Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਕੱਲ੍ਹ ਤੋਂ ਲੁਧਿਆਣਾ ਤੇ ਪਟਿਆਲਾ ‘ਚ ਭਾਰੀ ਮੀਂਹ ਦੀ ਸੰਭਾਵਨਾ, ਪੜ੍ਹੋ ਮੌਸਮ ਵਿਭਾਗ ਦਾ ਅਲਰਟ

ਲੁਧਿਆਣਾ। Weather Update Punjab : ਪੰਜਾਬ ਵਿੱਚ ਇੱਕ ਵਾਰ ਫੇਰ ਮੌਸਮ ਕਰਵਟ ਬਦਲ ਸਕਦਾ ਹੈ। ਮੌਨਸੂਨ ਦੀ ਵਾਪਸੀ ਦੇ ਵਿਚਾਲੇ ਹੁਣ ਅਗਲੇ ਕੁਝ ਦਿਨਾਂ ‘ਚ ਪੰਜਾਬ ‘ਚ ਠੰਢ ਦਸਤਕ ਦੇਣ ਜਾ ਰਹੀ ਹੈ। ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਚੜਦਾ ਸੂਰਜ ਲੋਕਾਂ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਹਾਲਾਂਕਿ, ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਅਜੇ ਵੀ 33 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ। ਰਾਹਤ ਦੀ ਗੱਲ ਇਹ ਹੈ ਕਿ ਰਾਤ ਦਾ ਤਾਪਮਾਨ ਹੌਲੀ-ਹੌਲੀ ਡਿੱਗਣ ਤੋਂ ਬਾਅਦ ਹੁਣ ਠੰਢ ਵਧਣ ਲੱਗੀ ਹੈ।

ਅਗਲੇ ਦਿਨ ਕਈ ਸ਼ਹਿਰਾਂ ਵਿੱਚ ਹੋਵੇਗੀ ਬਾਰਿਸ਼

ਹਾਲਾਂਕਿ, ਹੁਣ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 7 ਅਕਤੂਬਰ ਤੋਂ ਪੰਜਾਬ ਵਿੱਚ ਤਿੰਨ ਦਿਨ ਬੱਦਲਵਾਈ, ਗਰਜ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਅਗਲੇ ਦੋ ਦਿਨਾਂ ਤਕ ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ‘ਚ ਬਾਰਿਸ਼ ਹੋ ਸਕਦੀ ਹੈ। 9 ਅਕਤੂਬਰ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਮੋਹਾਲੀ, ਰੂਪਨਗਰ ਜ਼ਿਲਿਆਂ ‘ਚ ਦੋਆਬਾ ਅਤੇ ਪੂਰਬੀ ਮਾਲਵੇ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਸਤੰਬਰ ‘ਚ ਘੱਟ ਬਾਰਿਸ਼ ਦਰਜ ਕੀਤੀ ਗਈ ਹੈ।

ਸਰਦੀਆਂ ਵਿੱਚ ਵਧਣ ਲੱਗਾ ਪਰਾਲੀ ਸਾੜਨ ਦਾ ਸਿਲਸਿਲਾ

ਪਟਿਆਲਾ। ਝੋਨੇ ਦੀ ਤੇਜ਼ੀ ਨਾਲ ਕਟਾਈ ਹੋਣ ਨਾਲ ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਤੇਜ਼ ਹੋ ਗਿਆ ਹੈ। ਬੁੱਧਵਾਰ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੇ 130 ਨਵੇਂ ਮਾਮਲੇ ਸਾਹਮਣੇ ਆਏ ਹਨ। ਅੰਮ੍ਰਿਤਸਰ ‘ਚ 70 ਥਾਵਾਂ ‘ਤੇ ਪਰਾਲੀ ਸਾੜੀ ਗਈ। ਬੁੱਧਵਾਰ ਤਕ ਸੂਬੇ ਵਿੱਚ ਪਰਾਲੀ ਸਾੜਨ ਦੇ ਕੁੱਲ 545 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 390 ਕੇਸ ਸਿਰਫ਼ ਅੰਮ੍ਰਿਤਸਰ ਜ਼ਿਲ੍ਹੇ ਦੇ ਹਨ। ਤਰਨਤਾਰਨ 80 ਮਾਮਲਿਆਂ ਨਾਲ ਦੂਜੇ ਨੰਬਰ ‘ਤੇ ਹੈ। ਹੁਣ ਤਕ ਪਰਾਲੀ ਸਾੜਨ ਦੇ 13 ਮਾਮਲੇ ਕਪੂਰਥਲਾ ਅਤੇ 12 ਪਟਿਆਲਾ ਵਿੱਚ ਸਾਹਮਣੇ ਆ ਚੁੱਕੇ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਆਦਰਸ਼ਪਾਲ ਵਿਗ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਸੂਚਨਾ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਵੱਡੀ ਖ਼ਬਰ : ਅਮਰੀਕਾ ‘ਚ ‘ਕਿਡਨੈਪਡ’ ਪੰਜਾਬੀ ਫੈਮਿਲੀ ਦੀਆਂ ਲਾਸ਼ਾਂ ਬਰਾਮਦ, ਮਰਨ ਵਾਲਿਆਂ ‘ਚ 8 ਮਹੀਨਿਆਂ ਦੀ ਬੱਚੀ ਵੀ ਸ਼ਾਮਲ

Read Next

ਪੰਜਾਬੀ ਯੂਨੀਵਰਸਿਟੀ ’ਚ ਨਹੀਂ ਹੋਵੇਗਾ ਸਤਿੰਦਰ ਸਰਤਾਜ ਦਾ ਸ਼ੋਅ, ਵਿਰੋਧ ਤੋਂ ਬਾਅਦ ਸ਼ੋਅ ਦੀ ਬਦਲੀ ਥਾਂ