Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਜਲੰਧਰ ‘ਚ ਡੀਐੱਸਪੀ ਤੇ ਜਿਊਲਰ ਦੇ ਪੁੱਤਰਾਂ ਵਿਚਾਲੇ ਖ਼ੂਨੀ ਝੜਪ, ਮਾਡਲ ਟਾਊਨ ‘ਚ ਪਾਰਟੀ ਤੋਂ ਬਾਅਦ ਸਿਵਲ ਹਸਪਤਾਲ ‘ਚ ਵੀ ਹੰਗਾਮਾ

ਜਲੰਧਰ : ਮਹਾਨਗਰ ਦੇ ਮਾਡਲ ਟਾਊਨ ਰੈਸਟੋਰੈਂਟ ‘ਚ ਪਾਰਟੀ ਦੌਰਾਨ ਮਾਮੂਲੀ ਗੱਲ ਨੂੰ ਲੈ ਕੇ ਡੀਐਸਪੀ ਤੇ ਜਿਊਲਰ ਦੇ ਪੁੱਤਰਾਂ ਵਿਚਾਲੇ ਝੜਪ ਹੋ ਗਈ। ‘ਤੂ-ਤੂ ਮੈ-ਮੈ’ ਨਾਲ ਸ਼ੁਰੂ ਹੋਈ ਲੜਾਈ ਕੁਝ ਹੀ ਸਮੇਂ ‘ਚ ਖ਼ੂਨੀ ਝੜਪ ਤਕ ਪਹੁੰਚ ਗਈ। ਲੜਾਈ ਦੌਰਾਨ ਦੋਵਾਂ ਨੂੰ ਕੁਝ ਸੱਟਾਂ ਵੀ ਲੱਗੀਆਂ। ਹਾਲਾਂਕਿ ਬਾਅਦ ‘ਚ ਮੌਕੇ ‘ਤੇ ਮੌਜੂਦ ਲੋਕਾਂ ਨੇ ਦਖਲ ਦੇ ਕੇ ਉਨ੍ਹਾਂ ਨੂੰ ਛੁਡਵਾ ਦਿੱਤਾ। ਬਾਅਦ ‘ਚ ਦੋਵੇਂ ਧਿਰਾਂ ਪਾਰਟੀ ਤੋਂ ਚਲੀਆਂ ਗਈਆਂ। ਕੁਝ ਸਮੇਂ ਬਾਅਦ ਦੋਵੇਂ ਮੈਡੀਕਲ ਕਰਵਾਉਣ ਸਿਵਲ ਹਸਪਤਾਲ ਪੁੱਜੇ ਪਰ ਉਥੇ ਵੀ ਆਹਮੋ-ਸਾਹਮਣੇ ਹੋਣ ਤੋਂ ਬਾਅਦ ਮਾਹੌਲ ਫਿਰ ਤਣਾਅਪੂਰਨ ਹੋ ਗਿਆ।

ਝਗੜੇ ਦੇ ਕੁਝ ਸਮੇਂ ਬਾਅਦ ਦੋਵੇਂ ਧਿਰਾਂ ਮੈਡੀਕਲ ਕਰਵਾਉਣ ਸਿਵਲ ਹਸਪਤਾਲ ਪਹੁੰਚੀਆਂ। ਇਸ ਦੌਰਾਨ ਜਦੋਂ ਉਹ ਆਹਮੋ-ਸਾਹਮਣੇ ਹੋਏ ਤਾਂ ਗੱਲ ਫਿਰ ਹੱਥੋਪਾਈ ਤਕ ਪਹੁੰਚ ਗਈ। ਮੌਕੇ ‘ਤੇ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਹੂਟਰ ਵਜਾ ਕੇ ਘਟਨਾ ਸਬੰਧੀ ਥਾਣਾ 4 ਦੀ ਪੁਲਿਸ ਨੂੰ ਬੁਲਾਇਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਹੌਲ ਸ਼ਾਂਤ ਕਰਵਾਇਆ। ਇਸ ਮਗਰੋਂ ਸਿਵਲ ਹਸਪਤਾਲ ‘ਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਤਾਂ ਜੋ ਮਾਹੌਲ ਖ਼ਰਾਬ ਨਾ ਹੋਵੇ।

ਘਟਨਾ ਸਬੰਧੀ ਜਦੋਂ ਥਾਣਾ 6 ਦੇ ਇੰਚਾਰਜ ਸੁਖਦੇਵ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਰਾ ਮਾਮਲਾ ਐਸਆਈ ਬਲਜੀਤ ਸਿੰਘ ਦੇ ਧਿਆਨ ਵਿੱਚ ਹੈ। ਬਲਜੀਤ ਸਿੰਘ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਵੱਲੋਂ ਕੋਈ ਕਾਰਵਾਈ ਨਹੀਂ ਕਰਵਾਈ ਗਈ ਹੈ। ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਗੱਲਾਂ ਤੋਂ ਸਾਫ਼ ਸੀ ਕਿ ਪੁਲਿਸ ਕਿਤੇ ਨਾ ਕਿਤੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਟਿਊਸ਼ਨ ਅਧਿਆਪਕਾ ਦੇ ਪਤੀ ਨੇ ਬੱਚਾ ਬੁਰੀ ਤਰ੍ਹਾਂ ਕੁੱਟਿਆ, ਪਿੱਠ ’ਤੇ ਸਨ ਡੰਡੇ ਮਾਰਨ ਦੇ ਨਿਸ਼ਾਨ

Read Next

ਪੰਜਾਬੀ ਗਾਇਕਾ ਜੈਨੀ ਜੌਹਲ ਦੇ ਨਵੇਂ ਗੀਤ ‘ਲੈਟਰ ਟੂ ਸੀਐੱਮ’ ਦੇ ਚੁਫ਼ੇਰੇ ਚਰਚੇ, ਸਿੱਧੂ ਮੂਸੇਵਾਲਾ ਤੇ CM ਭਗਵੰਤ ਮਾਨ ਦਾ ਜ਼ਿਕਰ