Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਏਅਰਪੋਰਟ ਵੋਲਵੋ ਦਾ ਜਲਦ ਬਦਲੇਗਾ ਸਮਾਂ, ਪੰਜਾਬ ਰੋਡਵੇਜ਼ ਤੇ PRTC ਨੇ ਬਣਾਇਆ ਨਵਾਂ ਟਾਈਮ ਟੇਬਲ

ਜਲੰਧਰ। ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਚੱਲਣ ਵਾਲੀਆਂ ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੀਆਂ ਵੋਲਵੋ ਬੱਸਾਂ ਦੇ ਰਵਾਨਗੀ ਦੇ ਸਮੇਂ ਵਿੱਚ ਬਦਲਾਅ ਹੋ ਸਕਦਾ ਹੈ। ਏਅਰਪੋਰਟ ਵੋਲਵੋ ਦਾ ਨਵਾਂ ਟਾਈਮ ਟੇਬਲ ਤਿਆਰ ਹੋ ਗਿਆ ਹੈ ਅਤੇ ਹੁਣ ਇਸ ਦੇ ਲਾਗੂ ਹੋਣ ਦੀ ਉਡੀਕ ਹੈ। ਸੰਭਾਵਤ ਤੌਰ ‘ਤੇ ਇਸ ਹਫਤੇ ਨਵੇਂ ਏਅਰਪੋਰਟ ਵੋਲਵੋ ਟਾਈਮ ਟੇਬਲ ਨੂੰ ਲਾਗੂ ਕੀਤਾ ਜਾਵੇਗਾ।

ਵਰਤਮਾਨ ‘ਚ ਚੱਲ ਰਹੀਆਂ ਹਨ 29 ਵੋਲਵੋ ਬੱਸਾਂ

ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੀਆਂ ਲਗਭਗ 29 ਵੋਲਵੋ ਬੱਸਾਂ ਰੋਜ਼ਾਨਾ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਆਈ.ਜੀ.ਆਈ. ਏਅਰਪੋਰਟ ਨਵੀਂ ਦਿੱਲੀ ਲਈ ਚੱਲ ਰਹੀਆਂ ਹਨ। ਜ਼ਿਆਦਾਤਰ ਬੱਸਾਂ ਜਲੰਧਰ ਅਤੇ ਚੰਡੀਗੜ੍ਹ ਤੋਂ ਚੱਲ ਰਹੀਆਂ ਹਨ।

ਰੂਟ ਅਤੇ ਕਿਰਾਏ ਵਿੱਚ ਕੋਈ ਬਦਲਾਅ ਨਹੀਂ

ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਅਧਿਕਾਰੀਆਂ ਵੱਲੋਂ ਸਾਂਝੇ ਤੌਰ ‘ਤੇ ਬਣਾਏ ਗਏ ਇਸ ਟਾਈਮ ਟੇਬਲ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਨਵੀਂ ਸਮਾਂ ਸਾਰਣੀ ਦੇ ਲਾਗੂ ਹੋਣ ਤੋਂ ਬਾਅਦ ਵੋਲਵੋ ਦੇ ਦਿੱਲੀ ਏਅਰਪੋਰਟ ਦੇ ਰੂਟ ਅਤੇ ਕਿਰਾਏ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਫਿਲਹਾਲ ਜਲੰਧਰ ਤੋਂ ਦਿੱਲੀ ਏਅਰਪੋਰਟ ਦਾ ਕਿਰਾਇਆ 1170 ਰੁਪਏ ਪ੍ਰਤੀ ਯਾਤਰੀ ਤੈਅ ਹੈ।

ਅਜੇ ਹੋ ਰਿਹਾ ਹੈ ਬੱਸਾਂ ਦੀ ਟਾਈਮਿੰਗ ਦਾ ਟਕਰਾਅ

ਦਿੱਲੀ ਵਿੱਚ ਪੀ.ਆਰ.ਟੀ.ਸੀ ਅਤੇ ਪੰਜਾਬ ਰੋਡਵੇਜ਼ ਦੀਆਂ ਕਈ ਬੱਸਾਂ ਇੱਕੋ ਸਮੇਂ ਉਪਲਬਧ ਹੋਣ ਕਾਰਨ ਸਮਾਂ ਸਾਰਣੀ ਨੂੰ ਮੁੜ ਉਲੀਕਣਾ ਪਿਆ ਹੈ। ਹਾਲਾਂਕਿ ਟਾਈਮ ਟੇਬਲ ਨੂੰ ਦੁਬਾਰਾ ਬਣਾਉਣ ਸਮੇਂ ਪੀ.ਆਰ.ਟੀ.ਸੀ ਅਤੇ ਪੰਜਾਬ ਰੋਡਵੇਜ਼ ਦੀ ਅਫਸਰਸ਼ਾਹੀ ਵਿਚ ਕੁਝ ਵਿਵਾਦ ਪੈਦਾ ਹੋ ਗਿਆ ਸੀ, ਜਿਸ ਤੋਂ ਬਾਅਦ ਸਾਂਝੇ ਟਾਈਮ ਟੇਬਲ ਨੂੰ ਲੈ ਕੇ ਦੋਵਾਂ ਪਾਸਿਆਂ ਤੋਂ ਮਨਜ਼ੂਰੀ ਦੇ ਦਿੱਤੀ ਗਈ ਸੀ।

ਜਲੰਧਰ ਤੋਂ ਰੋਜ਼ਾਨਾ ਚੱਲਦੀਆਂ ਹਨ 13 ਵੋਲਵੋ

ਮਹਾਨਗਰ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਤਰਰਾਜੀ ਬੱਸ ਟਰਮੀਨਲ ਤੋਂ ਹਰ ਰੋਜ਼ 13 ਵੋਲਵੋ ਬੱਸਾਂ ਹਵਾਈ ਅੱਡੇ ਲਈ ਰਵਾਨਾ ਹੋ ਰਹੀਆਂ ਹਨ, ਜਿਨ੍ਹਾਂ ਵਿੱਚ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਵੋਲਵੋ ਬੱਸਾਂ ਵੀ ਸ਼ਾਮਲ ਹਨ। ਪੰਜਾਬ ਰੋਡਵੇਜ਼ ਦੇ ਸਥਾਨਕ ਅਧਿਕਾਰੀਆਂ ਅਨੁਸਾਰ ਸਾਂਝਾ ਟਾਈਮ ਟੇਬਲ ਲਾਗੂ ਕਰਨ ਸਬੰਧੀ ਹਾਲੇ ਮੁੱਖ ਦਫ਼ਤਰ ਤੋਂ ਹੁਕਮ ਜਾਰੀ ਕੀਤੇ ਜਾਣੇ ਬਾਕੀ ਹਨ।

Vinkmag ad
Share Our Daily Posts

News Desk

Read Previous

ਪੰਜਾਬੀ ਗਾਇਕ ਅਲਫਾਜ਼ ਨੂੰ ਟੱਕਰ ਮਾਰ ਕੇ ਭੱਜਣ ਵਾਲਾ ਹਰਿਆਣੇ ਤੋਂ ਗ੍ਰਿਫ਼ਤਾਰ

Read Next

ਹੈਰੋਇਨ ਸਮੇਤ ਨੌਜਵਾਨ ਚੜਿ੍ਹਆ ਪੁਲਿਸ ਦੇ ਹੱਥੇ