Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਬਟਾਲਾ ਦੇ ਪਿੰਡ ਕੋਟਲਾ ਬੋਝਾ ‘ਚ ਪੁਲਿਸ ਤੇ ਗੈਂਗਸਟਰ ‘ਚ ਮੁਕਾਬਲਾ ਜਾਰੀ, ਗੈਂਗਸਟਰ ਦੀ ਪਤਨੀ ਤੇ ਬੱਚਾ ਲਏ ਹਿਰਾਸਤ ‘ਚ

ਬਟਾਲਾ : ਬਟਾਲਾ ਨੇੜਲੇ ਕਸਬਾ ਪਿੰਡ ਕੋਟਲਾ ਬੋਝਾ ਸਿੰਘ ਤੇ ਸੁੱਖਾ ਚਿੜਾ ‘ਚ ਗੈਂਗਸਟਰ ਤੇ ਪੁਲਿਸ ਵਿਚਕਾਰ ਹੋਏ ਮੁਕਾਬਲੇ ਦਾ ਪਤਾ ਲੱਗਾ ਹੈ। ਪੁਲਿਸ ਨੇ ਗੈਂਗਸਟਰ ਬਬਲੂ ਦੀ ਪਤਨੀ ਤੇ ਬੱਚੇ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਗੈਂਗਸਟਰ ‘ਤੇ ਪਹਿਲਾਂ ਤੋਂ ਹੀ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ।

ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਹੱਥਾਂ ‘ਚ ਦੋ ਪਿਸਤੌਲਾਂ ਫੜੀ ਇਕ ਗੈਂਗਸਟਰ ਆਪਣੀ ਪਤਨੀ ਤੇ ਬੱਚੇ ਦੇ ਨਾਲ ਸੀ। ਪੁਲਿਸ ਦੀ ਕਾਰ ਨੂੰ ਦੇਖ ਕੇ ਸ਼ੱਕੀ ਗੈਂਗਸਟਰ ਸਾਈਡ ਤੋਂ ਆਪਣੀ ਕਾਰ ਭਜਾ ਕੇ ਲੈ ਗਿਆ। ਇਸ ਤੋਂ ਬਾਅਦ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਉਸ ਦਾ ਪਿੱਛਾ ਕੀਤਾ ਤਾਂ ਅਣਪਛਾਤਾ ਗੈਂਗਸਟਰ ਆਪਣੀ ਪਤਨੀ ਤੇ ਬੱਚੇ ਸਮੇਤ ਖੇਤਾਂ ‘ਚ ਦਾਖ਼ਲ ਹੋ ਗਿਆ। ਪੁਲਿਸ ਨੇ ਖੇਤਾਂ ਦੀ ਘੇਰਾਬੰਦੀ ਕਰ ਲਈ ਹੈ। ਫਿਲਹਾਲ ਉਕਤ ਗੈਂਗਸਟਰ ਦੀ ਪਤਨੀ ਤੇ ਬੱਚੇ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਜਦਕਿ ਆਪ ਉਹ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਮੌਕੇ ‘ਤੇ ਭਾਰੀ ਪੁਲਿਸ ਫੋਰਸ ਨੇ ਘੇਰਾਬੰਦੀ ਕਰ ਲਈ ਹੈ। ਫਿਲਹਾਲ ਪੁਲਿਸ ਇਸ ਬਾਰੇ ਕੋਈ ਵੀ ਗੱਲ ਕਰਨ ਤੋਂ ਇਨਕਾਰ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਚਿੱਟਾ ਇਧਰ ਮਿਲਦਾ ਹੈ….. ਦਾ ਬੋਰਡ ਕਰ ਗਿਆ ਕੰਮ, ਪੰਜਾਬ ਪੁਲਿਸ ਨੇ ਬਠਿੰਡਾ ਦੇ ਪਿੰਡ ਭਾਈ ਬਖਤੌਰ ‘ਚ ਕੀਤੀ ਛਾਪੇਮਾਰੀ

Read Next

ਕੈਪਟਨ ਸੰਧੂ ਦੀ ਹੋ ਸਕਦੀ ਹੈ ਗ੍ਰਿਫ਼ਤਾਰੀ, ਮੁਹਾਲੀ ਵਾਲੀ ਰਿਹਾਇਸ਼ ‘ਤੇ ਵਿਜੀਲੈਂਸ ਦੀ ਰੇਡ