Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਗੁਜਰਾਤ ‘ਚ ਚੋਣ ਪ੍ਰਚਾਰ ਦੌਰਾਨ MSP ਦੇਣ ਦਾ ਕੇਜਰੀਵਾਲ ਦਾ ਦਾਅਵਾ, ਵਿਰੋਧੀ ਧਿਰ ਤੇ ਕਿਸਾਨਾਂ ਨੇ ਘੇਰਿਆ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ’ਤੇ ਪੰਜ ਫ਼ਸਲਾਂ ਖਰੀਦਣ ਦੇ ਬਿਆਨ ਨੂੰ ਲੈ ਕੇ ਵਿਰੋਧੀ ਧਿਰ ਅਤੇ ਕਿਸਾਨਾਂ ਵੱਲੋਂ ਹਮਲਾ ਬੋਲਿਆ ਗਿਆ ਹੈ। ਕੇਜਰੀਵਾਲ ਨੇ ਇਹ ਦਾਅਵਾ ਗੁਜਰਾਤ ਦੇ ਸੂਰਤ ਵਿੱਚ ਚੋਣ ਪ੍ਰਚਾਰ ਦੌਰਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰ੍ਹਾਂ ਗੁਜਰਾਤ ‘ਚ ਵੀ ਜੇਕਰ ਪਾਰਟੀ ਦੀ ਸਰਕਾਰ ਬਣੀ ਤਾਂ ਵੱਖ-ਵੱਖ ਫਸਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੀਆਂ ਜਾਣਗੀਆਂ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ।

ਮੁੱਖ ਵਿਰੋਧੀ ਪਾਰਟੀਆਂ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੇ ਨਾਲ-ਨਾਲ ਕਿਸਾਨ ਜਥੇਬੰਦੀਆਂ ਨੇ ਵੀ ਕੇਜਰੀਵਾਲ ਨੂੰ ਉਨ੍ਹਾਂ ਫਸਲਾਂ ਦੀ ਸੂਚੀ ਮੁਹੱਈਆ ਕਰਵਾਉਣ ਲਈ ਕਿਹਾ ਹੈ, ਜਿਨ੍ਹਾਂ ‘ਤੇ ਸੂਬੇ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਘੱਟੋ-ਘੱਟ ਸਮਰਥਨ ਮੁੱਲ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਗੁਜਰਾਤ ਦੇ ਲੋਕਾਂ ਨੂੰ ਗੁੰਮਰਾਹ ਨਾ ਕੀਤਾ ਜਾਵੇ।

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਣਕ, ਝੋਨਾ ਅਤੇ ਨਰਮੇ ਦੀ ਪਹਿਲਾਂ ਹੀ ਖਰੀਦ ਕੀਤੀ ਜਾ ਰਹੀ ਹੈ। ਬਾਕੀ ਫ਼ਸਲਾਂ ‘ਤੇ ਕੇਂਦਰ ਸਰਕਾਰ ਸਿਰਫ਼ ਐਸਐਮਐਸਪੀ ਦਾ ਐਲਾਨ ਕਰਦੀ ਹੈ ਪਰ ਖਰੀਦ ਨਹੀਂ ਕਰਦੀ। ਇਸ ਸਾਲ ‘ਆਪ’ ਸਰਕਾਰ ਨੇ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦਾ ਐਲਾਨ ਕੀਤਾ ਸੀ, ਪਰ ਕੁੱਲ ਝਾੜ ‘ਚੋਂ ਸਿਰਫ 10 ਫੀਸਦੀ ਫਸਲ ਹੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੀ ਗਈ। ਕਿਸਾਨਾਂ ਦੀ 90 ਫੀਸਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਕੀਮਤ ‘ਤੇ ਵਪਾਰੀਆਂ ਨੂੰ ਵੇਚੀ ਗਈ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੇਜਰੀਵਾਲ ਦੇ ਬਿਆਨ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਇਹ ਚੋਣਾਂ ਵਿਚ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਬਿਆਨ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦਾ ਐਲਾਨ ਕੀਤਾ, ਪਰ ਪੂਰੀ ਫਸਲ ਨਹੀਂ ਖਰੀਦੀ। ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦਾ ਵਾਅਦਾ ਕੀਤਾ ਪਰ ਇਕ ਪੈਸਾ ਵੀ ਅਦਾ ਨਹੀਂ ਕੀਤਾ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ: ਦਲਜੀਤ ਸਿੰਘ ਚੀਮਾ ਅਤੇ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਵੀ ਕੇਜਰੀਵਾਲ ਦੇ ਇਸ ਦਾਅਵੇ ਨੂੰ ਝੂਠ ਦਾ ਪੁਲੰਦਾ ਦੱਸਿਆ ਹੈ। ਸ਼ਰਮਾ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਦਿੱਤੀ ਗਈ ਸੂਚੀ ਵਿੱਚ ਕੇਂਦਰ ਸਰਕਾਰ ਵੱਲੋਂ ਕਣਕ, ਝੋਨਾ ਅਤੇ ਕਪਾਹ ਦੀਆਂ ਫਸਲਾਂ ਪਹਿਲਾਂ ਹੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੀਆਂ ਜਾ ਰਹੀਆਂ ਹਨ। ਜਿੱਥੋਂ ਤੱਕ ਮੂੰਗੀ ਦਾ ਸਵਾਲ ਹੈ, ਇਸ ਦਾ ਨਤੀਜਾ ਸਭ ਦੇ ਸਾਹਮਣੇ ਹੈ। ਕਿਸਾਨਾਂ ਨਾਲ ਧੋਖਾ ਕੀਤਾ ਗਿਆ ਹੈ ਅਤੇ ਹੁਣ ਇਹ ਧੋਖਾ ਗੁਜਰਾਤ ਵਿੱਚ ਦੁਹਰਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਮੁਤਾਬਕ ਭਾਰਤ ਸਰਕਾਰ 23 ਫ਼ਸਲਾਂ ‘ਤੇ ਐਮ.ਐਸ.ਪੀ. ਇਨ੍ਹਾਂ ਵਿੱਚੋਂ 16 ਫ਼ਸਲਾਂ ਪੰਜਾਬ ਦੀਆਂ ਮੰਡੀਆਂ ਵਿੱਚ ਆਉਂਦੀਆਂ ਹਨ ਪਰ ਘੱਟੋ-ਘੱਟ ਸਮਰਥਨ ਮੁੱਲ ’ਤੇ ਸਿਰਫ਼ ਕਣਕ, ਝੋਨਾ ਅਤੇ ਕਪਾਹ ਦੀ ਹੀ ਖਰੀਦ ਹੁੰਦੀ ਹੈ। ਕਪਾਹ ਦੀ ਖਰੀਦ ਵੀ ਉਦੋਂ ਕੀਤੀ ਜਾਂਦੀ ਹੈ ਜਦੋਂ ਇਹ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਵਿਕ ਰਿਹਾ ਹੋਵੇ।

Vinkmag ad
Share Our Daily Posts

News Desk

Read Previous

ਵਾਰਡ ਬੰਦੀ ਦਾ ਸਰਵੇ ਅੱਜ ਪੂਰਾ ਹੋਵੇਗਾ, ਕੌਂਸਲਰ ਤੇ ਨੇਤਾ ਅਲਰਟ ‘ਤੇ

Read Next

ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਜਲੌਅ