Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਪੰਜਾਬੀ ਯੂਨੀਵਰਸਿਟੀ ’ਚ ਨਹੀਂ ਹੋਵੇਗਾ ਸਤਿੰਦਰ ਸਰਤਾਜ ਦਾ ਸ਼ੋਅ, ਵਿਰੋਧ ਤੋਂ ਬਾਅਦ ਸ਼ੋਅ ਦੀ ਬਦਲੀ ਥਾਂ

ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਚ ਹੋਣ ਵਾਲਾ ਸੂਫੀ ਗਾਇਕ ਸਤਿੰਦਰ ਸਰਤਾਜ ਦਾ ਸ਼ੋਅ ਰੱਦ ਕਰ ਦਿੱਤਾ ਗਿਆ ਹੈ। ਵਿਦਿਆਰਥੀ ਜਥੇਬੰਦੀ ਅਤੇ ਇਕ ਸੀਨੀਅਰ ਪ੍ਰੋਫੈਸਰ ਵਲੋਂ ਵਿਰੋਧ ਕਰਨ ਤੋਂ ਬਾਅਦ ਸ਼ੋਅ ਪੰਜਾਬੀ ਯੂਨੀਵਰਸਿਟੀ ਦੀ ਜਗ੍ਹਾ ਹੁਣ ਲਾਅ ਯੂਨੀਵਰਸਿਟੀ ਹੋਣਾ ਤੈਅ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਸਤਿੰਦਰ ਸਰਤਾਜ ਦਾ ਸ਼ੋਅ ਪੰਜਾਬੀ ਯੂਨੀਵਰਸਿਟੀ ਵਿਖੇ ਅੱਠ ਅਕਤੂਬਰ ਨੂੰ ਹੋਣਾ ਤੈਅ ਕੀਤਾ ਗਿਆ ਸੀ। ਇਸ ਲਈ ਯੂਨੀਵਰਸਿਟੀ ਦਾ ਗੁਰੂ ਤੇਗ ਬਹਾਦਰ ਹਾਲ ਬੁੱਕ ਕੀਤਾ ਗਿਆ ਅਤੇ ਸ਼ੋਅ ਵਿਚ ਦਾਖਲੇ ਲਈ ਫੀਸ ਵੀ ਰੱਖੀ ਗਈ ਸੀ। ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀ ਜਥੇਬੰਦੀ ਸੈਕੂਲਰ ਯੂਥ ਫੈਡਰੇਸ਼ਨ ਆਫ ਇੰਡੀਆ ਵਲੋਂ ਇਸ ਸ਼ੋਅ ਵਿਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਮੁਫਤ ਦਾਖਲਾ ਕਰਵਾਉਣ ਦੀ ਮੰਗ ਕਰਦਿਆਂ ਇਸ ਦਾ ਵਿਰੋਧ ਵੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸੀਨੀਅਰ ਪ੍ਰੋਫੈਸਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਵੀ ਯੂਨੀਵਰਸਿਟੀ ਵਿਚ ਅਜਿਹੇ ਸ਼ੋਅ ਕਰਵਾਉਣ ਨਾਲ ਅਕਾਦਮਿਕ ਮਾਹੌਲ ਖਰਾਬ ਹੋਣ ਤੇ ਹੋਰ ਨੁਕਸਾਨ ਸਬੰਧੀ ਪੰਜਾਬ ਦੇ ਰਾਜਪਾਲ ਤੇ ਯੂਨੀਵਰਸਿਟੀ ਦੇ ਕੁਲਪਤੀ ਨੂੰ ਸ਼ਿਕਾਇਤ ਕੀਤੀ ਗਈ ਸੀ। ਵਿਵਾਦਾਂ ਖੜ੍ਹੇ ਹੁੰਦੇ ਦੇਖ ਹੁਣ ਇਸ ਸ਼ੋਅ ਦਾ ਸਥਾਨ ਪੰਜਾਬੀ ਯੂਨੀਵਰਸਿਟੀ ਦੀ ਬਜਾਏ ਲਾਅ ਯੂਨੀਵਰਸਿਟੀ ਵਿਖੇ ਤੈਅ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਕੱਲ੍ਹ ਤੋਂ ਲੁਧਿਆਣਾ ਤੇ ਪਟਿਆਲਾ ‘ਚ ਭਾਰੀ ਮੀਂਹ ਦੀ ਸੰਭਾਵਨਾ, ਪੜ੍ਹੋ ਮੌਸਮ ਵਿਭਾਗ ਦਾ ਅਲਰਟ

Read Next

ਨਿੱਜੀ ਵਾਹਨਾਂ ’ਤੇ ਅਫ਼ਸਰ ਨਹੀਂ ਲਿਖਾ ਸਕਣਗੇ ‘ਭਾਰਤ ਸਰਕਾਰ’, ਹੁਕਮ ਜਾਰੀ