Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਪੰਜਾਬ ਦੇ ਰਾਜਪਾਲ ਨੇ ਹੁਣ ਬਾਬਾ ਫਰੀਦ ਯੂਨੀਵਰਸਿਟੀ ਦੇ ਨਵੇਂ VC ਦੀ ਨਿਯੁਕਤੀ ‘ਚ ਡਾਹਿਆ ਅੱੜਿਕਾ, ਫਾਈਲ ਮੋੜੀ

ਚੰਡੀਗੜ੍ਹ : ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਫ਼ਰੀਦਕੋਟ ਦੇ ਅਗਲੇ ਵਾਈਸ ਚਾਂਸਲਰ ਡਾ. ਗੁਰਪ੍ਰੀਤ ਸਿੰਘ ਵਾਂਡਰ (Dr. Gurpreet Singh Wander) ਦੇ ਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਮਨਜ਼ੂਰੀ ਦੇ ਦਿੱਤੀ ਸੀ, ਜਿਸ ‘ਤੇ ਰਾਜ ਭਵਨ ਨੇ ਇਤਰਾਜ਼ ਕੀਤਾ ਹੈ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਵੱਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ (Dr. Gurpreet Singh Wander) ਦਾ ਨਾਂ ਚੁਣ ਕੇ ਰਾਜਪਾਲ ਨੂੰ ਭੇਜ ਦਿੱਤਾ ਗਿਆ ਹੈ, ਜਿਸ ‘ਤੇ ਉਨ੍ਹਾਂ ਇਤਰਾਜ਼ ਜਤਾਇਆ ਹੈ। ਪਤਾ ਲੱਗਾ ਹੈ ਕਿ ਫਾਈਲ ਇਹ ਕਹਿ ਕੇ ਮੋੜੀ ਜਾ ਰਹੀ ਹੈ ਕਿ ਸਰਚ ਕਮੇਟੀ ਵੱਲੋਂ ਸ਼ਾਰਟਲਿਸਟ ਕੀਤੇ ਤਿੰਨ ਨਾਵਾਂ ਦਾ ਪੈਨਲ ਭੇਜਿਆ ਜਾਵੇ।

ਹਾਲਾਂਕਿ ਅਜੇ ਤਕ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਅਤੇ ਸੀਐਮਓ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤਕ ਫਾਈਲ ਨਹੀਂ ਮਿਲੀ ਹੈ। ਪਰ ਸੂਤਰਾਂ ਦਾ ਕਹਿਣਾ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੂਰੀ ਪ੍ਰਕਿਰਿਆ ਦਾ ਪਾਲਣ ਕਰਨ ਲਈ ਕਿਹਾ ਹੈ ਅਤੇ ਫਾਈਲ ਵਾਪਸ ਮੋੜ ਦਿੱਤੀ ਗਈ ਹੈ।

ਕਾਬਿਲੇਗ਼ੌਰ ਹੈ ਕਿ ਦਸ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਹੈਂਡਲ ‘ਤੇ ਜਾਣਕਾਰੀ ਦਿੱਤੀ ਸੀ ਕਿ ਦਿਲ ਦੇ ਰੋਗਾਂ ਦੇ ਮਾਹਿਰ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦਾ ਨਵਾਂ ਵੀਸੀ ਨਿਯੁਕਤ ਕੀਤਾ ਗਿਆ ਹੈ। ਉਹ ਡੀਐਮਸੀ ਲੁਧਿਆਣਾ ‘ਚ ਕਾਰਡੀਓਲੋਜਿਸਟ ਵਿਭਾਗ ਦੇ ਮੁਖੀ ਹੈ ਤੇ ਕੌਮਾਂਤਰੀ ਪੱਧਰ ‘ਤੇ ਦਿਲ ਦੇ ਰੋਗਾਂ ਦੇ ਮਾਹਿਰ ਵਜੋਂ ਮਸ਼ਹੂਰ ਹਨ।

ਯੂਨੀਵਰਸਿਟੀ ਤੋਂ ਡਾ. ਰਾਜ ਬਹਾਦਰ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਦਸਲੂਕੀ ਕਰਨ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਜਦੋਂ ਸਰਕਾਰ ਨੇ ਇਸ ਅਹੁਦੇ ‘ਤੇ ਨਵੇਂ ਵੀਸੀ ਲਈ ਅਪਲਾਈ ਕੀਤਾ ਤਾਂ 22 ਲੋਕਾਂ ਨੇ ਅਪਲਾਈ ਕੀਤਾ। ਇਨ੍ਹਾਂ ਅਰਜ਼ੀਆਂ ਦੀ ਪੜਤਾਲ ਉਪਰੰਤ ਮੁੱਖ ਮੰਤਰੀ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ । ਹਾਲਾਂਕਿ ਮਾਹਿਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਤੌਰ ‘ਤੇ ਨਿਯੁਕਤੀ ਨੂੰ ਮਨਜ਼ੂਰੀ ਨਹੀਂ ਦੇ ਸਕਦੇ। ਉਨ੍ਹਾਂ ਨੇ ਤਿੰਨ ਲੋਕਾਂ ਦਾ ਪੈਨਲ ਰਾਜਪਾਲ ਨੂੰ ਭੇਜਣਾ ਹੁੰਦਾ ਹੈ ਜਿਨ੍ਹਾਂ ਵਿਚੋਂ ਉਹ ਇਕ ਦੀ ਚੋਣ ਕਰ ਕੇ ਉਸ ਦੀ ਨਿਯੁਕਤੀ ਦਾ ਹੁਕਮ ਜਾਰੀ ਕਰਦੇ ਹਨ।

Vinkmag ad
Share Our Daily Posts

News Desk

Read Previous

ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਜਲੌਅ

Read Next

ਖੇਡਾਂ ਵਤਨ ਪੰਜਾਬ ਦੀਆਂ : ਸੂਬਾ ਪੱਧਰੀ ਮੁਕਾਬਲਿਆਂ ਦੀਆਂ ਤਰੀਕਾਂ ‘ਚ ਫੇਰਬਦਲ, ਦੇਖੋ ਨਵਾਂ ਸ਼ਡਿਊਲ