Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

100 ਸਾਲ ਪਹਿਲਾਂ ਰੇਲਵੇ ਸਟੇਸ਼ਨ ਪੰਜਾ ਸਾਹਿਬ ਵਿਖੇ ਵਾਪਰੀ ਘਟਨਾ ‘ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ‘ਚ ‘ਚ ਪੰਜਾ ਸਾਹਿਬ ਦੇ ਰੇਲਵੇ ਸਟੇਸ਼ਨ ’ਤੇ ਹੋਵੇਗਾ ਧਾਰਮਿਕ ਸਮਾਗਮ

ਅੰਮ੍ਰਿਤਸਰ : ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾਡ਼ਾ ਗੁਰਦੁਆਰਾ ਜਨਮ ਅਸਥਾਨ ਚੂਨਾ ਮੰਡੀ ਲਾਹੌਰ ਪਾਕਿਸਤਾਨ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਸ਼ਰਧਾ ਨਾਲ ਮਨਾਇਆ ਗਿਆ। ਪ੍ਰਕਾਸ਼ ਦਿਹਾਡ਼ੇ ਦੇ ਸਬੰਧ ਵਿਚ ਗੁਰਦੁਆਰਾ ਚੂਨਾ ਮੰਡੀ ਲਾਹੌਰ ਵਿਖੇ ਪਰਸੋਂ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਅਰਦਾਸ ਹੈੱਡ ਗ੍ਰੰਥੀ ਭਾਈ ਮਨਿੰਦਰ ਸਿੰਘ ਨੇ ਕੀਤੀ। ਇਸ ਮੌਕੇ ਰਾਗੀ ਸਿੰਘਾਂ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।

ਇਸ ਮੌਕੇ ਪੁੱਜੇ ਪਾਕਿਸਤਾਨ ਓਕਾਫ਼ ਬੋਰਡ ਦੇ ਚੇਅਰਮੈਨ ਹਬੀਬ ਉਲ ਰਹਿਮਾਨ ਗਿਲਾਨੀ ਨੇ ਨਤਮਸਤਕ ਹੁੰਦਿਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਿੱਥੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ, ਉਥੇ ਉਨ੍ਹਾਂ ਵੱਡੇ ਐਲਾਨ ਕੀਤੇ ਕਿ ਸਾਕਾ ਪੰਜਾ ਸਾਹਿਬ ਦੇ 100 ਸਾਲਾ ਸ਼ਤਾਬਦੀ ਜੋ ਕਿ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਪਾਕਿਸਤਾਨ ਵਿਖੇ 30 ਅਕਤੂਬਰ 2022 ਨੂੰ ਮਨਾਈ ਜਾਣੀ ਹੈ, ਇਸ ਸਬੰਧੀ ਮੀਟਿੰਗ ਕਰਨ ਲਈ ਪਾਕਿਸਤਾਨ ਓਕਾਫ਼ ਬੋਰਡ ਦੇ ਦਫ਼ਤਰ ਵਿਖੇ ਪੁੱਜੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਾਕਿਸਤਾਨ ਔਕਾਫ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੀਤੀ ਅਪੀਲ ਤਹਿਤ 100 ਸਾਲ ਪਹਿਲਾਂ ਰੇਲਵੇ ਸਟੇਸ਼ਨ ਪੰਜਾ ਸਾਹਿਬ ਵਿਖੇ ਵਾਪਰੀ ਘਟਨਾ ਮੌਕੇ ਰੇਲਵੇ ਸਟੇਸ਼ਨ ਵਿਖੇ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਦੇ ਕਹਿਣ ਅਨੁਸਾਰ 30 ਅਕਤੂਬਰ ਨੂੰ ਇਕ ਘੰਟਾ ਧਾਰਮਿਕ ਕੀਰਤਨ ਦਰਬਾਰ ਰੇਲਵੇ ਸਟੇਸ਼ਨ ਪੰਜਾ ਸਾਹਿਬ ਹਸਨ ਅਬਦਾਲ ਪਾਕਿਸਤਾਨ ਵਿਖੇ ਕੀਤਾ ਜਾਵੇਗਾ।

