Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਨਿੱਜੀ ਵਾਹਨਾਂ ’ਤੇ ਅਫ਼ਸਰ ਨਹੀਂ ਲਿਖਾ ਸਕਣਗੇ ‘ਭਾਰਤ ਸਰਕਾਰ’, ਹੁਕਮ ਜਾਰੀ

ਅੰਮ੍ਰਿਤਸਰ : ਭਾਰਤ ਸਰਕਾਰ ਦਾ ਕੋਈ ਵੀ ਅਫ਼ਸਰ ਅੱਗੇ ਤੋਂ ਨਿੱਜੀ ਜਾਂ ਕਿਰਾਏ ’ਤੇ ਲਏ ਵਾਹਨ ’ਤੇ ‘ਭਾਰਤ ਸਰਕਾਰ’ ਨਹੀਂ ਲਿਖਾ ਸਕੇਗਾ। ਇਸ ਸਬੰਧ ਵਿਚ ਕੇਂਦਰ ਸਰਕਾਰ ਨੇ ਹੁਕਮ ਜਾਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲੇ ਅਫ਼ਸਰਾਂ ’ਤੇ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਅਧੀਨ ਆਉਂਦੇ ਵਿਭਾਗਾਂ ਵਿਚ ਲੱਗੇ ਅਫ਼ਸਰਾਂ ਵਿਚ ਇਹ ਰੁਝਾਨ ਦੇਖਿਆ ਜਾ ਰਿਹਾ ਹੈ ਕਿ ਉਹ ਨਿੱਜੀ ਵਾਹਨਾਂ ਜਾਂ ਕਿਰਾਏ ’ਤੇ ਲਏ ਵਾਹਨਾਂ ’ਤੇ ‘ਭਾਰਤ ਸਰਕਾਰ’ ਲਿਖਾ ਲੈਂਦੇ ਹਨ। ਇਹ ਸਰਕਾਰੀ ਮੁਲਾਜ਼ਮ ਨਿੱਜੀ ਵਾਹਨਾਂ ’ਤੇ ‘ਭਾਰਤ ਸਰਕਾਰ’ ਲਿਖਾ ਕੇ ਇਸ ਦੀ ਗ਼ਲਤ ਵਰਤੋਂ ਵੀ ਕਰ ਲੈਂਦੇ ਹਨ।

ਇਸ ਸਬੰਧ ਵਿਚ ਆਰਟੀਆਈ ਕਾਰਕੁਨ ਪੀਸੀ ਸ਼ਰਮਾ ਨੇ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਨੂੰ ਰਜਿਸਟ੍ਰਡ ਪੱਤਰ ਭੇਜ ਕੇ ਮੰਗ ਕੀਤੀ ਸੀ ਕਿ ਕੇਂਦਰ ਸਰਕਾਰ ਦੇ ਆਲ੍ਹਾ ਅਫ਼ਸਰਾਂ ਨੂੰ ਇਹ ਹੁਕਮ ਕੀਤੇ ਜਾਣ ਕਿ ਆਪਣੇ ਸਰਕਾਰੀ ਰੁਤਬੇ ਦੀ ਦੁਰਵਰਤੋਂ ਨਾ ਕਰਨ ਤੇ ਨਿੱਜੀ ਵਾਹਨਾਂ ’ਤੇ ‘ਭਾਰਤ ਸਰਕਾਰ’ ਨਾ ਲਿਖਾਉਣ। ਇਸ ਸਬੰਧ ਵਿਚ ਕੇਂਦਰ ਸਰਕਾਰ ਦੇ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲਾ ਦੇ ਸਕੱਤਰ ਵੈਂਕਟ ਰਮਨ ਦੀ ਤਰਫੋਂ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਅਧੀਨ ਆਉਂਦੇ ਵਿਭਾਗਾਂ ਵਿਚ ਲੱਗਾ ਕੋਈ ਵੀ ਅਫ਼ਸਰ ਨਿੱਜੀ ਜਾਂ ਕਿਰਾਏ ’ਤੇ ਲਏ ਵਾਹਨਾਂ ’ਤੇ ‘ਭਾਰਤ ਸਰਕਾਰ’ ਨਾ ਲਿਖਾਏ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਰਫ਼ ਭਾਰਤ ਸਰਕਾਰ ਵੱਲੋਂ ਖ਼ਰੀਦੇ ਵਾਹਨਾਂ ’ਤੇ ‘ਭਾਰਤ ਸਰਕਾਰ’ ਲਿਖਿਆ ਹੋਣਾ ਚਾਹੀਦਾ ਹੈ।

Vinkmag ad
Share Our Daily Posts

News Desk

Read Previous

ਪੰਜਾਬੀ ਯੂਨੀਵਰਸਿਟੀ ’ਚ ਨਹੀਂ ਹੋਵੇਗਾ ਸਤਿੰਦਰ ਸਰਤਾਜ ਦਾ ਸ਼ੋਅ, ਵਿਰੋਧ ਤੋਂ ਬਾਅਦ ਸ਼ੋਅ ਦੀ ਬਦਲੀ ਥਾਂ

Read Next

MLA ਨਰਿੰਦਰ ਕੌਰ ਭਰਾਜ ਦਾ ਵਿਆਹ ਅੱਜ, ਪਟਿਆਲਾ ਦੇ ਗੁਰਦੁਆਰਾ ਸਾਹਿਬ ‘ਚ ਹੋਣਗੀਆਂ ਰਸਮਾਂ