Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਵੱਡੀ ਖ਼ਬਰ : ਅਮਰੀਕਾ ‘ਚ ‘ਕਿਡਨੈਪਡ’ ਪੰਜਾਬੀ ਫੈਮਿਲੀ ਦੀਆਂ ਲਾਸ਼ਾਂ ਬਰਾਮਦ, ਮਰਨ ਵਾਲਿਆਂ ‘ਚ 8 ਮਹੀਨਿਆਂ ਦੀ ਬੱਚੀ ਵੀ ਸ਼ਾਮਲ

ਟਾਂਡਾ ਉੜਮੁੜ : ਅਮਰੀਕਾ ਦੇ ਮਰਸੈਡ ਕੌਂਟੀ ਸ਼ੈਰਿਫ ਕੈਲੇਫੋਰਨੀਆ ‘ਤੋਂ ਪੰਜਾਬੀ ਮੂਲ ਦੇ ਅਗ਼ਵਾ ਕੀਤੇ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਦੀ ਪੁਸ਼ਟੀ ਮਰਸੈਡ ਕੌਂਟੀ ਸ਼ੈਰਿਫ ਆਫਿਸ ਵਲੋਂ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਮ੍ਰਿਤਕ ਲੋਕਾਂ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਡਾ. ਰਣਧੀਰ ਸਿੰਘ, ਭਰਾ ਜਸਦੀਪ ਸਿੰਘ ਉਸਦੀ ਪਤਨੀ ਜਸਲੀਨ ਕੌਰ ਤੇ 8 ਮਹੀਨੇ ਦੀ ਬੱਚੀ ਅਰੂਹੀ ਵਾਸੀ ਹਰਸੀ ਪਿੰਡ ਟਾਂਡਾ ਉੜਮੁੜ ਹਾਲ ਵਾਸੀ ਮਰਸੈਡ ਕੌਂਟੀ ਸ਼ੈਰਿਫ ਕੈਲੇਫੋਰਨੀਆ ਵਜੋਂ ਹੋਈ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੁਝ ਅਗਵਾਕਾਰਾਂ ਵਲੋਂ ਅਮਨਦੀਪ ਸਿੰਘ ਉਸਦੇ ਭਰਾ ਭਰਜਾਈ ਤੇ 8 ਮਹੀਨੇ ਦੀ ਬੱਚੀ ਨੂੰ ਉਨ੍ਹਾਂ ਦੇ ਮਰਸੈਡ ਕੌਟੀ ਸ਼ੈਰਿਫ ਕੈਲੇਫੋਰਨੀਆ ਦਫਤਰ ‘ਚੋਂ ਅਗਵਾ ਕਰ ਲਿਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ ਸੀ। ਇਸ ਅਗਵਾ ਕਰਨ ਦੀ ਵਾਰਦਾਤ ਦੀ ਸੂਚਨਾ ਕੈਲੇਫੋਰਨੀਆ ਪੁਲਿਸ ਨੂੰ ਦਿੱਤੀ ਗਈ ਸੀ। ਇਸ ਤੋਂ ਬਾਅਦ ਪੁਲਿਸ ਨੇ ਭਾਲ ਸ਼ੁਰੂ ਕਰ ਦਿੱਤੀ ਸੀ। ਪੁਲਿਸ ਵਲੋਂ ਭਾਲ ਕਰਦਿਆਂ ਅਗਵਾ ਦੌਰਾਨ ਉਨ੍ਹਾਂ ਦੀ ਸੜੀ ਹੋਈ ਕਾਰ ਘਟਨਾ ਵਾਲੇ ਸਥਾਨ ਤੋਂ 20 ਕਿੱਲੋਮੀਟਰ ਦੂਰ ਮਿਲੀ ਸੀ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
Vinkmag ad
Share Our Daily Posts

News Desk

Read Previous

ਜਲੰਧਰ ਦੇ ਟਰੈਵਲ ਏਜੰਟ ਦੀ ਨੂੰਹ ਦੀ ਵੀਡੀਓ ਵਾਇਰਲ ! ਪੁਲਿਸ ਵਿਭਾਗ ‘ਚ ਤਰਥੱਲੀ, ਵਜ੍ਹਾ ਜਾਣ ਕੇ ਹੋ ਜਾਓਗੇ ਹੈਰਾਨ

Read Next

ਕੱਲ੍ਹ ਤੋਂ ਲੁਧਿਆਣਾ ਤੇ ਪਟਿਆਲਾ ‘ਚ ਭਾਰੀ ਮੀਂਹ ਦੀ ਸੰਭਾਵਨਾ, ਪੜ੍ਹੋ ਮੌਸਮ ਵਿਭਾਗ ਦਾ ਅਲਰਟ