ਇਸ ਮੌਕੇ ਚੇਅਰਮੈਨ ਔਕਾਫ ਬੋਰਡ ਜਨਾਬ ਗਿਲਾਨੀ ਨੇ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਕੁਝ ਸਮੇਂ ਵਿਚ ਪਾਕਿਸਤਾਨ ਸਥਿਤ ਸਿੱਖ ਧਰਮ ਦੇ ਇਤਿਹਾਸਕ ਅਸਥਾਨ ਜਿੱਥੇ ਕਿ ਦਰਸ਼ਨ ਦੀਦਾਰੇ ਸੰਗਤਾਂ ਨੂੰ ਨਹੀਂ ਹੁੰਦੇ ਸਨ, ਉਹ ਅਸਥਾਨ ਵੀ ਖੋਲ੍ਹ ਕੇ ਸੰਗਤਾਂ ਲਈ ਦਰਸ਼ਨ ਦੀਦਾਰੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਇਤਿਹਾਸਕ ਗੁਰਧਾਮ ਜੋ ਕਿ ਸੇਵਾ-ਸੰਭਾਲ ਤੋਂ ਵਾਂਝੇ ਹਨ, ਉਨ੍ਹਾਂ ਤੇ ਸਰਕਾਰ ਅਤੇ ਪਾਕਿਸਤਾਨ ਓਕਾਫ਼ ਬੋਰਡ ਤਵੱਜੋ ਦਿੰਦੇ ਹੋਏ ਅਰਬਾਂ ਰੁਪਏ ਦੇ ਬਜਟ ਰੱਖ ਕੇ ਉਨ੍ਹਾਂ ਦੀ ਸੇਵਾ-ਸੰਭਾਲ ਕੀਤੀ ਜਾ ਰਹੀ ਹੈ।

ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਮੁਸਲਮਾਨ ਭਾਈਚਾਰੇ ਦੇ ਨਬੀ ਪਾਕਿ ਦਾ ਅੱਜ ਜਨਮ ਦਿਨ ਦੀਆਂ ਵੀ ਮੁਸਲਮਾਨ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ। ਇਸ ਦੌਰਾਨ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਪਾਕਿਸਤਾਨ ਓਕਾਫ਼ ਬੋਰਡ ਸਿੱਖ ਧਰਮ ਦੇ ਸ਼ਹੀਦ ਭਾਈ ਤਾਰੂ ਸਿੰਘ ਭਾਈ ਮਨੀ ਸਿੰਘ ਅਤੇ ਗੁਰਦੁਆਰਾ ਦੀਵਾਨਖਾਨਾ ਜੋ ਕਿ ਗੁਰਦੁਆਰਾ ਚੂਨਾ ਮੰਡੀ ਲਾਹੌਰ ਦੇ ਬਿਲਕੁਲ ਨਜ਼ਦੀਕ ਹੈ, ਉਥੇ ਜੋ ਸਥਾਨਕ ਲੋਕਾਂ ਵੱਲੋਂ ਨਾਜਾਇਜ਼ ਕਬਜ਼ੇ ਕੀਤੇ ਗਏ ਹਨ, ਉਹ ਕਬਜ਼ੇ ਛੁਡਵਾ ਕੇ ਗੁਰਧਾਮਾਂ ਦੀ ਸੇਵਾ-ਸੰਭਾਲ ਕਰ ਕੇ ਸੰਗਤਾਂ ਦੇ ਦਰਸ਼ਨ ਦੀਦਾਰਿਆਂ ਲਈ ਖੋਲ੍ਹਣ ਲਈ ਅਪੀਲ ਕੀਤੀ ਗਈ।

ਇਸ ਮੌਕੇ ਹਬੀ ਉਲ ਰਹਿਮਾਨ ਗਿਲਾਨੀ ਤੇ ਐਡੀਸ਼ਨਲ ਸਕੱਤਰ ਰਾਣਾ ਸ਼ਾਹਿਦ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਮੈਂਬਰ ਡਾ. ਮਾਹੀਪਾਲ ਸਿੰਘ, ਮੈਂਬਰ ਅਰਵਿੰਦਰ ਸਿੰਘ, ਮੈਂਬਰ ਸਰਬੱਤ ਸਿੰਘ, ਸ੍ਰੀ ਨਨਕਾਣਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਬਲਵੰਤ ਸਿੰਘ, ਗਿਆਨੀ ਰਣਜੀਤ ਸਿੰਘ, ਗਿਆਨੀ ਦਇਆ ਸਿੰਘ, ਗਿਆਨੀ ਪ੍ਰੇਮ ਸਿੰਘ ਨੇ ਸਨਮਾਨਿਤ ਕੀਤਾ।

Vinkmag ad
Share Our Daily Posts

News Desk

Read Previous

ਕੇਐੱਮਵੀ ਕਾਲਜੀਏਟ ਸਕੂਲ ਦੀ ਸਾਫਟਬਾਲ ਟੀਮ ਬਣੀ ਚੈਂਪੀਅਨ

Read Next

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