Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਤੀਜੀ ਜਮਾਤ ਦੇ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੀ ਟਿਊਸ਼ਨ ਅਧਿਆਪਕ ਦਾ ਪਤੀ ਗ੍ਰਿਫਤਾਰ, ਮਾਮਲਾ ਦਰਜ

ਰਾਮਪੁਰਾ ਫੂਲ : ਸ਼ਨੀਵਾਰ ਨੂੰ ਬੱਚੇ ਦੀ ਮਾਂ ਦੀ ਸ਼ਿਕਾਇਤ ‘ਤੇ ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਪਿੰਡ ਮਹਾਰਾਜ ‘ਚ ਤੀਜੀ ਜਮਾਤ ਦੇ ਬੱਚੇ ਦੀ ਟਿਊਸ਼ਨ ਅਧਿਆਪਕਾ ਦੇ ਪਤੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਦੋਸ਼ ‘ਚ ਦੋਸ਼ੀ ਵਿਅਕਤੀ ਅਤੇ ਪਿੰਡ ਮਹਾਰਾਜ ਖੁਰਦ ਦੇ ਨਿਵਾਸੀ ਬਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਵੱਲੋਂ ਦੋਸ਼ੀ ਵਿਅਕਤੀ ਨੂੰ ਵੀ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਸ ਨੂੰ ਐਤਵਾਰ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ‘ਤੇ ਲਿਆ ਗਿਆ ਹੈ ਤਾਂ ਜੋ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਸਕੇ |

ਥਾਣਾ ਰਾਮਪੁਰਾ ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਪਿੰਡ ਮਹਿਰਾਜ ਖੁਰਦ ਦੀ ਰਹਿਣ ਵਾਲੀ ਵੀਰਪਾਲ ਕੌਰ ਨੇ ਦੱਸਿਆ ਕਿ ਉਸਦਾ 9 ਸਾਲਾ ਲੜਕਾ ਏਕਮਵੀਰ ਸਿੰਘ ਜੋ ਕਿ ਉਸਦੇ ਹੀ ਪਿੰਡ ਮਹਿਰਾਜ ਖੁਰਦ ਦਾ ਰਹਿਣ ਵਾਲਾ ਹੈ, ਲਖਵਿੰਦਰ ਕੌਰ ਕੋਲ ਟਿਊਸ਼ਨ ਪੜ੍ਹਦਾ ਹੈ , ਦੋਸ਼ੀ ਬਿੰਦਰ ਸਿੰਘ ਦੀ ਪਤਨੀ ਹੈ।

ਬੀਤੇ ਮੰਗਲਵਾਰ ਜਦੋਂ ਉਹ ਟਿਊਸ਼ਨ ਤੋਂ ਵਾਪਸ ਆਇਆ ਤਾਂ ਉਸ ਦੀ ਗਰਦਨ ‘ਤੇ ਖੂਨ ਲੱਗਾ ਹੋਇਆ ਸੀ ਅਤੇ ਪਿੱਠ ‘ਤੇ ਡੰਡਿਆਂ ਨਾਲ ਕੁੱਟਣ ਦੇ ਨਿਸ਼ਾਨ ਸਨ। ਬੱਚਾ ਬਹੁਤ ਪਰੇਸ਼ਾਨ ਸੀ। ਇਹ ਦੇਖ ਕੇ ਬੱਚੇ ਨੂੰ ਤੁਰੰਤ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਚੇ ਨੂੰ ਛੱਤ ਵਾਲੇ ਪੱਖੇ ਨਾਲ ਬੰਨ੍ਹ ਕੇ ਡੰਡਿਆਂ ਨਾਲ ਕੁੱਟਿਆ ਗਿਆ। ਕਿਉਂਕਿ ਬੱਚੇ ਨੇ ਟਿਊਸ਼ਨ ਟੀਚਰ ਦੇ ਘਰ ਜਾ ਕੇ ਖੁਦ ਪਾਣੀ ਪੀਤਾ ਸੀ। ਪੀੜਤ ਬੱਚੇ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਥਾਣਾ ਰਾਮਪੁਰਾ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਬੱਚੇ ਦੀ ਮਾਂ ਦੇ ਬਿਆਨਾਂ ‘ਤੇ ਬੱਚੇ ਦੀ ਟਿਊਸ਼ਨ ਅਧਿਆਪਕਾ ਦੇ ਪਤੀ ਬਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਦੋਸ਼ੀ ਬਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

10 ਦਿਨਾਂ ‘ਚ 2 ਹਜ਼ਾਰ ਰੁਪਏ ਵਧੀ ਸੋਨੇ ਦੀ ਕੀਮਤ, 53 ਹਜ਼ਾਰ ਰੁਪਏ ਪ੍ਰਤੀ ਦਸ ਗ੍ਰਾਮ ਪਹੁੰਚਿਆ ਰੇਟ

Read Next

ਲੁਧਿਆਣਾ ‘ਚ ਰਿਟਾਇਰਡ ਥਾਣੇਦਾਰ ਨੇ 8 ਮਹੀਨੇ ਦੀ ਬੱਚੀ ‘ਤੇ ਪਿਸਤੌਲ ਤਾਣ ਕੇ ਮਹਿਲਾ ਕਿਰਾਏਦਾਰ ਨਾਲ ਕੀਤਾ ਜਬਰ ਜਨਾਹ