Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 12, 2026

ਸਿਪਾਹੀ ਦਾ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਕੇਸ ਦਰਜ, ਪੁਲਿਸ ਨੇ ਕਾਰਵਾਈ ਕੀਤੀ ਸ਼ੁਰੂ

ਸ੍ਰੀ ਮੁਕਤਸਰ ਸਾਹਿਬ : ਮੁਕਤਸਰ ਥਾਣਾ ਸਿਟੀ ਪੁਲਿਸ ਨੇ ਥਾਣੇ ’ਚ ਆਏ ਇਕ ਸਿਪਾਹੀ ’ਤੇ ਨਸ਼ਾ ਕੀਤੇ ਹੋਣ ਦੇ ਸ਼ੱਕ ’ਚ ਜਦ ਡੋਪ ਟੈਸਟ ਕਰਵਾਇਆ ਤਾਂ ਰਿਪੋਰਟ ਪਾਜ਼ੇਟਿਵ ਪਾਈ ਗਈ। ਇਸ ਤੋਂ ਬਾਅਦ ਸਿਪਾਹੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਉਸਨੂੰ ਗ੍ਰਿਫ਼ਤਾਰ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਉਕਤ ਮਾਮਲਾ ਥਾਣਾ ਇੰਚਾਰਜ ਨਵਪ੍ਰੀਤ ਸਿੰਘ ਦੇ ਬਿਆਨਾਂ ’ਤੇ ਦਰਜ ਕੀਤਾ ਹੈ। ਪੁਲਿਸ ਵੱਲੋਂ ਦਰਜ ਮਾਮਲੇ ਅਨੁਸਾਰ ਪਿੰਡ ਕੱਟਿਆਂਵਾਲੀ ਨਿਵਾਸੀ ਸਿਪਾਹੀ ਨਰਪਿੰਦਰਜੀਤ ਸਿੰਘ ਕਿਸੇ ਕੰਮ ਦੇ ਸਬੰਧ ’ਚ ਥਾਣਾ ਸਿਟੀ ਮੁਕਤਸਰ ਆਇਆ ਸੀ। ਦੱਸਿਆ ਗਿਆ ਹੈ ਕਿ ਉਕਤ ਸਿਪਾਹੀ ਦਾ ਕੋਈ ਨਸ਼ਾ ਕੀਤਾ ਹੋਇਆ ਸੀ, ਜਿਸਦਾ ਸ਼ੱਕ ਹੋਣ ’ਤੇ ਥਾਣਾ ਇੰਚਾਰਜ ਐੱਸਆਈ ਨਵਪ੍ਰੀਤ ਸਿੰਘ ਨੇ ਨਰਪਿੰਦਰਜੀਤ ਸਿੰਘ ਦਾ ਡੋਪ ਟੈਸਟ ਕਰਵਾਉਣ ਦੇ ਲਈ ਏਐੱਸਆਈ ਬਲਵਿੰਦਰ ਸਿੰਘ, ਹੌਲਦਾਰ ਮਨਦੀਪ ਸਿੰਘ ਤੇ ਸਿਪਾਹੀ ਖੁਸ਼ਦੀਪ ਸਿੰਘ ਦੇ ਹਵਾਲੇ ਕਰ ਸਿਵਲ ਹਸਪਤਾਲ ਭੇਜਿਆ। ਸਿਵਲ ਹਸਪਤਾਲ ’ਚ ਡਾਕਟਰ ਨੇ ਉਸਦਾ ਡੋਪ ਟੈਸਟ ਕਰਨ ਦੇ ਬਾਅਦ ਜੋ ਰਿਪੋਰਟ ਸੌਂਪੀ ਉਸ ਵਿੱਚ ਸਿਪਾਹੀ ਨਰਪਿੰਦਰਜੀਤ ਸਿੰਘ ਦਾ ਡੋਪ ਟੈਸਟ ਪਾਜ਼ੇਟਿਵ ਪਾਇਆ ਗਿਆ। ਥਾਣਾ ਇੰਚਾਰਜ ਨਵਪ੍ਰੀਤ ਸਿੰਘ ਦੇ ਅਨੁਸਾਰ ਸਿਪਾਹੀ ਨਰਪਿੰਦਰਜੀਤ ਸਿੰਘ ਦੀ ਡੋਪ ਟੈਸਟ ਰਿਪੋਰਟ ਪਾਜ਼ੇਟਿਵ ਆਉਣ ਦੇ ਚਲਦਿਆਂ ਉਸਦੇ ਖਿਲਾਫ਼ 27\61\85 ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਸਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।

Vinkmag ad
Share Our Daily Posts

News Desk

Read Previous

ਦੋ ਸਾਲਾਂ ਦੀ ਬੱਚੀ ਦੀ ਕਾਰ ਹੇਠਾਂ ਆਉਣ ਨਾਲ ਹੋਈ ਮੌਤ, ਘਟਨਾ ਹੋਈ ਸੀਸੀਟੀਵੀ ‘ਚ ਕੈਦ

Read Next

ਟਿਊਸ਼ਨ ਅਧਿਆਪਕਾ ਦੇ ਪਤੀ ਨੇ ਬੱਚਾ ਬੁਰੀ ਤਰ੍ਹਾਂ ਕੁੱਟਿਆ, ਪਿੱਠ ’ਤੇ ਸਨ ਡੰਡੇ ਮਾਰਨ ਦੇ ਨਿਸ਼ਾਨ