Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

You Tube ਤੋਂ ਹਟਾਇਆ ਗਿਆ ਪੰਜਾਬੀ ਗਾਇਕ ਜੈਨੀ ਜੌਹਲ ਦਾ ਨਵਾਂ ਗੀਤ ਲੈਟਰ ਟੂ ਸੀਐੱਮ, 2 ਮਿਲੀਅਨ ਤੋਂ ਵੱਧ ਹੋ ਗਏ ਸਨ Views

ਚੰਡੀਗਡ਼੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸਮਰਪਿਤ ਤੇ ਉਨ੍ਹਾਂ ਦੇ ਕਤਲ ਦਾ ਇਨਸਾਫ਼ ਦੀ ਮੰਗ ਕਰਦਿਆਂ ਪੰਜਾਬੀ ਗਾਇਕਾ ਜੈਨੀ ਜੌਹਲ ਦੇ ਨਵੇਂ ਗੀਤ ਨਾਲ ਜੁਡ਼ੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ’ਤੇ ਸਵਾਲ ਚੁੱਕਦਿਆਂ ਪੰਜਾਬੀ ਗਾਇਕ ਜੈਨੀ ਜੌਹਲ ਦਾ ਗਾਣਾ ਯੂਟਿਊਬ ਤੋਂ ਹਟਾ ਦਿੱਤਾ ਹੈ। ਗੀਤ ਦੇ ਯੂਟਿਊਬ ’ਤੇ 2 ਮਿਲੀਅਨ ਤੋਂ ਵੱਧ ਵਿਊਜ਼ ਹੋ ਗਏ ਸਨ।

ਜ਼ਿਕਰਯੋਗ ਹੈ ਕਿ 29 ਮਈ ਨੂੰ ਗੈਂਗਸਟਰਾਂ ਵੱਲੋਂ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰਦਿਆਂ ਪੰਜਾਬੀ ਗਾਇਕਾ ਜੈਨੀ ਜੌਹਲ ਦੇ ਨਵੇਂ ਗਾਣੇ ਨੇ ਤਹਿਲਕਾ ਮਚਾ ਦਿੱਤਾ ਹੈ। ਗੀਤ ਦਾ ਟਾਇਟਲ ‘ਲੈਟਰ ਟੂ ਸੀਐੱਮ’ ਹੈ ਅਤੇ ਗੀਤ ਵਿੱਚ ਗਾਇਕਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਸਿੱਧੇ ਤੌਰ ਤੇ ਸੰਬੋਧਨ ਕਰਦਿਆਂ ਪੁੱਛਿਆ ਹੈ ਕਿ ਸਿੱਧੂ ਦੇ ਕਤਲ ਨੂੰ 4 ਮਹੀਨੇ ਬੀਤ ਚੁੱਕੇ ਹਨ, ਪਰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ! ਗੀਤ ਦੇ ਬੋਲ ਜੈਨੀ ਜੌਹਲ ਨੇ ਖੁਦ ਲਿਖੇ ਹਨ ਅਤੇ ਗੀਤ ਵਿੱਚ ਸਿੱਧੂ ਦੀ ਸੁਰੱਖਿਆ ਦੀ ਖ਼ਬਰ ਮੀਡੀਆ ਵਿੱਚ ਲੀਕ ਹੋਣ ਦਾ ਮੁੱਦਾ ਵੀ ਜੋਰ ਸ਼ੋਰ ਨਾਲ ਚੁੱਕਦਿਆਂ ਸਵਾਲ ਕੀਤਾ ਹੈ ਕੀ ਲਿਸਟ ਜਨਤਕ ਕਰਨ ਵਾਲੇ ਦਾ ਅਜੇ ਤੱਕ ਖੁਲਾਸਾ ਕਿਉਂ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਸਿੱਧੂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੀ ਸਿਹਤ ਅਤੇ ਸੁਰੱਖਿਆ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਸਭ ਤੋਂ ਇਲਾਵਾ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਕਸਟੱਡੀ ਵਿੱਚੋਂ ਫਰਾਰ ਹੋਣ ਨੂੰ ਲੈ ਕੇ ਵੀ ਪ੍ਰਸ਼ਾਸਨ ਨੂੰ ਨਿਸ਼ਾਨੇ ‘ਤੇ ਲਿਆ ਹੈ। ਇਸ ਗੀਤ ਨੂੰ ਸਿੱਧੂ ਦੇ ਚਾਹੁਣ ਵਾਲਿਆਂ ਵੱਲੋਂ ਬੇਹੱਦ ਪਿਆਰ ਦਿੱਤਾ ਜਾ ਰਿਹਾ ਹੈ ਅਤੇ ਰਿਲੀਜ਼ ਹੋਣ ਦੇ ਮਹਿਜ਼ ਕੁਝ ਘੰਟਿਆਂ ਦੇ ਅੰਦਰ ਹੀ ਲੱਖਾਂ ਵਾਰ ਦੇਖਿਆ ਜਾ ਚੁੱਕਿਆ ਹੈ। ਇਸ ਤੋਂ ਇਲਾਵਾ ਕੁਮੈਟਾਂ ਵਿੱਚ ਵੀ ਲੋਕ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਪੰਜਾਬੀ ਗਾਇਕਾ ਜੈਨੀ ਜੌਹਲ ਦੇ ਨਵੇਂ ਗੀਤ ‘ਲੈਟਰ ਟੂ ਸੀਐੱਮ’ ਦੇ ਚੁਫ਼ੇਰੇ ਚਰਚੇ, ਸਿੱਧੂ ਮੂਸੇਵਾਲਾ ਤੇ CM ਭਗਵੰਤ ਮਾਨ ਦਾ ਜ਼ਿਕਰ

Read Next

10 ਦਿਨਾਂ ‘ਚ 2 ਹਜ਼ਾਰ ਰੁਪਏ ਵਧੀ ਸੋਨੇ ਦੀ ਕੀਮਤ, 53 ਹਜ਼ਾਰ ਰੁਪਏ ਪ੍ਰਤੀ ਦਸ ਗ੍ਰਾਮ ਪਹੁੰਚਿਆ ਰੇਟ