Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਟਿਊਸ਼ਨ ਅਧਿਆਪਕਾ ਦੇ ਪਤੀ ਨੇ ਬੱਚਾ ਬੁਰੀ ਤਰ੍ਹਾਂ ਕੁੱਟਿਆ, ਪਿੱਠ ’ਤੇ ਸਨ ਡੰਡੇ ਮਾਰਨ ਦੇ ਨਿਸ਼ਾਨ

ਬਠਿੰਡਾ : ਪਿੰਡ ਮਹਿਰਾਜ ਵਿਚ ਟਿਊਸ਼ਨ ਅਧਿਆਪਕਾ ਦੇ ਪਤੀ ਨੇ ਤੀਜੀ ਜਮਾਤ ਦੇ ਬੱਚੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ। ਮਾਮਲੇ ਦਾ ਖ਼ੁਲਾਸਾ ਮੰਗਲਵਾਰ ਨੂੰ ਬਾਅਦ ਦੁਪਹਿਰ ਬੱਚੇ ਦੇ ਟਿਊਸ਼ਨ ਤੋਂ ਵਾਪਸ ਆਉਣ ’ਤੇ ਹੋਇਆ। ਪੀੜਤ ਬੱਚੇ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ ਰਾਮਪੁਰਾ ਫੂਲ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਹੈ। ਇਸ ਘਟਨਾ ਤੋਂ ਬਾਅਦ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਬੱਚੇ ਦੀ ਕੁੱਟਮਾਰ ਕਰਨ ਵਾਲੀ ਅਧਿਆਪਕਾ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿੰਡ ਮਹਿਰਾਜ ਦੇ ਵਾਸੀ ਜਸਕਰਨ ਸਿੰਘ ਨੇ ਦੱਸਿਆ ਕਿ ਉਸ ਦਾ ਚਚੇਰਾ ਭਰਾ ਅੱਠ ਸਾਲਾ ਏਕਮ ਪਿੰਡ ਦੇ ਨਿੱਜੀ ਸਕੂਲ ਵਿਚ ਤੀਜੀ ਜਮਾਤ ਦਾ ਵਿਦਿਆਰਥੀ ਹੈ। ਸਕੂਲ ਸਮੇਂ ਤੋਂ ਬਾਅਦ ਏਕਮ ਅਧਿਆਪਕਾ ਕੋਲ ਟਿਊਸ਼ਨ ਪੜ੍ਹਨ ਜਾਂਦਾ ਹੈ। ਮੰਗਲਵਾਰ ਨੂੰ ਜਦੋਂ ਉਹ ਟਿਊਸ਼ਨ ਤੋਂ ਵਾਪਸ ਆਇਆ ਤਾਂ ਉਸ ਦੇ ਕੱਪੜਿਆਂ ਉੱਪਰ ਖ਼ੂਨ ਲੱਗਾ ਹੋਇਆ ਸੀ। ਜਦੋਂ ਉਨ੍ਹਾਂ ਕੱਪੜੇ ਚੁੱਕ ਕੇ ਦੇਖਿਆ ਤਾਂ ਉਸ ਦੀ ਪਿੱਠ ਉੱਪਰ ਡੰਡਿਆਂ ਦੇ ਨਿਸ਼ਾਨ ਪਏ ਹੋਏ ਸਨ। ਕੁੱਟਮਾਰ ਦਾ ਸ਼ਿਕਾਰ ਬੱਚਾ ਸਹਿਮਿਆ ਹੋਣ ਕਾਰਨ ਉਸ ਨੇ ਪਹਿਲਾਂ ਕੁਝ ਨਹੀਂ ਦੱਸਿਆ ਪਰ ਬਾਅਦ ਵਿਚ ਸਾਰੀ ਹੱਡ ਬੀਤੀ ਸੁਣਾਈ।

ਥਾਣਾ ਸਿਟੀ ਦੇ ਐੱਸਐੱਚਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਬੱਚੇ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਟਿਊਸ਼ਨ ਅਧਿਆਪਕਾ ਦੇ ਪਤੀ ਬਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਮਾਮਲੇ ਸਬੰਧੀ ਪੂਰੀ ਜਾਣਕਾਰੀ ਦਿੱਤੀ ਜਾ ਸਕਦੀ ਹੈ।

ਛੱਤ ਵਾਲੇ ਪੱਖੇ ਨਾਲ ਬੰਨ੍ਹ ਕੇ ਕੀਤੀ ਕੁੱਟਮਾਰ

ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਵਿਚ ਬੱਚੇ ਨੂੰ ਛੱਤ ਵਾਲੇ ਪੱਖੇ ਨਾਲ ਬੰਨ੍ਹ ਕੇ ਉਸ ਦੀ ਡੰਡੇ ਨਾਲ ਕੁੱਟਮਾਰ ਕਰਨ ਦੇ ਦੋਸ਼ ਲਾਏ ਜਾ ਰਹੇ ਹਨ। ਵਾਇਰਲ ਹੋਈ ਵੀਡੀਓ ਵਿਚ ਦੱਸਿਆ ਜਾ ਰਿਹਾ ਹੈ ਕਿ ਬੱਚੇ ਵੱਲੋਂ ਖ਼ੁਦ ਪਾਣੀ ਭਰ ਕੇ ਪੀਤੇ ਜਾਣ ਨੂੰ ਲੈ ਕੇ ਅਧਿਆਪਕਾ ਦਾ ਪਤੀ ਨਾਰਾਜ਼ ਹੋ ਗਿਆ ਅਤੇ ਇਸ ਕਾਰਨ ਉਸ ਨੇ ਬੱਚੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

Vinkmag ad
Share Our Daily Posts

News Desk

Read Previous

ਸਿਪਾਹੀ ਦਾ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਕੇਸ ਦਰਜ, ਪੁਲਿਸ ਨੇ ਕਾਰਵਾਈ ਕੀਤੀ ਸ਼ੁਰੂ

Read Next

ਜਲੰਧਰ ‘ਚ ਡੀਐੱਸਪੀ ਤੇ ਜਿਊਲਰ ਦੇ ਪੁੱਤਰਾਂ ਵਿਚਾਲੇ ਖ਼ੂਨੀ ਝੜਪ, ਮਾਡਲ ਟਾਊਨ ‘ਚ ਪਾਰਟੀ ਤੋਂ ਬਾਅਦ ਸਿਵਲ ਹਸਪਤਾਲ ‘ਚ ਵੀ ਹੰਗਾਮਾ