੇ ਕਰੀਬ ਅਸਾਮੀਆਂ ਤੇ 210 ਦੇ ਕਰੀਬ ਪੁਰਸ਼ਾਂ ਦੀ ਭਰਤੀ ਕੀਤੀ ਗਈ ਸੀ।

Vinkmag ad
Share Our Daily Posts

News Desk

Read Previous

ਪਤਨੀ, ਮਾਤਾ-ਪਿਤਾ ਦਾ ਨਾਂ ਗ਼ਾਇਬ, ਹਨੀਪ੍ਰੀਤ ਦਾ ਨਾਂ ਜੋੜਿਆ, ਵਾਇਰਲ ਹੋਈ ਆਈਡੀ

Read Next

ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਮਾਨਸਾ ਦੇ CIA ਇੰਚਾਰਜ ਨੂੰ ਲਿਆ ਹਿਰਾਸਤ ‘ਚ