ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ‘ਚ ਇਹ ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਪੁਰਾਣੀ ਵਾਲ ਸਿਟੀ ਦੇ ਬਾਰਾਂ ਦਰਵਾਜ਼ਿਆਂ ਰਾਹੀਂ ਪ੍ਰਕਰਮਾ ਕਰ ਕੇ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ। ਵਿਸ਼ੇਸ਼ ਬੱਸ ‘ਚ ਸੁੰਦਰ ਪਾਲਕੀ ‘ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਕਾਂ ਲਈ ਸ਼ਹਿਰ ਦੀਆਂ ਸੰਗਤਾਂ ਉਮੜੀਆਂ ਹਨ। ਪਾਲਕੀ ਸਾਹਿਬ ਦੇ ਨਾਲ ਗੱਤਕਾ ਪਾਰਟੀਆਂ, ਬੈਂਡ ਪਾਰਟੀਆਂ, ਸਕੂਲੀ ਬੱਚੇ, ਸ਼ਬਦ ਚੌਕੀ ਜਥੇ ‘ਤੇ ਸੰਗਤ ਨਾਲ ਚੱਲ ਰਹੀਆਂ ਹਨ। ਵੱਖ-ਵੱਖ ਥਾਵਾਂ ‘ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ਤੇ ਨਗਰ ਕੀਰਤਨ ਦੇ ਨਾਲ ਚੱਲ ਰਹੀਆਂ ਸੰਗਤਾਂ ਲਈ ਵਿਸ਼ੇਸ਼ ਪ੍ਰਕਾਰ ਦੇ ਲੰਗਰ ਵਰਤਾਏ ਜਾ ਰਹੇ ਹਨ।
